ਪੰਜਾਬ ਸਰਕਾਰ ਵੱਲੋਂ ਬਲੱਡ ਡੋਨਰਜ਼ ਸੁਸਾਇਟੀ ਗੁਰਦਾਸਪੁਰ ਨੂੰ ਲਗਾਤਾਰ ਪੰਜਵੀਂ ਵਾਰ ਮਿਲਿਆ ਸਟੇਟ ਅਵਾਰਡ।
ਗੁਰਦਾਸਪੁਰ ਸੁਸ਼ੀਲ ਬਰਨਾਲਾ-:ਪਟਿਆਲਾ ਵਿਖੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਬੀ.ਡੀ.ਐਸ. ਦੇ 5 ਮੈਂਬਰਾਂ ਨੂੰ ਕੀਤਾ ਸਨਮਾਨਿਤ।
ਗੁਰਦਾਸਪੁਰ-2-ਅਕਤੂਬਰ
ਖੂਨਦਾਨ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਪਿਛਲੇ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੀ ਟੀਮ ਬਲੱਡ ਡੋਨਰ ਸੁਸਾਇਟੀ ਗੁਰਦਾਸਪੁਰ ਨੂੰ ਲਗਾਤਾਰ ਪੰਜਵੀਂ ਵਾਰ ਪੰਜ਼ਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਇਸ ਸਬੰਧੀ ਗੱਲਬਾਤ ਕਰਦੇ ਹੋਏ ਟੀਮ ਦੇ ਸੰਸਥਾਪਕ ਰਾਜੇਸ਼ ਬੱਬੀ ਨੇ ਦੱਸਿਆ ਕਿ ਸਾਡੀ ਟੀਮ ਨੂੰ ਪੰਜਵੀਂ ਵਾਰ ਮਿਲਿਆ ਇਹ ਸਟੇਟ ਅਵਾਰਡ ਸਮੁੱਚੇ ਗੁਰਦਾਸਪੁਰ ਸ਼ਹਿਰ ਦੇ ਨਿਵਾਸੀਆਂ ਨੂੰ ਸਮਰਪਿਤ ਹੈ।
ਉਹਨਾਂ ਅੱਗੇ ਦੱਸਿਆ ਕਿ ਉਹਨਾਂ ਦੀ ਟੀਮ ਮਿਲਿਆ ਇਹ ਅਵਾਰਡ ਟੀਮ ਦੇ ਪ੍ਰਧਾਨ ਆਦਰਸ਼ ਕੁਮਾਰ ਅਤੇ ਸਮੁੱਚੇ ਟੀਮ ਮੈਂਬਰਾਂ ਨੇ ਪ੍ਰਾਪਤ ਕੀਤਾ। ਇਸ ਦੇ ਨਾਲ ਹੀ ਟੀਮ ਦੇ ਮੁੱਖ ਸਲਾਹਕਾਰ ਅਵਤਾਰ ਸਿੰਘ ਘੁੰਮਣ ਉਰਫ ਰਾਜੂ ਬ੍ਰਹਮਾ ਅਤੇ ਉਹਨਾਂ ਦੀ ਪਤਨੀ ਰਾਜਵਿੰਦਰ ਕੌਰ ਅਤੇ ਮਧੂ ਸੂਦਨ ਸ਼ਰਮਾ ਉਰਫ ਮਨੂੰ ਸ਼ਰਮਾ ਅਤੇ ਉਹਨਾਂ ਦੀ ਪਤਨੀ ਭੂਮੀ ਨੂੰ ਵੀ ਇਹ ਸਟੇਟ ਅਵਾਰਡ ਇਕੱਠਿਆਂ ਹੀ ਸਿਹਤ ਮੰਤਰੀ ਵੱਲੋਂ ਸਨਮਾਨਿਤ ਕੀਤਾ ਗਿਆ।
ਇੱਥੇ ਹੀ ਬੱਸ ਨਹੀਂ ਸਗੋਂ ਟੀਮ ਦੇ ਮੈਂਬਰ ਹਰਪ੍ਰੀਤ ਸਿੰਘ ਉਰਫ ਰਾਨੂ ਮਾਨ ਨੂੰ ਵੀ ਵੱਖਰੇ ਤੌਰ ਯੂਥ ਆਈਕਨ ਸਟੇਟ ਅਵਾਰਡ ਮਿਲ ਨਾਲ ਸਨਮਾਨਿਤ ਕੀਤਾ ਗਿਆ।
ਟੀਮ ਦੇ ਸੰਸਥਾਪਕ ਰਾਜੇਸ਼ ਬੱਬੀ ਦੇ ਇਸ ਬਾਰੇ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਅਤੇ ਸਿਵਲ ਹਸਪਤਾਲ਼ ਗੁਰਦਾਸਪੁਰ ਦੇ ਬਲੱਡ ਬੈਂਕ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਗਰ ਕਿਸੇ ਨੂੰ ਵੀ ਕਿਸੇ ਤਰਾਂ ਦੀ ਕੋਈ ਮੁਸੀਬਤ ਆਉਂਦੀ ਹੈ ਤਾਂ ਉਹ ਸਾਡੀ ਟੀਮ ਨਾਮ ਸੰਪਰਕ ਕਰ ਸਕਦਾ ਹੈ।














