ਸ਼੍ਰੀ ਮੁਕਤਸਰ ਸਾਹਿਬ 12 ਨਵੰਬਰ(ਗੁਰਜੰਟ ਸਿੰਘ ਭੱਟੀ)
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਟਰੱਸਟੀ ਪ੍ਰੋ ਡਾਕਟਰ ਐਸ ਪੀ ਸਿੰਘ ਉਬਰਾਏ ਜੀ ਵਲੋਂ ਅਪਣੀ ਨੇਕ ਕਮਾਈ ਵਿਚੋਂ ਜਿਥੇ ਹਰ ਖੇਤਰ ਵਿਚ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਉਥੇ ਲੰਮੇ ਸਮੇਂ ਤੋਂ ਕਿਸਾਨ ਮਜ਼ਦੂਰ ਅਦੋਲਨ ਵਿਚ ਵੀ ਬਹੁਤ ਹੀ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ । ਸਾਰੇ ਹੀ ਬਾਡਰਾਂ ਤੇ ਫ੍ਰੀ ਮੈਡੀਕਲ ਕੈਂਪ ਚਲ ਰਹੇ ਹਨ। ਜੋ ਕਿਸਾਨ ਮਜ਼ਦੂਰ ਅਦੋਲਨ ਵਿਚ ਸ਼ਹੀਦ ਹੋਏ ਹਨ, ਉਨ੍ਹਾਂ ਦੇ ਪਰਿਵਾਰਾਂ ਨੂੰ ਮਾਸਿਕ ਪੈਨਸ਼ਨਾਂ ਦਿਤੀਆਂ ਜਾ ਰਹੀਆਂ ਹਨ ।ਜੋਂ ਤਕਰੀਬਨ ਹਰ ਜ਼ਿਲ੍ਹੇ ਵਿੱਚ ਸ਼ੁਰੂ ਹੋ ਚੁਕੀਆਂ ਹਨ। ਮੋਰਚੇ ਵਿੱਚ ਰਾਸ਼ਨ ਪਾਣੀ ਦਾ ਯੋਗਦਾਨ ਪਾਇਆ ਜਾ ਰਿਹਾ ਹੈ ਅਤੇ ਮੋਰਚੇ ਵਿੱਚ ਕਿਸਾਨਾਂ ਦੀ ਹਰ ਮੁਸ਼ਕਲ ਨੂੰ ਹੱਲ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਅਤੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਟਰੱਸਟ ਦੀ ਮੁਕਤਸਰ ਸਾਹਿਬ ਟੀਮ ਵਲੋਂ ਅਰਵਿੰਦਰ ਪਾਲ ਸਿੰਘ ਚਾਹਲ ਜ਼ਿਲਾ ਪ੍ਰਧਾਨ ਦੀ ਅਗਵਾਈ ਹੇਠ ਟੀਮ ਵਲੋਂ ਲੰਮੇ ਸਮੇਂ ਤੋਂ ਕਿਸਾਨ ਮਜ਼ਦੂਰ ਅਦੋਲਨ ਵਿਚ ਡਿਊਟੀਆਂ ਨਿਭਾਈਆਂ ਜਾ ਰਹੀਆਂ ਹਨ, ਮੁਕਤਸਰ ਸਾਹਿਬ ਟੀਮ ਵਲੋਂ ਅਰਵਿੰਦਰ ਪਾਲ ਸਿੰਘ ਚਾਹਲ ਜ਼ਿਲਾ ਪ੍ਰਧਾਨ ਅਤੇ ਚਰਨਜੀਤ ਸਿੰਘ ਬਲਵਿੰਦਰ ਸਿੰਘ ਬਰਾੜ ਸੋਮਨਾਥ ਮਾਸਟਰ ਰਾਜਿੰਦਰ ਸਿੰਘ ਅਤੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਗੋਨਿਆਣਾ ਬਲਾਕ ਵਲੋਂ ਡਾਕਟਰ ਜਗਸੀਰ ਸਿੰਘ ਜੀਂਦਾ ਅਤੇ ਡਾਕਟਰ ਰਣਜੀਤ ਸਿੰਘ ਗੋਨਿਆਣਾ ਖੁਰਦ, ਗੁਰਤੇਜ ਸਿੰਘ ਜੀਂਦਾ, ਡਾਕਟਰ ਗੁਰਜੀਵਨ ਸਿੰਘ, ਡਾਕਟਰ ਲਖਵਿੰਦਰ ਸਿੰਘ ਮਹਿਮਾ ਅਤੇ ਡਾਕਟਰ ਕੁਲਬੀਰ ਸਿੰਘ ਗਿੱਲ ਪੱਤੀ ਵਲੋਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ।