ਮੁਕਤਸਰ ਸਾਹਿਬ :- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਟਰੱਸਟੀ ਪ੍ਰੋ ਡਾਕਟਰ ਐਸ ਪੀ ਸਿੰਘ ਉਬਰਾਏ ਜੀ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਟਰੱਸਟ ਦੀ ਮੁਕਤਸਰ ਸਾਹਿਬ ਟੀਮ ਵਲੋਂ ਪਿੰਡ ਬੂੜਾ ਗੁਜ਼ਰ ਦੇ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਆਸ ਪਾਸ ਦੇ ਪਿੰਡਾਂ ਦੇ ਵਿਧਵਾ, ਹੈਡੀਕੈਪਡ, ਮੈਡੀਕਲ ਨਾਲ ਸਬੰਧਿਤ, ਆਰਥਿਕ ਤੌਰ ਤੇ ਕਮਜ਼ੋਰ 25 ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ੀ ਦੇ ਤਕਰੀਬਨ 14000ਦੀ ਸਹਾਇਤਾ ਰਾਸ਼ੀ ਦੇ ਚੈਕ ਵੰਡੇ ਗਏ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਅਤੇ ਅਰਵਿੰਦਰ ਪਾਲ ਸਿੰਘ ਚਾਹਲ ਜ਼ਿਲਾ ਪ੍ਰਧਾਨ ਮੁਕਤਸਰ ਸਾਹਿਬ ਨੇ ਦੱਸਿਆ ਕਿ ਪ੍ਰੋ ਡਾਕਟਰ ਐਸ ਪੀ ਸਿੰਘ ਉਬਰਾਏ ਜੀ ਇਹ ਖ਼ਰਚਾ ਆਪਣੀ ਨੇਕ ਕਮਾਈ ਵਿਚੋਂ ਕਰਦੇ ਹਨ ਉਨ੍ਹਾਂ ਨੇ ਦੱਸਿਆ ਕਿ ਅਫ਼ਗ਼ਾਨਿਸਤਾਨ ਤੋਂ ਆਏ ਹੋਏ ਸ਼ਰਨਾਰਥੀਆਂ ਨੂੰ ਕਾਫੀ ਮਾਤਰਾ ਵਿੱਚ ਆਰਥਿਕ ਸਹਾਇਤਾ ਦਿੱਤੀ ਜਾ ਰਹੀ ਹੈ ਮੁੱਖ ਮੰਤਰੀ ਪੰਜਾਬ ਦੇ ਨਿੱਜੀ ਸਲਾਹਕਾਰ ਬਨਣ ਉਪਰੰਤ ਉਬਰਾਏ ਜੀ ਵਲੋਂ ਸਿਆਸਤ ਤੋਂ ਉਪਰ ਉੱਠ ਕੇ ਇਨਸਾਨੀਅਤ ਦੀ ਸੇਵਾ ਕਰਨ ਦਾ ਪ੍ਰਣ ਕੀਤਾ ਗਿਆ ਹੈ ਇਸ ਮੌਕੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਅਤੇ ਅਰਵਿੰਦਰ ਪਾਲ ਸਿੰਘ ਚਾਹਲ ਜ਼ਿਲਾ ਪ੍ਰਧਾਨ ਮੁਕਤਸਰ ਸਾਹਿਬ ਅਤੇ ਮਾਸਟਰ ਰਾਜਿੰਦਰ ਸਿੰਘ ਸੋਮ ਨਾਥ ਸੁਖਵੀਰ ਸਿੰਘ ਚਰਨਜੀਤ ਸਿੰਘ ਬਲਜੀਤ ਸਿੰਘ ਮਾਨ ਅਤੇ ਬਲਜੀਤ ਸਿੰਘ ਮੁਕਤਸਰ ਆਦਿ ਹਾਜ਼ਰ ਸਨ