ਜੇਐੱਨਐੱਨ : ਦੇਸ਼ ‘ਚ ਕੋਰੋਨਾ ਦੇ 1,68,063 ਨਵੇਂ ਮਾਮਲਿਆਂ ਦੇ ਆਉਣ ਤੋਂ ਬਾਅਦ ਸੰਕਰਮਣ ਦੇ ਕੁੱਲ ਮਾਮਲੇ ਵਧ ਕੇ 3,58,75,790 ਹੋ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਦੁਆਰਾ ਮੰਗਲਵਾਰ ਨੂੰ ਅਪਡੇਟ ਕੀਤੇ ਗਏ ਅੰਕੜਿਆਂ ਦੇ ਅਨੁਸਾਰ, ਇਨ੍ਹਾਂ ਵਿੱਚੋਂ 4,461 ਕੇਸ ਓਮੀਕ੍ਰੋਨ ਵੇਰੀਐਂਟ ਦੇ ਵੀ ਹਨ। ਇਸ ਦੌਰਾਨ ਟੀਕਾਕਰਨ ਮੁਹਿੰਮ ਤਹਿਤ ਦੇਸ਼ ਵਿਚ ਹੁਣ ਤਕ 152.89 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਦੇ ਨਾਲ ਹੀ ਦਿੱਲੀ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 21,259 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 23 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ। ਸੂਬੇ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਵਧ ਕੇ 74,881 ਹੋ ਗਈ ਹੈ ਅਤੇ ਸਕਾਰਾਤਮਕਤਾ ਦਰ 25.65 ਫੀਸਦੀ ਹੈ।
ਮਹਾਰਾਸ਼ਟਰ ‘ਚ ਪਿਛਲੇ 24 ਘੰਟਿਆਂ ‘ਚ 34,424 ਨਵੇਂ ਕੋਰੋਨਾ ਮਾਮਲੇ ਅਤੇ 22 ਮੌਤਾਂ ਹੋਈਆਂ ਹਨ। ਸੂਬੇ ਵਿਚ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ ਵਧ ਕੇ 2 ਲੱਖ 21 ਹਜ਼ਾਰ 477 (2,21,477) ਹੋ ਗਈ ਹੈ। ਮਹਾਰਾਸ਼ਟਰ ਵਿਚ ਓਮੀਕ੍ਰੋਨ ਦੇ ਕੇਸਾਂ ਦੀ ਗਿਣਤੀ 1,281 ਹੈ, ਜਿਨ੍ਹਾਂ ਵਿਚ 499 ਡਿਸਚਾਰਜ ਹੋਏ ਹਨ। ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 11,647 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੌਰਾਨ 2 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ। ਮੁੰਬਈ ਵਿਚ ਐਕਟਿਵ ਕੇਸਾਂ ਦੀ ਗਿਣਤੀ 1,00,523 ਹੈ।
ਦੇਸ਼ ਦੇ ਇਨ੍ਹਾਂ ਸੂਬਿਆਂ ਵਿਚ ਵੀ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ
ਕੇਰਲ ‘ਚ 24 ਘੰਟਿਆਂ ‘ਚ ਕੋਰੋਨਾ ਦੇ 9,066 ਮਾਮਲੇ ਸਾਹਮਣੇ ਆਏ ਹਨ। 2,064 ਲੋਕਾਂ ਨੂੰ ਛੁੱਟੀ ਦਿੱਤੀ ਗਈ ਹੈ ਅਤੇ 19 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ। ਸੂਬੇ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਵੱਧ ਕੇ 44,441 ਹੋ ਗਈ ਹੈ। ਹੁਣ ਤਕ 50,053 ਕੋਰੋਨਾ ਨਾਲ ਆਪਣੀ ਜਾਨ ਗੁਆ ਚੁੱਕੇ ਹਨ।
ਪੰਜਾਬ ਵਿਚ ਪਿਛਲੇ 24 ਘੰਟਿਆਂ ਵਿਚ 4,593 ਮਾਮਲੇ ਦਰਜ ਕੀਤੇ ਗਏ ਹਨ। ਇਸ ਸਮੇਂ ਦੌਰਾਨ ਮਹਾਮਾਰੀ ਨਾਲ 9 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਕੋਰੋਨਾ ਦੇ 23,235 ਐਕਟਿਵ ਕੇਸ ਹਨ। ਸੂਬੇ ਵਿਚ ਸਕਾਰਾਤਮਕਤਾ ਦਰ 18.64 ਫੀਸਦੀ ਹੈ। ਗੋਆ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 2,476 ਮਾਮਲੇ ਸਾਹਮਣੇ ਆਏ ਹਨ। 4 ਲੋਕਾਂ ਦੀ ਮੌਤ ਹੋ ਗਈ ਹੈ ਅਤੇ 12,019 ਐਕਟਿਵ ਕੇਸ ਹਨ। ਪਿਛਲੇ 24 ਘੰਟਿਆਂ ‘ਚ ਜੰਮੂ-ਕਸ਼ਮੀਰ ‘ਚ ਕੋਰੋਨਾ ਦੇ 1,148 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 640 ਮਾਮਲੇ ਜੰਮੂ ਅਤੇ 508 ਮਾਮਲੇ ਕਸ਼ਮੀਰ ਦੇ ਹਨ। ਸੂਬੇ ਵਿਚ ਐਕਟਿਵ ਕੇਸਾਂ ਦੀ ਗਿਣਤੀ 4,810 ਹੈ।