ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਨਸ਼ਾ ਤਸਕਰੀ ਮਾਮਲੇ ਵਿੱਚ ਸਿਟ ਅੱਗੇ ਪੇਸ਼ ਹੋਏ। ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਮਿਲਣ ਬਾਅਦ ਮਜੀਠੀਆ ਅੱਜ ਆਪਣੇ ਵਕੀਲਾਂ ਨਾਲ ਪੰਜਾਬ ਪੁਲਿਸ ਦੇ ਸਟੇਟ ਕ੍ਰਾਇਮ ਬਿਊਰੋ ਥਾਣੇ ਵਿੱਚ ਪਹੁੰਚੇ ਹਨ।
ਮਜੀਠੀਆ ਖ਼ਿਲਾਫ਼ ਪਿਛਲੇ ਦਿਨੀਂ ਇਥੋਂ ਦੇ ਫੇਜ-4 ਸਥਿਤ ਪੰਜਾਬ ਪੁਲਿਸ ਦੇ ਸਟੇਟ ਕ੍ਰਾਇਮ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ। ਦੱਸ ਦਈਏ ਕਿ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਸੀ।
ਪਿਛਲੇ ਸਾਲ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲਿਸ ਦੇ ਸਟੇਟ ਕ੍ਰਾਈਮ ਥਾਣੇ ਵਿੱਚ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਮਾਮਲੇ ਵਿੱਚ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਸੀ। ਕੇਸ ਦਰਜ ਹੋਣ ਤੋਂ ਬਾਅਦ ਮਜੀਠੀਆ ਰੂਪੋਸ਼ ਹੋ ਗਿਆ ਸੀ। ਪੰਜਾਬ ਸਰਕਾਰ ਅਤੇ ਪੁਲਿਸ ਨੇ ਅਕਾਲੀ ਆਗੂ ਖ਼ਿਲਾਫ਼ ਲੁੱਕ-ਆਊਟ ਨੋਟਿਸ ਵੀ ਜਾਰੀ ਕੀਤਾ ਸੀ।
ਆਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਮਜੀਠੀਆ ਨੇ ਪਹਿਲਾਂ ਮੁਹਾਲੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ ਜੋ ਖਾਰਜ ਹੋ ਗਈ ਸੀ। ਇਸ ਮਗਰੋਂ ਮਜੀਠੀਆ ਨੇ ਵਕੀਲ ਦਮਨਬੀਰ ਸਿੰਘ ਸੋਬਤੀ ਰਾਹੀਂ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ।
ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਜੀਠੀਆ ਦੀ ਅਗਾਊਂ ਜ਼ਮਾਨਤ ਮਨਜ਼ੂਰ ਕਰ ਲਈ ਸੀ।