ਸੰਗਤਾਂ ਪਰਿਵਾਰਾਂ ਸਮੇਤ ਹੋਈਆਂ ਨਤਮਸਤਕ।
ਗੁਰਦੁਆਰਾ ਸ੍ਰੀ ਅੱਚਲ ਨੂੰ ਬਹੁਤ ਸੁੰਦਰ ਲਾਈਟ ਡੈਕੋਰੇਸ਼ਨ ਕਰਕੇ ਸਜਾਇਆ ਗਿਆ ਸੀ।
(ਰਛਪਾਲ ਸਿੰਘ ਬਟਾਲਾ)
ਜਗਤ ਗੁਰੂ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਰ ਸੇਵਾ ਦਿੱਲੀ ਵਾਲਿਆਂ ਅਤੇ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ।ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਤੇ ਭਾਈ ਗੁਰਵਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਨੇ ਹਰ ਜਸ ਗੁਰਬਾਣੀ ਦਾ ਮਨੋਹਰ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਉਪਰੰਤ ਭਾਈ ਗੁਰਮੱਖ ਸਿੰਘ ਖਾਲਸਾ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਅਤੇ ਭਾਈ ਬਲਬੀਰ ਸਿੰਘ ਸੇਖਵਾਂ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਨੇ ਕਥਾ ਵਿਚਾਰਾਂ ਕਰਕੇ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਇਤਿਹਾਸ ਤੋਂ ਜਾਣੂ ਕਰਵਾਇਆ।
ਇਸ ਮੌਕੇ ਤੇ ਸ੍ਰ ਗੁਰਤਿੰਦਰ ਪਾਲ ਸਿੰਘ ਭਾਟੀਆ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਨੇ ਬਾਬਾ ਮਲਕੀਤ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ, ਹਜ਼ੂਰੀ ਰਾਗੀ ਜਥਿਆਂ, ਗ੍ਰੰਥੀ ਸਿੰਘਾਂ, ਪ੍ਰਚਾਰਕਾਂ, ਕਥਾਵਾਚਕ, ਕਵੀਸ਼ਰੀ ਜਥੇ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਦਿਆਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸਭ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨਾ ਚਾਹੀਦਾ ਹੈ।
ਇਸ ਦੋਰਾਨ ਭਾਈ ਮੁਖਤਾਰ ਸਿੰਘ ਗ੍ਰੰਥੀ ਨੇ ਅਰਦਾਸ ਕੀਤੀ ਅਤੇ ਭਾਈ ਨਾਨਕ ਸਿੰਘ ਗ੍ਰੰਥੀ ਸਿੰਘ ਨੇ ਹੁਕਮਨਾਮਾ ਸਰਵਣ ਕਰਵਾਇਆ। ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਨੂੰ ਬਹੁਤ ਸੁੰਦਰ ਲਾਈਟ ਡੈਕੋਰੇਸ਼ਨ ਨਾਲ ਸਜਾਇਆ ਗਿਆ ਸੀ। ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਨੂੰ ਅਤੁੱਟ ਲੰਗਰ ਵਰਤਾਇਆ ਜਾ ਰਿਹਾ ਸੀ।
ਇਸ ਮੌਕੇ ਤੇ ਬਾਬਾ ਮਲਕੀਤ ਸਿੰਘ ਕਾਰ ਸੇਵਾ ਦਿੱਲੀ ਵਾਲੇ, ਜਥੇਦਾਰ ਅਮਰਜੀਤ ਸਿੰਘ ਸੇਖਵਾਂ, ਸ੍ਰ ਸਰਬਜੀਤ ਸਿੰਘ ਸਾਹਬੀ ਅਕਾਊਂਟੈਂਟ, ਸ੍ਰ ਕੁਲਵਿੰਦਰ ਸਿੰਘ ਮੀਤ ਮੈਨੇਜਰ ਗੁਰਦੁਆਰਾ ਬਾਰਠ ਸਾਹਿਬ,ਸ੍ਰ ਹਰਵਿੰਦਰ ਸਿੰਘ ਜਫਰਵਾਲ, ਸ੍ਰ ਧੰਨਰਾਜ ਸਿੰਘ, ਸ੍ਰ ਪਿਆਰਾ ਸਿੰਘ ਚਾਹਲ, ਸ੍ਰ ਦਿਲਬਾਗ ਸਿੰਘ ਨੱਤ, ਡਾਕਟਰ ਜਸਮੇਲ ਸਿੰਘ ਸੱਲੋ, ਸ੍ਰ ਸਤਨਾਮ ਸਿੰਘ ਸੰਗਰਾਵਾਂ, ਸ੍ਰ ਸਰੂਪ ਸਿੰਘ ਸੰਗਰਾਵਾਂ, ਸ੍ਰ ਗੁਰਵਿੰਦਰ ਸਿੰਘ ਤਲਵੰਡੀ ਬਖਤਾ, ਜਥੇਦਾਰ ਕੁਲਬੀਰ ਸਿੰਘ ਚਾਹਲ, ਸ੍ਰ ਕੁਲਵਿੰਦਰ ਸਿੰਘ ਚਾਹਲ, ਸ੍ਰ ਦਰਸ਼ਨ ਸਿੰਘ ਪੁਰੀਆਂ, ਸ੍ਰ ਪ੍ਰੇਮ ਸਿੰਘ ਜੈਤੋਸਰਜਾ, ਸ੍ਰ ਕੰਵਲਪ੍ਰੀਤ ਸਿੰਘ, ਸ੍ਰ ਕਿਰਪਾਲ ਸਿੰਘ ਦੋਲਤਪੁਰ, ਸ੍ਰ ਗੁਰਪ੍ਰੀਤ ਸਿੰਘ ਬਲੱਗਣ, ਸ੍ਰ ਸੰਤੋਖ ਸਿੰਘ ਭੰਬੋਈ, ਸ੍ਰ ਗੁਲਬਾਗ ਸਿੰਘ ਬਾਸਰਪੁਰ, ਸ੍ਰ ਮੰਗਲ ਸਿੰਘ ਕੋਟ ਬੱਖਤਾ, ਆਦਿ ਸੰਗਤਾਂ ਪਰਿਵਾਰਾਂ ਸਮੇਤ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ।