ਮੂਨਕ -(ਨਰੇਸ ਤਨੇਜਾ)-ਨੇੜਲੇ ਪਿੰਡ ਢੀਂਡਸਾ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਇਕ ਵਿਅਕਤੀ ਵੱਲੋਂ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰ ਲਈ ਗਈ ਹੈਮਿਲੀ ਜਾਣਕਾਰੀ ਅਨੁਸਾਰ ਗੁਰਜੰਟ ਸਿੰਘ ਪੁੱਤਰ ਮੁਕੰਦ ਸਿੰਘ ਵਾਸੀ ਢੀਂਡਸਾ ਉਮਰ ਲੱਗਭਗ 47 ਸਾਲ ਦੱਸੀ ਜਾ ਰਹੀ ਹੈ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਬਹਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਇਕ ਏਕੜ ਦਾ ਮਾਲਕ ਹੋਂਣ ਕਾਰਕੇ ਲੰਮੇ ਸਮੇਂ ਤੋਂ ਕਰਜ਼ੇ ਕਾਰਨ ਮਾਨਸਿਕ ਪ੍ਰੇਸ਼ਾਨ ਰਹਿ ਰਿਹਾ ਸੀ,ਪਿੰਡ ਵਾਸੀਆਂ ਦੇ ਦੱਸਣ ਮੁਤਾਬਕ ਮ੍ਰਿਤਕ ਵਿਅਕਤੀ ਨੂੰ ਇਕ ਸਮਾਜ ਸੇਵੀ ਤੌਰ ਤੇ ਵੀ ਜਾਣਿਆ ਜਾਂਦਾ ਸੀ ਪਿਛਲੇ ਸਮੇਂ ਦੌਰਾਨ ਚੱਲੇ ਕਿਸਾਨੀ ਅੰਦੋਲਨ ਵਿੱਚ ਲੰਮਾ ਸਮਾਂ ਦਿੱਲੀ ਦੇ ਸੰਘਰਸ਼ ਵਿਚ ਲਗਾਤਾਰ ਆਪਣਾ ਬਣਦਾ ਰੋਲ ਨਿਭਾਇਆ। ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਪੀਡ਼ਤ ਪਰਿਵਾਰ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ ਮ੍ਰਿਤਕ ਆਪਣੇ ਪਿੱਛੇ ਚਾਰ ਭੈਣਾਂ ਅਤੇ ਇਕ ਭਰਾ ਭਤੀਜਾ ਭਤੀਜੀ ਛੱਡ ਗਿਆ। ਇਸ ਸਬੰਧੀ ਏ ਐਸ ਆਈ ਭਗਵੰਤ ਸਿੰਘ ਨੇ ਦੱਸਿਆ ਕਿ 174 ਦੀ ਕਾਰਵਾਈ ਤਹਿਤ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਨੂੰ ਸੌਪ ਦਿਤੀ ਗਈ ਹੈ।