ਮੋਹਾਲੀ- ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੇ ਅੱਜ ਮੋਹਾਲੀ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ ਇਹ ਜਨਤਾ ਤੈਅ ਕਰੇਗੀ। ਆਮ ਆਦਮੀ ਪਾਰਟੀ (ਆਪ) ਦਾ ਮੁੱਖ ਮੰਤਰੀ ਚਿਹਰਾ ਹੁਣ ਜਨਤਾ ਦੁਆਰਾ ਚੁਣਿਆ ਜਾਵੇਗਾ। ਇਸ ਦੇ ਲਈ ਪਾਰਟੀ ਨੇ ਇੱਕ ਮੋਬਾਈਲ ਨੰਬਰ ਲਾਂਚ ਕੀਤਾ ਹੈ। ਇਸ ਨੰਬਰ ‘ਤੇ ਸੀ. ਐੱਮ. ਚਿਹਰੇ ਨੂੰ ਲੈ ਕੇ ਸਲਾਹ ਮੰਗੀ ਜਾ ਰਹੀ ਹੈ | ਜ਼ਿਕਰਯੋਗ ਹੈ ਕਿ ਇਹ ਨੰਬਰ 17 ਜਨਵਰੀ ਤੱਕ ਚਲੇਗਾ। 70748 70748 ਨੰਬਰ ਤੇ ਫੋਨ ਕਾਲ ਜਾਂ SMS ਜਾਂ ਵਟਸਐਪ ਕੀਤੀ ਜਾ ਸਕੇਗੀ
ਇਸ ਮੌਕੇ ਅਰਵਿੰਦ ਕੇਜਰੀਵਾਲ ਦੇ ਨਾਲ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਵੀ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਮੈਨੂੰ ਪੁੱਛਿਆ ਸੀ ਕਿ ਤੁਹਾਨੂੰ ਮੁੱਖ ਮੰਤਰੀ ਦਾ ਉਮੀਦਵਾਰ ਕਿਉਂ ਨਾ ਐਲਾਨਿਆ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਉਹ ਪਾਰਟੀ ਦੇ ਸਿਪਾਹੀ ਹਨ ਅਤੇ ਉਨ੍ਹਾਂ ਨੇ ਮੁੱਖ ਮੰਤਰੀ ਦੇ ਚਿਹਰੇ ‘ਤੇ ਜਨਤਾ ਦੁਆਰਾ ਚੁਣੇ ਜਾਣ ਲਈ ਆਪਣੀ ਸਹਿਮਤੀ ਦਿੱਤੀ ਹੈ। ਮਾਨ ਨੇ ਕਿਹਾ ਕਿ ਉਹ ਖੁਦ ਮੰਨਦੇ ਹਨ ਕਿ ਮੁੱਖ ਮੰਤਰੀ ਦਾ ਚਿਹਰਾ ਲੋਕਾਂ ਨੂੰ ਚੁਣਨਾ ਚਾਹੀਦਾ ਹੈ।
#WATCH | Bhagwant Mann is very dear to me, he is like a younger brother. I was also saying that we should make him the CM face for Punjab Assembly elections, but he said let the people of Punjab decide this: AAP National Convenor & Delhi CM Arvind Kejriwal pic.twitter.com/PzhfXHh5LT
— ANI (@ANI) January 13, 2022
ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਲੋਕਾਂ ਨੂੰ ਸ਼ੱਕ ਹੈ ਕਿ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦੀ ਦੌੜ ਵਿੱਚ ਹੋਣਗੇ ਪਰ ਉਹਨਾ ਇਸ ਬਾਰੇ ਸਪੱਸ਼ਟ ਕੀਤਾ ਕਿ ਉਹ ਇਸ ਵਿੱਚ ਸ਼ਾਮਲ ਨਹੀਂ ਹਨ। ਕਾਬਲੇਗੌਰ ਹੈ ਕਿ ਬੁੱਧਵਾਰ ਨੂੰ ਕੇਜਰੀਵਾਲ ਨੇ ਦਸ ਸੂਤਰੀ ਏਜੰਡਾ ਜਾਰੀ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਅਸੀਂ ਲੋਕਾਂ ਤੋਂ ਜਾਣਕਾਰੀ ਲੈ ਕੇ 10 ਸੂਤਰੀ ਏਜੰਡਾ ਤਿਆਰ ਕੀਤਾ ਹੈ ਅਤੇ 10 ਸੂਤਰੀ ਪੰਜਾਬ ਮਾਡਲ ਦੇ ਏਜੰਡੇ ਨੂੰ ਪਹਿਲ ਦਿੱਤੀ ਜਾਵੇਗੀ।