Thursday, April 30, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

CM ਚੰਨੀ ਦਾ ਵੱਡਾ ਬਿਆਨ, PM ਮੋਦੀ ਦੇ ਦੌਰੇ ਦੌਰਾਨ ਲਾਠੀਚਾਰਜ ਹੁੰਦਾ ਤਾਂ ਪੰਜਾਬ ਦੇ ਹਾਲਾਤ ਖ਼ਰਾਬ ਹੋ ਜਾਂਦੇ

admin by admin
January 13, 2022
in Punjab
Reading Time: 1 min read
0
Share on FacebookShare on TwitterWhatsapp

ਪ੍ਰਧਾਨ ਮੰਤਰੀ ਦੀ ਸੁਰੱਖਿਆ ਦੇ ਮਾਮਲੇ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਕ ਵਾਰ ਫਿਰ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੌਰੇ ਦੌਰਾਨ ਜੇਕਰ ਅੰਦੋਲਨਕਾਰੀਆਂ ’ਤੇ ਲਾਠੀਆਂ ਚੱਲ ਜਾਂਦੀਆਂ ਤਾਂ ਪੰਜਾਬ ਦੋਬਾਰਾ ਗਲਤ ਰਸਤੇ ’ਤੇ ਚਲਾ ਜਾਂਦਾ ਅਤੇ ਪੰਜਾਬ ਦੇ ਹਾਲਾਤ ਖ਼ਰਾਬ ਹੋ ਜਾਣੇ ਸਨ। ਇਸ ਲਈ ਉਸ ਦਿਨ ਲਾਠੀਆਂ ਨਹੀਂ ਚਲਾਈਆਂ। ਚੰਨੀ ਨੇ ਕਿਹਾ ਕਿ ਮੈਂ ਆਪਣੀ ਜ਼ਿੰਮੇਵਾਰੀ ਨਿਭਾਈ ਹੈ। ਪੰਜਾਬੀਆਂ ’ਤੇ ਨਾ ਲਾਠੀਆਂ ਚਲਾਵਾਂਗਾ, ਨਾ ਚਲਾਈਆਂ ਹਨ। ਚੰਨੀ ਨੇ ਦੁਹਰਾਇਆ ਕਿ ਜੇਕਰ ਅੰਦੋਲਨਕਾਰੀਆਂ ਨੂੰ ਜਬਰਨ ਹਟਾਉਂਦਾ ਤਾਂ ਪੰਜਾਬ ਦੇ ਹਾਲਾਤ ਵਿਗੜ ਜਾਂਦੇ।

ਚੰਨੀ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੇ ਮਾਮਲੇ ਨੂੰ ਰਾਜਨੀਤਕ ਰੰਗਤ ਦਿੱਤੀ ਜਾ ਰਹੀ ਹੈ। ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਪੁਲਸ ਅਧਿਕਾਰੀਆਂ ਤੋਂ ਕੁਝ ਕਹਾਇਆ ਜਾਵੇ। ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਸੁਪਰੀਮ ਕੋਰਟ ’ਚ ਪਟੀਸ਼ਨ ਦਰਜ ਕਰਕੇ ਪੰਜਾਬ ਸਰਕਾਰ ਅਤੇ ਪੰਜਾਬ ਕਾਂਗਰਸ ਨੂੰ ਫਸਾਇਆ ਜਾਵੇ ਪਰ ਇਹ ਕੋਸ਼ਿਸ਼ਾਂ ਠੀਕ ਨਹੀਂ ਹਨ। ਜਦੋਂ ਕੁਝ ਹੋਇਆ ਹੀ ਨਹੀਂ ਹੈ, ਕੋਈ ਖ਼ਤਰਾ ਹੀ ਨਹੀਂ ਸੀ ਅਤੇ ਸਿਹਤ ਵੀ ਚੰਗੀ ਹੈ ਤਾਂ ਮਹਾਮ੍ਰਿਤੂਅੰਜੇ ਦਾ ਪਾਠ ਕਿਉਂ?

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਉਧਰ, ਆਮ ਆਦਮੀ ਪਾਰਟੀ ’ਤੇ ਤੰਜ ਕਸਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਸ਼ੋਅ ਫਲਾਪ ਹੋ ਗਿਆ ਹੈ ਕਿਉਂਕਿ ਆਮ ਆਦਮੀ ਪਾਰਟੀ ਜੋ ਚੋਣ ਵਾਅਦੇ ਕਰ ਰਹੀ ਸੀ, ਚੰਨੀ ਸਰਕਾਰ ਨੇ ਉਸ ਨੂੰ ਚੋਣਾਂ ਤੋਂ ਪਹਿਲਾਂ ਹੀ ਹਕੀਕਤ ’ਚ ਸਾਕਾਰ ਕਰ ਦਿੱਤਾ। ਆਮ ਆਦਮੀ ਪਾਰਟੀ ਬਿਜਲੀ ਬਿਲ ਮੁਆਫ਼ ਕਰਨ ਦਾ ਵਾਅਦਾ ਕਰ ਰਹੀ ਸੀ ਤਾਂ ਸਰਕਾਰ ਨੇ ਉਸ ਨੂੰ ਮੁਆਫ਼ ਹੀ ਕਰ ਦਿੱਤਾ। ‘ਆਪ’ ਦਾ ਕਹਿਣਾ ਸੀ ਕਿ ਬਿਜਲੀ ਮਹਿੰਗੀ ਹੈ, ਸਰਕਾਰ ਨੇ ਸਸਤੀ ਬਿਜਲੀ ਕਰ ਦਿੱਤੀ। ਪੈਟਰੋਲ ਮਹਿੰਗਾ ਹੋਣ ਦੀ ਗੱਲ ਕਹੀ ਜਾ ਰਹੀ ਸੀ ਤਾਂ ਸਰਕਾਰ ਨੇ ਪੈਟਰੋਲ ਸਸਤਾ ਕਰ ਦਿੱਤਾ। ਰੇਤ ਮਾਫ਼ੀਆ ਖ਼ਤਮ ਕਰ ਦਿੱਤਾ। ਨੌਜਵਾਨਾਂ ਨੂੰ ਕਾਨੂੰਨੀ ਤੌਰ ’ਤੇ ਗਾਰੰਟੀ ਦੇ ਦਿੱਤੀ ਕਿ ਨੌਜਵਾਨਾਂ ਨੂੰ ਨੌਕਰੀ ਮਿਲੇਗੀ।

ਅਗਲਾ ਮੁੱਖ ਮੰਤਰੀ ਅਹੁਦਾ ਸੰਭਾਲਦੇ ਹੀ ਨੌਕਰੀਆਂ ਯਕੀਨੀ ਕਰਨ ’ਤੇ ਸਾਈਨ ਕਰਾਂਗੇ। ਇਸ ਲਈ ਆਮ ਆਦਮੀ ਪਾਰਟੀ ਕਹਿ ਰਹੀ ਕਿ ਚੰਨੀ ਸਰਕਾਰ ਨੇ ਉਨ੍ਹਾਂ ਦਾ ਮਾਡਲ ਚੋਰੀ ਕਰ ਲਿਆ। ਇਸ ਦੇ ਉਲਟ, ਸੱਚਾਈ ਇਹ ਹੈ ਕਿ ਜਨਹਿਤੈਸ਼ੀ ਫ਼ੈਸਲਿਆਂ ਲਈ ਰੋਜ਼ਾਨਾ 20-20 ਘੰਟੇ ਲਗਾਤਾਰ ਕੰਮ ਕੀਤਾ ਹੈ। ਚੰਨੀ ਨੇ ਦਾਅਵਾ ਕੀਤਾ ਕਿ ਪੰਜਾਬ ’ਚ ਕਾਂਗਰਸ ਪਾਰਟੀ ਖ਼ਿਲਾਫ਼ ਕੋਈ ਨਹੀਂ ਹੈ। ਜਿੰਨੀਆਂ ਵੋਟਾਂ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਮਿਲਣਗੀਆਂ, ਓਨੀਆਂ ਇਕੱਲੀ ਕਾਂਗਰਸ ਨੂੰ ਮਿਲਣਗੀਆਂ।

admin

ShareTweetSend
Advertisement Advertisement Advertisement
ADVERTISEMENT
Previous Post

ਭਾਜਪਾ ਵੱਲੋਂ ਚੋਣ ਲੜਨ ਵਾਲਿਆਂ ‘ਚ ਉਤਸ਼ਾਹ, ਹੁਣ ਤੱਕ 4 ਹਜ਼ਾਰ ਤੋਂ ਵੱਧ ਲੋਕਾਂ ਨੇ ਕੀਤਾ ਟਿਕਟਾਂ ਲਈ ਬਿਨੈ

Next Post

ਪਿੰਡ ਅੱਲ੍ਹਾਦਿੱਤਾ ਦਾ ਸਰਪੰਚ ਮਨਦੀਪ ਸਿੰਘ ਸਮੁੱਚੀ ਪੰਚਾਇਤ ਸਮੇਤ ਆਮ ਆਦਮੀ ਪਾਰਟੀ’ਚ ਸ਼ਾਮਲ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)