ਕਪੂਰਥਲਾ, 13 ਜਨਵਰੀ, ( ਕੌੜਾ ) – ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੌਂਗਾ ਦੀ ਅਗਵਾਈ ਵਿੱਚ ਲੋਹੜੀ ਦਾ ਤਿਉਹਾਰ ਮਨਾਇਆ । ਇਸ ਦੌਰਾਨ ਸਕੂਲ ਦੇ ਸਟਾਫ ਮੈਂਬਰਾਂ ਸ਼ਿਰਕਤ ਕੀਤੀ ਅਤੇ ਲੋਹੜੀ ਦੇ ਦਿਹਾੜੇ ਨਾਲ ਸਬੰਧਤ ਸੱਭਿਆਚਾਰਕ ਸਮਾਗਮ ਪੇਸ਼ ਕੀਤਾ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਇੰਜ. ਹਰਨਿਆਮਤ ਕੌਰ ਅਤੇ ਐਡਮਨਿਸਟੇਟਰ ਇੰਜ. ਨਿਮਰਤਾ ਕੌਰ ਨੇ ਸਮੂਹ ਸਟਾਫ ਮੈਂਬਰਾਂ ਨੂੰ ਲੋਹੜੀ ਦੇ ਦਿਹਾਡ਼ੇ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ । ਇਸ ਮੌਕੇ ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਅਸ਼ੋਕ ਕੁਮਾਰ, ਕੁਲਵਿੰਦਰ ਕੌਰ, ਪਰਮਿੰਦਰ ਕੌਰ,ਨਰਿੰਦਰ ਪੱਤੜ, ਰੇਨੂ ਬਾਲਾ, ਸੁਮਨਦੀਪ ਕੌਰ, ਰਣਧੀਰ ਸਿੰਘ, ਲਵਿਤਾ, ਨਿਧੀ ਆਦਿ ਸਟਾਫ ਮੈਂਬਰ ਹਾਜ਼ਰ ਸਨ ।