ਚੰਡੀਗੜ੍ਹ- ਮਾਨਸਾ ਵਿਧਾਨ ਸਭਾ ਸੀਟ ਦੀ ਟਿਕਟ ਵਿਵਾਦ ਵਿਚਾਲੇ ਅੱਜ ਚੰਡੀਗੜ੍ਹ ਵਿਖੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਪੰਜਾਬ ਕਾਂਗਰਸ ਪ੍ਰਧਾਨ ਨਾਲ ਮੁਲਾਕਾਤ ਕੀਤੀ ਹੈ। ਸਿੱਧੂ ਮੂਸੇਵਾਲਾ ਨੇ ਟਿਕਟ ਦੀ ਦਾਅਵੇਦਾਰੀ ਨੂੰ ਲੈਕੇ ਮੁਲਾਕਾਤ ਕੀਤੀ ਹੈ। ਦੱਸਣਯੋਗ ਹੈ ਕਿ ਮਾਨਸਾ ਤੋਂ ਕੁੱਝ ਕਾਂਗਰਸੀ ਆਗੂਆਂ ਵੱਲੋਂ ਸਿੱਧੂ ਮੂਸੇਵਾਲਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਸਿੱਧੂ ਮੂਸੇਵਾਲਾ ਨੇ ਇੱਥੋਂ ਤੱਕ ਕਹਿ ਦਿੱਤਾ ਹੈ ਕਿ ਜੇਕਰ ਉਨ੍ਹਾਂ ਨੂੰ ਕਾਂਗਰਸ ਵੱਲੋਂ ਟਿਕਟ ਨਹੀਂ ਮਿਲਦੀ ਤਾਂ ਉਹ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਣਗੇ। ਹੁਣ ਵੇਖਣਾ ਹੋਵੇਗਾ ਕਿ ਇਸ ਮੁਲਾਕਾਤ ਤੋਂ ਬਾਅਦ ਸਿੱਧੂ ਮੂਸੇਵਾਲਾ ਨੂੰ ਚੋਣ ਲੜਣ ਲਈ ਮਾਨਸਾ ਤੋਂ ਟਿਕਟ ਮਿਲਦੀ ਹੈ ਜਾਂ ਨਹੀਂ।