ਚਾਲੀ ਮੁਕਤਿਆਂ ਦੀ ਮਹਾਨ ਸ਼ਹਾਦਤ ਨੂੰ ਕੀਤਾ ਯਾਦ
ਫਗਵਾੜਾ ਜਨਵਰੀ (ਰੀਤ ਪ੍ਰੀਤ ਪਾਲ ਸਿੰਘ ) ਪਿੰਡ ਬਬੇਲੀ ਦੇ ਇਤਿਹਾਸਕ ਗੁਰਦੁਆਰਾ ਚੌਂਤਾ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਵਲੋਂ ਕਮੇਟੀ ਪ੍ਰਧਾਨ ਬਲਦੇਵ ਸਿੰਘ ਦੀ ਦੇਖਰੇਖ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਾਘੀ ਦਿਹਾੜਾ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹੈਡ ਗ੍ਰੰਥੀ ਭਾਈ ਲਖਵਿੰਦਰ ਸਿੰਘ ਨੇ ਸਰਬੱਤ ਦੇ ਭਲੇ ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਉਪਰੰਤ ਭਾਈ ਸਾਹਿਬ ਭਾਈ ਯਾਦਵਿੰਦਰ ਸਿੰਘ ਸੋਢੀ ਫਗਵਾੜਾ ਵਾਲਿਆਂ ਦੇ ਰਾਗੀ ਜੱਥੇ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਯਸ਼ ਸੁਣਾ ਕੇ ਨਿਹਾਲ ਕੀਤਾ। ਪ੍ਰਧਾਨ ਬਲਦੇਵ ਸਿੰਘ ਤੋਂ ਇਲਾਵਾ ਪ੍ਰਬੰਧਕਾਂ ਹਰਜਿੰਦਰ ਸਿੰਘ ਮੀਤ ਪ੍ਰਧਾਨ, ਕੁੰਦਨ ਸਿੰਘ ਅਤੇ ਰਣਜੀਤ ਸਿੰਘ ਖਾਲਸਾ ਨੇ ਸਮੇਂ ਦੇ ਮੁਗਲ ਹਾਕਮਾਂ ਖਿਲਾਫ ਜੰਗ ‘ਚ ਬਹਾਦੁਰੀ ਨਾਲ ਲੜਦੇ ਹੋਏ ਭਾਈ ਮਹਾ ਸਿੰਘ ਸਮੇਤ 40 ਮੁਕਤਿਆਂ ਵਲੋਂ ਦਿੱਤੀ ਸ਼ਹਾਦਤ ਨੂੰ ਯਾਦ ਕੀਤਾ। ਪ੍ਰਬੰਧਕ ਕਮੇਟੀ ਵਲੋਂ ਰਾਗੀ ਜੱਥੇ ਤੋਂ ਇਲਾਵਾ ਪ੍ਰਮੁੱਖ ਸ਼ਖਸੀਅਤਾਂ, ਸੇਵਾਦਾਰਾਂ, ਸਹਿਯੋਗੀਆਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਪਾ ਕੇ ਸਨਮਾਨਤ ਕੀਤਾ ਗਿਆ। ਗੁਰੂ ਕਾ ਲੰਗਰ ਸੇਵਾਦਾਰਾਂ ਵਲੋਂ ਅਤੁੱਟ ਵਰਤਾਇਆ ਗਿਆ। ਇਸ ਮੌਕੇ ਬੀਬੀ ਰਾਜਵਿੰਦਰ ਕੌਰ, ਸਰਬਜੀਤ ਕੌਰ, ਪਰਮਜੀਤ ਕੌਰ, ਅਵਤਾਰ ਸਿੰਘ, ਅਮਨਦੀਪ ਸਿੰਘ ਉੱਚਾ ਪਿੰਡ, ਗੁਰਮੀਤ ਸਿੰਘ ਰਾਣੀਪੁਰ, ਹਰਪਾਲ ਸਿੰਘ ਉੱਚਾ ਪਿੰਡ, ਸੋਢੀ ਸਿੰਘ ਉੱਚਾ ਪਿੰਡ, ਅਮਰੀਕ ਸਿੰਘ, ਇਕਬਾਲ ਸਿੰਘ, ਤੀਰਥ ਸਿੰਘ, ਹਰਜਿੰਦਰ ਸਿੰਘ, ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਪ੍ਰਭਜੋਤ ਸਿੰਘ, ਕੁਲਦੀਪ ਸਿੰਘ ਸੋਢੀ, ਸੂਬੇਦਾਰ ਜਸਵਿੰਦਰ ਸਿੰਘ, ਭੁਪਿੰਦਰ ਸਿੰਘ, ਅਵਤਾਰ ਸਿੰਘ, ਸੁਰਿੰਦਰ ਸਿੰਘ, ਪਲਵਿੰਦਰ ਸਿੰਘ, ਸਤਨਾਮ ਸਿੰਘ, ਫਕੀਰ ਸਿੰਘ, ਪਰਮਜੀਤ ਸਿੰਘ, ਹਰਪਾਲ ਸਿੰਘ, ਬੂਟਾ ਸਿੰਘ ਉੱਚਾ ਪਿੰਡ, ਨਿਰੰਜਣ ਸਿੰਘ, ਹਰਤੇਜ ਸਿੰਘ ਉੱਚਾ ਪਿੰਡ, ਜਸਪ੍ਰੀਤ ਕੌਰ ਉੱਚਾ ਪਿੰਡ, ਨਰਿੰਦਰ ਸਿੰਘ, ਮਲਕੀਤ ਸਿੰਘ, ਮੱਖਣ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜਰ ਸਨ।
ਕੈਪਸ਼ਨ- ਪਿੰਡ ਬਬੇਲੀ ਵਿਖੇ ਮਨਾਏ ਗਏ ਮਾਘੀ ਦਿਹਾੜੇ ਦੌਰਾਨ ਰਾਗੀ ਭਾਈ ਯਾਦਵਿੰਦਰ ਸਿੰਘ ਸੋਢੀ ਦਾ ਜੱਥਾ ਕੀਰਤਨ ਕਰਦੇ ਹੋਏ ਪ੍ਰਬੰਧਕ ਅਤੇ ਸੰਗਤ।