ਚੰਡੀਗੜ੍ਹ: Punjab Election 2022: ਸ਼੍ਰੋਮਣੀ ਅਕਾਲੀ ਦਲ (Akali Dal) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਵਿਰੁੱਧ ਪੰਜਾਬ ਪੁਲਿਸ (Punjab Police) ਨੇ ਕੇਸ ਦਰਜ ਕੀਤਾ ਹੈ। ਮਜੀਠੀਆ ਉਪਰ ਪੁਲਿਸ ਵੱਲੋਂ ਕੋਵਿਡ-19 (Covid-19) ਨਿਯਮਾਂ ਦੀ ਉਲੰਘਣਾ (Violation of Covid-19 rules) ਤਹਿਤ ਕੇਸ ਦਰਜ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਇਸਤੋਂ ਪਹਿਲਾਂ ਵੀ ਬਿਕਰਮ ਸਿੰਘ ਮਜੀਠੀਆ ਉਪਰ ਪੰਜਾਬ ਪੁਲਿਸ ਵੱਲੋਂ ਡਰੱਗ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਸੀ ਅਤੇ ਉਹ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ‘ਤੇ ਹਨ।
ਪੁਲਿਸ ਵੱਲੋਂ ਬਿਕਰਮ ਸਿੰਘ ਮਜੀਠੀਆ ਵਿਰੁੱਧ ਥਾਣਾ ਸੁਲਤਾਨਵਿੰਡ ਵਿਖੇ ਕੇਸ ਦਰਜ ਕੀਤਾ ਗਿਆ ਹੈ। ਅਕਾਲੀ ਆਗੂ ‘ਤੇ ਧਾਰਾ 188 ਆਈਪੀਸੀ ਤੇ ਆਫ਼ਤ ਪ੍ਰਬੰਧਨ ਐਕਟ 2005 ਦੀ ਧਾਰਾ 51 ਤੇ ਮਹਾਂਮਾਰੀ ਰੋਗ ਐਕਟ 1897 ਤਹਿਤ ਕੇਸ ਦਰਜ ਹੋਇਆ ਹੈ।


ਦਸਣਾ ਬਣਦਾ ਹੈ ਕਿ ਬਿਕਰਮ ਸਿੰਘ ਮਜੀਠੀਆ ਡਰੱਗ ਕੇਸ ਵਿੱਚ ਜ਼ਮਾਨਤ ਮਿਲਣ ਪਿੱਛੋਂ ਅੰਮ੍ਰਿਤਸਰ ਪੁੱਜੇ ਸਨ ਅਤੇ ਇਥੇ ਗੋਲਡਨ ਗੇਟ ‘ਤੇ ਇਕੱਠ ਕੀਤਾ ਸੀ, ਜਿਸ ਤਹਿਤ ਪੁਲਿਸ ਵੱਲੋਂ ਕੋਵਿਡ ਨਿਯਮਾਂ ਦੀ ਉਲੰਘਣਾ ਹੇਠ ਇਹ ਕੇਸ ਦਰਜ ਕੀਤਾ ਗਿਆ ਹੈ।