ਚੰਡੀਗੜ੍ਹ: Punjab Election 2022: ਮੁੱਖ ਮੰਤਰੀ (CM Punjab) ਚਰਨਜੀਤ ਸਿੰਘ ਚੰਨੀ (Charanjit Singh Channi Brother) ਦੇ ਭਰਾ ਨੇ ਐਤਵਾਰ ਬਾਗ਼ੀ ਸੁਰ ਵਿਖਾਉਂਦੇ ਹੋਏ ਆਜ਼ਾਦ ਉਮੀਦਵਾਰ (Independent candidate) ਵੱਜੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਉਹ ਹੁਣ ਕਾਂਗਰਸੀ ਉਮੀਦਵਾਰ ਵਿਰੁੱਧ ਮੈਦਾਨ ਵਿੱਚ ਉਤਰਨਗੇ। ਚੰਨੀ ਦੇ ਭਰਾ ਡਾ. ਮਨੋਹਰ ਸਿੰਘ (Dr. Manohar Singh) ਵਿਧਾਨ ਸਭਾ ਹਲਕਾ ਬੱਸੀ ਪਠਾਣਾਂ (Bassi Pathan) ਤੋਂ ਆਜ਼ਾਦ ਉਮੀਦਵਾਰ ਵੱਜੋਂ ਚੋਣ ਮੈਦਾਨ ਵਿੱਚ ਉਤਰਨਗੇ।
ਜ਼ਿਕਰਯੋਗ ਹੈ ਕਿ ਕਾਂਗਰਸ ਵੱਲੋਂ ਐਲਾਨੀ ਗਈ ਸੂਚੀ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਦਾ ਕਿਤੇ ਨਾਂਅ ਨਹੀਂ ਹੈ ਅਤੇ ਬੱਸੀ ਪਠਾਣਾਂ ਤੋਂ ਕਾਂਗਰਸ ਨੇ ਸੂਚੀ ਵਿੱਚ ਗੁਰਪ੍ਰੀਤ ਸਿੰਘ ਜੀਪੀ ਨੂੰ ਪੰਜਾਬ ਵਿਧਾਨ ਸਭਾ 2022 ਚੋਣਾਂ ਲਈ ਉਮੀਦਵਾਰ ਐਲਾਨਿਆ ਹੈ।
ਦਸਣਾ ਬਣਦਾ ਹੈ ਕਿ ਪਿਛਲੇ ਮਹੀਨੇ ਡਾ. ਮਨੋਹਰ ਸਿੰਘ ਨੇ ਬੱਸੀ ਪਠਾਣਾਂ ਸੀਟ ਤੋਂ ਚੋਣ ਲੜਨ ਦੇ ਇਰਾਦੇ ਨਾਲ ਆਪਣੇ ਸੀਨੀਅਰ ਮੈਡੀਕਲ ਅਫਸਰ (ਐਸਐਮਓ) ਦੇ ਅਹੁਦੇ ਤੋਂ ਅਸਤੀਫਾ ਵੀ ਦੇ ਦਿੱਤਾ ਸੀ।