ਮੂਣਕ, 18 ਜਨਵਰੀ( ਨਰੇਸ ਤਨੇਜਾ)
ਵਿਧਾਨ ਸਭਾ ਹਲਕਾ ਲਹਿਰਾ ਤੋਂ ਅਕਾਲੀ-ਬਸਪਾ ਉਮੀਦਵਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਹੱਕ ‘ਚ ਉਨ੍ਹਾਂ ਦੇ ਸਪੁੱਤਰ ਕਾਕਾ ਨਵਇੰਦਰਪ੍ਰੀਤ ਸਿੰਘ ਲੌਂਗੋਵਾਲ ਵਲੋਂ ਅੱਜ ਪਿੰਡ ਰਾਮਗੜ੍ਹ ਗੁੱਜਰਾਂ ਵਿਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਕਾਂਗਰਸ ਸਰਕਾਰ ਨੇ ਆਪਣੀਆਂ ਲੋਕ ਮਾਰੂ ਨੀਤੀਆਂ ਕਾਰਨ ਪੰਜਾਬ ਨੂੰ ਬੁਰੀ ਤਰ੍ਹਾਂ ਤਬਾਹ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਹੈ ਅਤੇ ਲੋਕ ਸਿਹਤ, ਸਿੱਖਿਆ ਤੇ ਰੁਜ਼ਗਾਰ ਨੂੰ ਤਰਸ ਰਹੇ ਹਨ। ਪੰਜਾਬ ‘ਚ ਨੌਜਵਾਨ ਪੀੜ੍ਹੀ ਨੂੰ ਆਪਣਾ ਭਵਿੱਖ ਦਿਖਾਈ ਨਹੀਂ ਦੇ ਰਿਹਾ। ਕਾਂਗਰਸ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਹੀ ਪੰਜਾਬ ਦੇ ਲੱਖਾਂ ਨੌਜਵਾਨ ਵਿਦੇਸ਼ਾਂ ਨੂੰ ਜਾ ਰਹੇ ਹਨ। ਕਾਕਾ ਨਵਇੰਦਰਪ੍ਰੀਤ ਸਿੰਘ ਨੇ ਕਿਹਾ ਕਿ ਅਕਾਲੀ-ਬਸਪਾ ਸਰਕਾਰ ਬਣਨ ‘ਤੇ ਪੰਜਾਬ ਦੇ ਲੋਕਾਂ ਨੂੰ ਇੱਥੇ ਹੀ ਚੰਗੀ ਸਿੱਖਿਆ ਤੇ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਮੁੱਖ ਰੱਖਦਿਆਂ ਹਰ ਤਰ੍ਹਾਂ ਦੇ ਨਿੱਜੀ ਖੇਤਰ ਦੇ ਉਦਯੋਗਾਂ ਵਿਚ 75 ਫੀਸਦੀ ਭਰਤੀ ਕੋਟਾ ਪੰਜਾਬ ਦੇ ਲੋਕਾਂ ਲਈ ਰਾਖਵਾਂ ਰੱਖਣ ਸਬੰਧੀ ਐਕਟ ਪਾਸ ਕੀਤਾ ਜਾਵੇਗਾ। ਇਸ ਦੇ ਨਾਲ ਹੀ ਅਕਾਲੀ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਲਾਭਕਾਰੀ ਯੋਜਨਾਵਾਂ ਦੇਵੇਗੀ ਤਾਂ ਜੋ ਲੋਕ ਆਪਣੀਆਂ ਰੋਟੀ, ਕੱਪੜਾ ਤੇ ਮਕਾਨ ਦੀਆਂ ਮੁੱਢਲੀਆਂ ਲੋੜਾਂ ਦੀ ਪੂਰਤੀ ਆਸਾਨੀ ਨਾਲ ਕਰ ਸਕਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਧਾਨ ਸਭਾ ਹਲਕਾ ਲਹਿਰਾ ਤੋਂ ਅਕਾਲੀ ਉਮੀਦਵਾਰ ਭਾਈ ਗੋਬਿੰਦ ਸਿੰਘ ਲੌੰਗੋਵਾਲ ਨੂੰ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਣ ਤਾਂ ਜੋ ਇਸ ਪੱਛੜੇ ਤੇ ਅਣਗੌਲੇ ਹਲਕੇ ਦੇ ਲੋਕਾਂ ਦੀ ਆਵਾਜ਼ ਸਰਕਾਰ ਵਿਚ ਰੱਖ ਕੇ ਇੱਥੋਂ ਦਾ ਸਰਬਪੱਖੀ ਵਿਕਾਸ ਕੀਤਾ ਜਾ ਸਕੇ। ਉਨ੍ਹਾਂ ਹਲਕੇ ਦੇ ਚੌਧਰੀ ਪੱਟੀ ਦੇ ਪਿੰਡਾਂ ਵਿਚ ਚੰਗੀਆਂ ਸੜਕਾਂ, ਪੀਣ ਵਾਲੇ ਸਾਫ ਪਾਣੀ ਦਾ ਪ੍ਰਬੰਧ, ਲੜਕੀਆਂ ਦਾ ਸਰਕਾਰੀ ਕਾਲਜ ਖੋਲ੍ਹਣ ਅਤੇ ਆਵਾਜਾਈ ਲਈ ਸਰਕਾਰੀ ਬੱਸਾਂ ਚਲਾਉਣ ਦੀਆਂ ਮੁੱਖ ਲੋੜਾਂ ਪਹਿਲ ਦੇ ਆਧਾਰ ‘ਤੇ ਪੂਰੀਆਂ ਕਰਨ ਦਾ ਵਾਅਦਾ ਕੀਤਾ।
ਇਸ ਮੌਕੇ ਖਨੌਰੀ ਸਰਕਲ ਪ੍ਰਧਾਨ ਸੂਰਜ ਮੱਲ, ਯੂਥ ਪ੍ਰਧਾਨ ਰਤਨ ਸਿੰਘ ਕਰੌਦਾ, ਸਰਪੰਚ ਸੁਰਿੰਦਰ ਸਿੰਘ ਰਾਮਗੜ੍ਹ ਗੁੱਜਰਾਂ, ਮਾਸਟਰ ਸ਼ੰਕਰ ਬਾਹਮਣੀਵਾਲਾ, ਮਨਪ੍ਰੀਤ ਸਿੰਘ ਗੁਲਾੜੀ, ਬਲਕਾਰ ਸਿੰਘ ਮਹਾਂਸਿੰਘਵਾਲਾ, ਰਣਬੀਰ ਸਿੰਘ ਚੋਟੀਆਂ, ਮਲਕੀਤ ਸਿੰਘ ਮਾਨ, ਸੰਜੀਵ ਕੁਮਾਰ ਭੂਲਣ, ਸੰਦੀਪ ਸਿੰਘ, ਜੀਵਨ ਸਿੰਘ, ਸੰਨੀ ਢਿਮਾਨ, ਅਮਨ, ਗੋਲਡੀ, ਬਲਕਾਰ ਸਿੰਘ, ਹਰਜੀਤ ਸਿੰਘ, ਸੰਦੀਪ ਸਿੰਘ, ਸੀਸਪਾਲ ਸਿੰਘ, ਫਕੀਰ ਖਾਨ, ਅਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਗਗਨਦੀਪ ਸਿੰਘ, ਗੁਰਪ੍ਰੀਤ ਸਿੰਘ, ਸਲੀਮ ਖਾਨ ਅਤੇ ਰਿੰਕੂ ਕੁਮਾਰ (ਰੀਨੂੰ) ਆਦਿ ਵੀ ਹਾਜ਼ਰ ਸਨ।