ਆਦਮਪੁਰ, 18 ਜਨਵਰੀ (ਰਣਜੀਤ ਸਿੰਘ ਬੈਂਸ)- ਕਸਬਾ ਆਦਮਪੁਰ ਦੇ ਨਜ਼ਦੀਕ ਪਿੰਡ ਪੰਡੋਰੀ ਨਿੱਝਰਾਂ ਵਿਖੇ ਸਮੂਹ ਪਿੰਡ ਵਾਸੀਆਂ ਅਤੇ ਐੱਨ ਆਰ ਆਈ ਦੇ ਸਹਿਯੋਗ ਨਾਲ ਕਿਸਾਨ ਮੋਰਚੇ ਦੀ ਜਿੱਤ ਪ੍ਰਾਪਤ ਕਰਨ ਦੀ ਖੁਸ਼ੀ ਵਿੱਚ ਗੁਰਦੁਆਰਾ ਨਿਹੰਗ ਸਿੰਘ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ । ਉਪਰੰਤ ਇਸ ਧਾਰਮਕ ਸਮਾਗਮ ਦੌਰਾਨ ਢਾਡੀ ਇਕਬਾਲ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਢਾਡੀ ਵਾਰਾਂ ਦੁਆਰਾ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਵਿੱਚ ਆਜ਼ਾਦ ਕਿਸਾਨ ਕਮੇਟੀ ਹੁਸ਼ਿਆਰਪੁਰ ਤੋਂ ਹਰਪਾਲ ਸਿੰਘ ਸੰਘਾ, ਪ੍ਰਧਾਨ ਬਲਵਿੰਦਰ ਸਿੰਘ ਮੱਲ੍ਹੀ ਨੰਗਲ ਬੀਕੇਯੂ, ਮਨਜੀਤ ਸਿੰਘ ਰਾਏ ਨੇ ਇਸ ਸਮਾਗਮ ਵਿਚ ਹਾਜ਼ਰੀ ਲਗਵਾਈ। ਇਸ ਮੌਕੇ ਖੂਨਦਾਨ ਕੈਂਪ ਵੀ ਆਯੋਜਿਤ ਕੀਤਾ ਗਿਆ ਜਿਸ ਵਿਚ ਖੂਨਦਾਨੀਆਂ ਵੱਲੋਂ 30 ਯੂਨਿਟ ਖੂਨਦਾਨ ਕੀਤਾ ਗਿਆ। ਪ੍ਰਬੰਧਕਾਂ ਵੱਲੋਂ ਆਏ ਹੋਏ ਮਹਿਮਾਨਾਂ ਅਤੇ ਸਹਿਯੋਗੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਪੰਚ ਅੰਮ੍ਰਿਤਪਾਲ ਸਿੰਘ ਜੌਲੀ, ਬਲਵਿੰਦਰ ਸਿੰਘ ਸ਼ੌਂਕੀ, ਹਰਨੀਤ ਸਿੰਘ ਨੀਤਾ, ਬਲਬੀਰ ਸਿੰਘ ਪ੍ਰਧਾਨ ਗੁਰਦੁਆਰਾ ਨਿਹੰਗ ਸਿੰਘ ਵੱਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ । ਇਸ ਮੌਕੇ ਰਾਜਪਾਲ ਸਿੰਘ, ਬਲਬੀਰ ਸਿੰਘ, ਅਮਨਦੀਪ ਸਿੰਘ, ਗੁਰਿੰਦਰ ਸਿੰਘ ਬੱਧਣ, ਮਹਿੰਦਰ ਸਿੰਘ, ਸਰਵਣ ਸਿੰਘ ਭਾਰਤਵਾਜ, ਬਲਜੀਤ ਸਿੰਘ, ਅਮਨ,ਅਰਸ਼, ਰਾਣਾ ਸਮੇਤ ਬਹੁਤ ਸਾਰੇ ਪਿੰਡ ਵਾਸੀ ਹਾਜ਼ਰ ਸਨ।