Sunday, June 22, 2025
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ED ਵੱਲੋਂ ਛਾਪੇਮਾਰੀ : ਕੇਜਰੀਵਵਾਲ ਤੇ ਰਾਘਵ ਚੱਢਾ ਨੇ CM ਚੰਨੀ ‘ਤੇ ਲਾਏ ਵੱਡੇ ਇਲਜ਼ਾਮ…

Arvind Kejriwal slammed Punjab’s CM Charanjit Singh Channi : ਕੇਜਰੀਵਾਲ ਨੇ ਚੰਨੀ ਵਲੋਂ ਖ਼ੁਦ ਨੂੰ ਆਮ ਆਦਮੀ ਦੱਸਣ 'ਤੇ ਹਮਲਾ ਬੋਲਿਆ ਅਤੇ ਅਸਿੱਧੇ ਤੌਰ 'ਤੇ ਕਿਹਾ ਕਿ ਇਹ ਪੈਸਾ ਮੁੱਖ ਮੰਤਰੀ ਚੰਨੀ ਦੇ 111 ਦਿਨਾਂ ਦੇ ਕਾਰਜਕਾਲ ਦੌਰਾਨ ਕੀਤੇ ਭ੍ਰਿਸ਼ਟਾਚਾਰ ਅਤੇ ਲੁੱਟ ਦਾ ਪੈਸਾ ਹੈ, ਕਿਉਂਕਿ ਇੰਨੇ ਬੇਹਿਸਾਬ ਪੈਸੇ ਆਮ ਆਦਮੀ ਕੋਲ ਨਹੀਂ ਹੁੰਦੇ ਹਨ।

admin by admin
January 20, 2022
in Punjab
Reading Time: 1 min read
0
Share on FacebookShare on TwitterWhatsapp

ਚੰਡੀਗੜ੍ਹ : ਪੰਜਾਬ ਵਿੱਚ ਵਿਧਨਾ ਸਭਾ ਚੋਣਾਂ ਨੇੜੇ ਹਨ ਤੇ ਦੂਜੇ ਪਾਸੇ ਈਡੀ ਦੀ ਛਾਪੇਮਾਰੀ ਨੇ ਸਿਆਸੀ ਮਾਹੌਲ ਗਰਮਾ ਦਿੱਤਾ ਹੈ। ਹੁਣ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉੱਤੇ ਵੱਡੇ ਇਲਜ਼ਾਮ ਲਗਾਏ ਹਨ। ਮੁੱਖ ਮੰਤਰੀ ਚੰਨੀ ਦੇ ਭਤੀਜੇ ਅਤੇ ਰਿਸ਼ਤੇਦਾਰਾਂ ਦੇ ਘਰ ਤੋਂ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਛਾਪੇਮਾਰੀ ਦੌਰਾਨ ਕਰੋੜਾਂ ਰੁਪਏ ਬਰਾਮਦ ਹੋਣ ਤੋਂ ਬਾਅਦ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਚੰਨੀ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ, “ਚੰਨੀ ਆਮ ਆਦਮੀ ਨਹੀਂ, ਬੇਈਮਾਨ ਆਦਮੀ ਹੈ”। ਬੁੱਧਵਾਰ ਨੂੰ ਕੇਜਰੀਵਾਲ ਨੇ ਟਵੀਟ ਕਰਕੇ ਈਡੀ ਦੇ ਛਾਪੇ ਵਿੱਚ ਬਰਾਮਦ ਹੋਈ 6 ਕਰੋੜ ਦੀ ਨਕਦੀ ਦੀ ਤਸਵੀਰ ਸਾਂਝੀ ਕੀਤੀ ਅਤੇ ਇਹ ਗੱਲ ਕਹੀ। ਕੇਜਰੀਵਾਲ ਨੇ ਚੰਨੀ ਵਲੋਂ ਖ਼ੁਦ ਨੂੰ ਆਮ ਆਦਮੀ ਦੱਸਣ ‘ਤੇ ਹਮਲਾ ਬੋਲਿਆ ਅਤੇ ਅਸਿੱਧੇ ਤੌਰ ‘ਤੇ ਕਿਹਾ ਕਿ ਇਹ ਪੈਸਾ ਮੁੱਖ ਮੰਤਰੀ ਚੰਨੀ ਦੇ 111 ਦਿਨਾਂ ਦੇ ਕਾਰਜਕਾਲ ਦੌਰਾਨ ਕੀਤੇ ਭ੍ਰਿਸ਼ਟਾਚਾਰ ਅਤੇ ਲੁੱਟ ਦਾ ਪੈਸਾ ਹੈ, ਕਿਉਂਕਿ ਇੰਨੇ ਬੇਹਿਸਾਬ ਪੈਸੇ ਆਮ ਆਦਮੀ ਕੋਲ ਨਹੀਂ ਹੁੰਦੇ ਹਨ।

ਚੰਨੀ ਦੇ ਰਿਸਤੇਦਾਰਾਂ ਨੇ ਜਦ ਐਨੇ ਕਰੋੜ ਕਮਾਏ ਤਾਂ ਖ਼ੁਦ ਚੰਨੀ ਨੇ ਕਿੰਨੇ ਕਮਾਏ ਹੋਣਗੇ: ਰਾਘਵ ਚੱਢਾ

RelatedPosts

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵਲੋਂ ਤਲਵਿੰਦਰ ਸਿੰਘ ਨੂੰ ਏ.ਐੱਸ.ਆਈ. ਬਣਨ ਤੇ ਸਟਾਰ ਲਗਾਇਆ

ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦੇ ਘਰਾਂ ‘ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਕੀਤੀ ਛਾਪੇਮਾਰੀ ਦੌਰਾਨ ਕਰੋੜਾਂ ਰੁਪਏ ਦੀ ਬਰਾਮਦਗੀ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਕਿਹਾ ਸੀ ਕਿ ਮੁੱਖ ਮੰਤਰੀ ਚੰਨੀ ਆਪਣੇ ਇਲਾਕੇ ਵਿੱਚ ਰੇਤ ਮਾਫੀਆ ਚਲਾ ਰਹੇ ਹਨ ਅਤੇ ਰੇਤ ਮਾਫੀਆ ਨਾਲ ਮਿਲ ਕੇ ਮੁੱਖ ਮੰਤਰੀ ਚੰਨੀ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਕਰੋੜਾਂ ਰੁਪਏ ਕਮਾਏ ਹਨ।  ਈਡੀ ਦੇ  ਛਾਪੇ  ਵਿੱਚ ਮਿਲੇ ਕਰੋੜਾਂ ਰੁਪਏ ਨਾਲ ਉਨ੍ਹਾਂ (ਆਪ) ਦੀ ਗੱਲ ਸਹੀ ਸਾਬਤ ਹੋ ਗਈ ਹੈ। ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਤੋਂ ਹੁਣ ਤੱਕ 56 ਕਰੋੜ ਰੁਪਏ ਦੀ ਗੈਰ-ਕਾਨੂੰਨੀ ਜਾਇਦਾਦ ਦੀ ਜਾਣਕਾਰੀ ਮਿਲੀ ਹੈ।  ਬਹੁਤ ਸਾਰਾ ਸੋਨਾ ਅਤੇ ਕਈਂ ਜ਼ਮੀਨਾਂ ਦੇ ਕਾਗਜ਼ ਬਰਾਮਦ ਹੋਏ ਹਨ। ਆਮ ਆਦਮੀ ਹੋਣ ਦਾ ਢੌਂਗ ਕਰਨ ਵਾਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਸਦਾ ਜਵਾਬ ਦੇਣ ਕਿ ਕਿਥੋਂ ਉਨ੍ਹਾਂ ਦੇ ਰਿਸ਼ਤੇਦਾਰਾਂ ਕੋਲ ਇੰਨਾ ਪੈਸਾ ਆਇਆ?

ਚੱਢਾ ਨੇ ਹੈਰਾਨੀ ਜ਼ਾਹਰ ਕਰਦੇ ਹੋਏ ਕਿਹਾ ਕਿ ਜਦੋਂ ਚੰਨੀ ਦੇ ਭਤੀਜੇ ਦੇ ਘਰੋਂ ਕਰੋੜਾਂ ਰੁਪਏ ਮਿਲੇ ਹਨ, ਪਰ ਜੇ ਚੰਨੀ ਦੇ ਘਰ ਇਹ ਛਾਪੇਮਾਰੀ ਹੁੰਦੀ ਤਾਂ ਇਹ ਅੰਦਾਜ਼ਾ ਲਗਾਉਣਾ ਮੁਸ਼ਕਲ ਹੈ ਕਿ ਕਿੰਨੇ ਕਰੋੜ ਰੁਪਏ ਮਿਲਦੇ। ਉਨ੍ਹਾਂ ਕਿਹਾ ਕਿ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਵੀ ਈਡੀ ਵੱਲੋਂ ਛਾਪਾ ਮਾਰਿਆ ਸੀ, ਤਾਂ ਈਡੀ ਨੂੰ ਉਨ੍ਹਾਂ ਦੇ ਘਰੋਂ 10 ਮਫ਼ਲਰ ਮਿਲੇ ਹਨ। ਉਥੇ ਚੰਨੀ ਦੇ ਰਿਸ਼ਤੇਦਾਰਾਂ ਦੇ ਘਰੋਂ 10 ਕਰੋੜ ਰੁਪਏ ਮਿਲੇ ਹਨ। ਇਹੀ ਫ਼ਰਕ ਹੈ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਵਿੱਚ।

ਚੱਢਾ ਨੇ ਸਵਾਲ ਕੀਤਾ ਕਿ ਚੰਨੀ ਦੇ ਰਿਸ਼ਤੇਦਾਰਾਂ ਕੋਲ ਇੰਨੀ ਜਾਇਦਾਦ, ਗੱਡੀਆਂ ਅਤੇ ਪੈਸਾ ਕਿੱਥੋਂ ਆਇਆ? ਉਨ੍ਹਾਂ ਨੇ ਆਪਣੇ ਹੋਰ ਕਿੰਨੇ ਰਿਸ਼ਤੇਦਾਰਾਂ ਨੂੰ ਕਰੋੜਪਤੀ ਬਣਾਇਆ ਹੈ? 111 ਦਿਨਾਂ ‘ਚ ਜੇਕਰ ਉਨ੍ਹਾਂ ਦੇ ਭਤੀਜੇ ਨੇ ਇੰਨੇ ਪੈਸੇ ਕਮਾਏ ਤਾਂ ਮੁੱਖ ਮੰਤਰੀ ਚੰਨੀ ਨੇ ਕਿੰਨੇ ਕਮਾਏ ਹੋਣਗੇ? ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਕਾਂਗਰਸ ਪੰਜਾਬ ਪ੍ਰਧਾਨ ਨਵਜੋਤ ਸਿੱਧੂ ਜਵਾਬ ਦੇਣ ਅਤੇ ਆਪਣਾ ਪੱਖ ਸਪੱਸ਼ਟ ਕਰਨ।

ਚੱਢਾ ਨੇ ਕਿਹਾ ਈ.ਡੀ. ਦੇ ਛਾਪੇ ਖ਼ਤਮ ਨਹੀਂ ਹੋਏ, ਇਸ ਲਈ ਬਰਾਮਦ ਹੋਏ ਪੈਸੇ ਦੀ ਰਕਮ ਹੋਰ ਵਧੇਗੀ। ਮੁੱਖ ਮੰਤਰੀ ਬਣਨ ਤੋਂ ਪਹਿਲਾ ਚੰਨੀ ਦੇ ਭਤੀਜੇ ਅਤੇ ਰਿਸਤੇਦਾਰਾਂ ਕੋਲ ਐਨੇ ਪੈਸੇ ਨਹੀਂ ਸਨ। ਮੁੱਖ ਮੰਤਰੀ ਬਣਨ ਤੋਂ ਬਾਅਦ ਅਜਿਹਾ ਕੀ ਹੋ ਗਿਆ ਕਿ ਉਨ੍ਹਾਂ ਕੋਲ ਕਰੋੜਾਂ ਰੁਪਏ ਆ ਗਏ। ਇਸ ਦਾ ਸਾਫ਼ ਮਤਲਬ ਹੈ ਕਿ ਚੰਨੀ ਦੇ ਪਰਿਵਾਰ ਅਤੇ ਰਿਸਤੇਦਾਰਾਂ ਨੇ ਸੱਤਾ ਦਾ ਦੁਰਪ੍ਰਯੋਗ ਕਰਕੇ ਪੈਸੇ ਕਮਾਏ ਹਨ।

ਰਾਘਵ ਚੱਢਾ ਨੇ ਕਿਹਾ ਕਿ ਉਨ੍ਹਾਂ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਚੰਨੀ ਦੇ ਵਿਧਾਨ ਸਭਾ ਹਲਕੇ ਸ੍ਰੀ ਚਮਕੌਰ ਸਾਹਿਬ ਵਿੱਚ ਗੈਰ ਕਾਨੂੰਨੀ ਖਣਨ ਵਾਲੀ ਥਾਂ ਦਾ ਪਰਦਾਫ਼ਾਸ਼ ਕੀਤਾ ਸੀ ਅਤੇ ਦੱਸਿਆ ਸੀ ਕਿ ਇਸ ਇਲਾਕੇ ਵਿੱਚ ਰੇਤ ਮਾਫੀਆ ਖੁਦ ਚੰਨੀ ਦੀ ਨਿਗਰਾਨੀ ਵਿੱਚ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਰੇਤ ਮਾਫੀਆ ਦਾ ਕਮੀਸ਼ਨ ਮੁੱਖ ਮੰਤਰੀ ਚੰਨੀ ਅਤੇ ਰਿਸਤੇਦਾਰਾਂ ਕੋਲ ਜਾ ਰਿਹਾ ਹੈ। ਪਰ ਉਸ ਸਮੇਂ ਚੰਨੀ ਨੇ ਉਨ੍ਹਾਂ ਨੂੰ (ਚੱਢਾ) ਨੂੰ ਬਹੁਤ ਬੁਰਾ ਭਲਾ ਕਿਹਾ ਸੀ, ਧਮਕੀਆਂ ਦਿੱਤੀਆਂ ਸਨ। ਚੱਢਾ ਨੇ ਕਿਹਾ ਕਿ ਸੱਚ ਇੱਕ ਦਿਨ ਸਾਹਮਣੇ ਆ ਹੀ ਜਾਂਦਾ ਹੈ। ਅੱਜ ਈ.ਡੀ ਦੇ ਛਾਪੇ ਤੋਂ ਬਾਅਦ ਰੇਤ ਮਾਫੀਆ ਦਾ ਸੱਚ ਲੋਕਾਂ ਸਾਹਮਣੇ ਆ ਗਿਆ ਹੈ। ਹੁਣ ਪੰਜਾਬ ਦੇ ਲੋਕਾਂ ਨੂੰ ਪਤਾ ਲੱਗ ਗਿਆ ਕਿ ਮੁੱਖ ਮੰਤਰੀ ਹੀ ਰੇਤ ਮਾਫੀਆ ਦੇ ਸਰਗਣਾ ਹਨ। ਆਉਣ ਵਾਲੀਆਂ ਚੋਣਾ ਵਿੱਚ ਪੰਜਾਬ ਦੀ ਜਨਤਾ ਮੁੱਖ ਮੰਤਰੀ ਚੰਨੀ ਅਤੇ ਕਾਂਗਰਸ ਨੂੰ ਜਵਾਬ ਜ਼ਰੂਰ ਦੇਵੇਗੀ।

admin

ShareTweetSend
Advertisement Advertisement Advertisement
ADVERTISEMENT
Previous Post

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਰਹੇ ਭਾਈ ਰਾਜਿੰਦਰ ਸਿੰਘ ਦੀ ਹੱਤਿਆ ਮਾਮਲੇ ’ਚ ਜਾਂਚ ਸ਼ੁਰੂ

Next Post

PM ਮੋਦੀ ਨੇ ਪ੍ਰਕਾਸ਼ ਬਦਲ ਨਾਲ ਕੀਤੀ ਗੱਲ, ਸਿਹਤ ਦਾ ਹਾਲ-ਚਾਲ ਜਾਣਿਆ

admin

admin

Related Posts

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025
ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵਲੋਂ ਤਲਵਿੰਦਰ ਸਿੰਘ ਨੂੰ ਏ.ਐੱਸ.ਆਈ. ਬਣਨ ਤੇ ਸਟਾਰ ਲਗਾਇਆ
Punjab

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵਲੋਂ ਤਲਵਿੰਦਰ ਸਿੰਘ ਨੂੰ ਏ.ਐੱਸ.ਆਈ. ਬਣਨ ਤੇ ਸਟਾਰ ਲਗਾਇਆ

April 9, 2025
ਪੰਜਾਬ ਅਤੇ ਚੰਡੀਗੜ੍ਹ ਦੇ ਨੌਜਵਾਨ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਹੋਵੇਗਾ ਮੈਰਾਥਨ ਦਾ ਆਯੋਜਨ: ਪਰਮਜੀਤ ਸਿੰਘ ਗਿੱਲ
Punjab

ਪੰਜਾਬ ਅਤੇ ਚੰਡੀਗੜ੍ਹ ਦੇ ਨੌਜਵਾਨ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਹੋਵੇਗਾ ਮੈਰਾਥਨ ਦਾ ਆਯੋਜਨ: ਪਰਮਜੀਤ ਸਿੰਘ ਗਿੱਲ

April 4, 2025
ਮੋਦੀ ਹਰ ਵਰਗ ਵਿੱਚ ਹਰਮਨ ਪਿਆਰੇ ਨੇਤਾ ਵਜੋਂ ਉਭਰੇ : ਪਰਮਜੀਤ ਸਿੰਘ ਗਿੱਲ
Politics

ਮੋਦੀ ਹਰ ਵਰਗ ਵਿੱਚ ਹਰਮਨ ਪਿਆਰੇ ਨੇਤਾ ਵਜੋਂ ਉਭਰੇ : ਪਰਮਜੀਤ ਸਿੰਘ ਗਿੱਲ

March 24, 2025

Leave a Reply Cancel reply

Your email address will not be published. Required fields are marked *

Advertise Here Advertise Here Advertise Here
ADVERTISEMENT
  • Trending
  • Comments
  • Latest
मर्डर करने वाले आरोपी का दूसरा साथी बहुत जल्दी पुलिस की गिरफ्त में होगा , एसपी गुरु प्रताप सहोता

मर्डर करने वाले आरोपी का दूसरा साथी बहुत जल्दी पुलिस की गिरफ्त में होगा , एसपी गुरु प्रताप सहोता

September 12, 2024
ਮਾਤਾ ਸੁਲੱਖਣੀ ਸਿਵਲ ਹਸਪਤਾਲ ਬਟਾਲਾ ਵਿੱਚ ਮਨਾਇਆ ਗਿਆ ਤੀਆਂ ਦਾ ਤਿਉਹਾਰ

ਮਾਤਾ ਸੁਲੱਖਣੀ ਸਿਵਲ ਹਸਪਤਾਲ ਬਟਾਲਾ ਵਿੱਚ ਮਨਾਇਆ ਗਿਆ ਤੀਆਂ ਦਾ ਤਿਉਹਾਰ

August 6, 2022
नशा बटाला से खत्म करना ही मेरा पहला लक्ष्य है ,डीएसपी हरीश बहल

नशा बटाला से खत्म करना ही मेरा पहला लक्ष्य है ,डीएसपी हरीश बहल

August 16, 2024
ਵਿਜੀਲੈਂਸ ਬਿਊਰੋ ਵੱਲੋਂ 4500 ਰੁਪਏ ਰਿਸ਼ਵਤ ਲੈਂਦਿਆਂ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4500 ਰੁਪਏ ਰਿਸ਼ਵਤ ਲੈਂਦਿਆਂ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ

September 16, 2022

Hello world!

0

The Legend of Zelda: Breath of the Wild gameplay on the Nintendo Switch

0

Shadow Tactics: Blades of the Shogun Review

0

macOS Sierra review: Mac users get a modest update this year

0
ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਦੀ ਰੱਖਿਆ ਕਰਨ ਲਈ ਸ਼ਹਾਦਤ ਦਿੱਤੀ : ਪਰਮਜੀਤ ਸਿੰਘ ਗਿੱਲ 

ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਦੀ ਰੱਖਿਆ ਕਰਨ ਲਈ ਸ਼ਹਾਦਤ ਦਿੱਤੀ : ਪਰਮਜੀਤ ਸਿੰਘ ਗਿੱਲ 

June 21, 2025
ਅੱਜ ਪੰਜਾਬ ਨੂੰ ਵੀ ਭਾਜਪਾ ਦੀ ਅਗਵਾਈ ਵਾਲੀ ਮਜ਼ਬੂਤ ਸਰਕਾਰ ਦੀ ਲੋੜ : ਹੀਰਾ ਵਾਲੀਆ

ਅੱਜ ਪੰਜਾਬ ਨੂੰ ਵੀ ਭਾਜਪਾ ਦੀ ਅਗਵਾਈ ਵਾਲੀ ਮਜ਼ਬੂਤ ਸਰਕਾਰ ਦੀ ਲੋੜ : ਹੀਰਾ ਵਾਲੀਆ

June 18, 2025
ਭਾਈ ਜੈਤਾ ਜੀ ਮਹਾਨ ਜਰਨੈਲ ਅਤੇ ਯੋਧੇ ਸਨ : ਪਰਮਜੀਤ ਸਿੰਘ ਗਿੱਲ 

ਭਾਈ ਜੈਤਾ ਜੀ ਮਹਾਨ ਜਰਨੈਲ ਅਤੇ ਯੋਧੇ ਸਨ : ਪਰਮਜੀਤ ਸਿੰਘ ਗਿੱਲ 

June 16, 2025
ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਗੁਰਦਾਸਪੁਰ ਵਲੋ ਪੰਛੀਆਂ ਦੇ ਪੀਣ ਲਈ ਕੀਤਾ ਪਾਣੀ ਦਾ ਪ੍ਰਬੰਧ      

ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਗੁਰਦਾਸਪੁਰ ਵਲੋ ਪੰਛੀਆਂ ਦੇ ਪੀਣ ਲਈ ਕੀਤਾ ਪਾਣੀ ਦਾ ਪ੍ਰਬੰਧ     

June 15, 2025
Advertisement Advertisement Advertisement
ADVERTISEMENT

Recent News

ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਦੀ ਰੱਖਿਆ ਕਰਨ ਲਈ ਸ਼ਹਾਦਤ ਦਿੱਤੀ : ਪਰਮਜੀਤ ਸਿੰਘ ਗਿੱਲ 

ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਦੀ ਰੱਖਿਆ ਕਰਨ ਲਈ ਸ਼ਹਾਦਤ ਦਿੱਤੀ : ਪਰਮਜੀਤ ਸਿੰਘ ਗਿੱਲ 

June 21, 2025
ਅੱਜ ਪੰਜਾਬ ਨੂੰ ਵੀ ਭਾਜਪਾ ਦੀ ਅਗਵਾਈ ਵਾਲੀ ਮਜ਼ਬੂਤ ਸਰਕਾਰ ਦੀ ਲੋੜ : ਹੀਰਾ ਵਾਲੀਆ

ਅੱਜ ਪੰਜਾਬ ਨੂੰ ਵੀ ਭਾਜਪਾ ਦੀ ਅਗਵਾਈ ਵਾਲੀ ਮਜ਼ਬੂਤ ਸਰਕਾਰ ਦੀ ਲੋੜ : ਹੀਰਾ ਵਾਲੀਆ

June 18, 2025
ਭਾਈ ਜੈਤਾ ਜੀ ਮਹਾਨ ਜਰਨੈਲ ਅਤੇ ਯੋਧੇ ਸਨ : ਪਰਮਜੀਤ ਸਿੰਘ ਗਿੱਲ 

ਭਾਈ ਜੈਤਾ ਜੀ ਮਹਾਨ ਜਰਨੈਲ ਅਤੇ ਯੋਧੇ ਸਨ : ਪਰਮਜੀਤ ਸਿੰਘ ਗਿੱਲ 

June 16, 2025
ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਗੁਰਦਾਸਪੁਰ ਵਲੋ ਪੰਛੀਆਂ ਦੇ ਪੀਣ ਲਈ ਕੀਤਾ ਪਾਣੀ ਦਾ ਪ੍ਰਬੰਧ      

ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਗੁਰਦਾਸਪੁਰ ਵਲੋ ਪੰਛੀਆਂ ਦੇ ਪੀਣ ਲਈ ਕੀਤਾ ਪਾਣੀ ਦਾ ਪ੍ਰਬੰਧ     

June 15, 2025
India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)