ਆਦਮਪੁਰ 20 ਜਨਵਰੀ(ਰਣਜੀਤ ਸਿੰਘ ਬੈਂਸ)-: ਵਿਧਾਨ ਸਭਾ ਹਲਕਾ ਆਦਮਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੀਤ ਲਾਲ ਭੱਟੀ ਦੇ ਹੱਕ ਵਿੱਚ ਪ੍ਰਚਾਰ ਕਰਦਿਆ ਬਲਾਕ ਪ੍ਰਧਾਨ ਪਰਮਜੀਤ ਸਿੰਘ ਰਾਜਵੰਸ ਨੇ ਕਿਹਾ ਕਿ ਲੋਕ ਪੰਜਾਬ ਵਿੱਚ ਬਾਕੀ ਦੀਆਂ ਸਿਆਸੀ ਪਾਰਟੀਆਂ ਨੂੰ ਅਜ਼ਮਾ ਚੁੱਕੇ ਹਨ ਅਤੇ ਹੁਣ ਇਸ ਵਾਰ ਲੋਕਾਂ ਦਾ ਰੁਝਾਨ ਆਮ ਆਦਮੀ ਪਾਰਟੀ ਵੱਲ ਹੈ ਕਿਉ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੀਆਂ ਗੰਰਾਟੀਆ ਤੋਂ ਲੋਕ ਖੁਸ਼ ਹਨ ਤੇ ਇਸ ਵਾਰ ਆਪ ਉਮੀਦਵਾਰ ਜੀਤ ਲਾਲ ਭੱਟੀ ਨੂੰ ਵੋਟਾ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਜਸਵਿੰਦਰ ਸਿੰਘ ਸੈਣੀ ਪ੍ਰਧਾਨ ਸ਼ਹਿਰੀ, ਹਨਿੰਦਰ ਸਿੰਘ, ਖੇਮ ਚੰਦ, ਰਾਮ ਲੁਭਾਇਆ ਵਰਕਰ ਹਾਜਰ।