ਮੂਨਕ (ਨਰੇਸ ਤਨੇਜਾ) ਨੇੜਲੇ ਪਿੰਡ ਭੁਟਾਲ ਕਲਾਂ ਵਿਖੇ ਇਕ ਵਿਅਕਤੀ ਵਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋਣ ਕਾਰਨ ਗਲਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ ਹੈ,ਮਿਲੀ ਜਾਣਕਾਰੀ ਅਨੁਸਾਰ ਮਿਰਤਕ ਦਾ ਨਾਮ ਗੁਰਜੰਟ ਸਿੰਘ ਪੁੱਤਰ ਮੇਲਾ ਸਿੰਘ ਦੱਸਿਆ ਜਾ ਰਿਹਾ ਹੈ,ਮਿਰਤਕ ਦੀ ਉਮਰ ਲੱਗ ਭੱਗ 26 ਸਾਲ ਸੀ ਜੋ ਕਿ ਅਣਵਿਆਹਾ ਸੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪਿੰਡ ਇਕਾਈ ਪ੍ਰਧਾਨ ਗੋਬਿੰਦ ਸਿੰਘ ਭੰਦੇਰ ਨੇ ਦੱਸਿਆ ਕਿ ਮਿਰਤਕ ਵਿਅਕਤੀ ਦੋ ਏਕੜ ਤੋਂ ਵੀ ਘੱਟ ਜ਼ਮੀਨ ਦਾ ਮਾਲਕ ਸੀ ਜਿਸ ਸਿਰ ਛੇ ਲੱਖ ਦੇ ਕਰੀਬ ਕਰਜ਼ਾ ਸੀ ਜਿਸ ਕਾਰਨ ਉਹ ਮਾਨਸਿਕ ਪ੍ਰੇਸ਼ਾਨ ਰਹਿੰਦਾ ਸੀ। ਕਿਸਾਨ ਆਗੂ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਮਿਰਤਕ ਵਿਅਕਤੀ ਦਾ ਕਰਜ਼ਾ ਮੁਆਫ਼ ਕੀਤਾ ਜਾਵੇ,ਬਣਦਾ ਵੀ ਮੁਆਵਜਾ ਦਿੱਤਾ ਜਾਵੇ। ਪੁਲਿਸ ਵਲੋਂ 174 ਦੀ ਕਾਰਵਾਈ ਤਹਿਤ ਕਾਰਵਾਈ ਕੀਤੀ ਗਈ ਹੈ।
ਕੈਪਸ਼ਨ :- ਮਿਰਤਕ ਦੀ ਫਾਈਲ ਫੋਟੋ