Thursday, April 30, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਡਰੱਗਜ਼ ਕੇਸ : ਅਕਾਲੀ ਆਗੂ ਬਿਕਰਮ ਮਜੀਠੀਆ ਦੀ ਕੋਠੀ ‘ਤੇ ਪੁਲਿਸ ਦਾ ਛਾਪਾ, ਲਟਕੀ ਹੈ ਗ੍ਰਿਫਤਾਰੀ ਦੀ ਤਲਵਾਰ

admin by admin
January 25, 2022
in Punjab
Reading Time: 1 min read
0
Share on FacebookShare on TwitterWhatsapp

ਅੰਮ੍ਰਿਤਸਰ : ਡਰੱਗਜ਼ ਕੇਸ ‘ਚ ਫਸੇ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁਸੀਬਤਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਸੋਮਵਾਰ ਨੂੰ ਹਾਈ ਕੋਰਟ ‘ਚ ਅਗਾਊਂ ਜ਼ਮਾਨਤ ਖਾਰਜ ਹੋਣ ਤੋਂ ਬਾਅਦ ਮੋਹਾਲੀ ਪੁਲਿਸ ਨੇ ਮੰਗਲਵਾਰ ਸਵੇਰੇ ਅੰਮ੍ਰਿਤਸਰ ‘ਚ ਉਨ੍ਹਾਂ ਦੀ ਕੋਠੀ ‘ਤੇ ਛਾਪਾ ਮਾਰਿਆ। ਇੰਸਪੈਕਟਰ ਕੈਲਾਸ਼ ਨੇ ਪੁਲਿਸ ਪਾਰਟੀ ਸਮੇਤ ਮੰਗਲਵਾਰ ਸਵੇਰੇ ਛਾਪੇਮਾਰੀ ਕੀਤੀ। ਮੋਹਾਲੀ ਪੁਲਿਸ ਕਰੀਬ 50 ਮਿੰਟ ਕੋਠੀ ਦੇ ਅੰਦਰ ਰਹੀ ਅਤੇ ਬਾਰੀਕੀ ਨਾਲ ਤਲਾਸ਼ੀ ਲਈ। ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੋਮਵਾਰ ਨੂੰ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਇਸ ਤੋਂ ਬਾਅਦ ਮਜੀਠੀਆ ‘ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਗਈ। ਪਤਾ ਲੱਗਾ ਹੈ ਕਿ ਬਿਕਰਮ ਮਜੀਠੀਆ ਹਾਈਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਜਾਣ ਦੀ ਤਿਆਰੀ ਕਰ ਰਹੇ ਹਨ।

ਦੱਸ ਦੇਈਏ ਕਿ ਪੰਜਾਬ ਦੀ ਸਿਆਸਤ ‘ਚ ਪਿਛਲੇ ਸਾਲ ਉਸ ਸਮੇਂ ਹਲਚਲ ਮਚ ਗਈ ਸੀ ਜਦੋਂ ਡਰੱਗਜ਼ ਰੈਕੇਟ ਦੀ ਜਾਂਚ ਦੀ 2018 ਦੀ ਸਟੇਟਸ ਰਿਪੋਰਟ ਦੇ ਆਧਾਰ ‘ਤੇ ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਖਿਲਾਫ ਐਫਆਈਆਰ ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ ਸਿਆਸੀ ਦੂਸ਼ਣਬਾਜ਼ੀ ਦਾ ਦੌਰ ਸ਼ੁਰੂ ਹੋ ਗਿਆ। ਕਾਂਗਰਸ ਜਿਥੇ ਦੋਸ਼ ਲਾਉਂਦੀ ਰਹੀ ਕਿ ਬਿਕਰਮ ਮਜੀਠੀਆ ਗ੍ਰਿਫਤਾਰੀ ਦੇ ਡਰੋਂ ਰੂਪੋਸ਼ ਹੋ ਗਿਆ ਹੈ, ਉੱਥੇ ਹੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਸਿਆਸੀ ਰੰਜਿਸ਼ ਕੱਢ ਰਹੀ ਹੈ। ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਨੂੰ ਲੈ ਕੇ ਬੇਵਜ੍ਹਾ ਤੂਲ ਦਿੱਤਾ ਜਾ ਰਿਹਾ ਹੈ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਇਸ ਮਾਮਲੇ ‘ਚ 11 ਜਨਵਰੀ ਨੂੰ ਬਿਕਰਮ ਮਜੀਠੀਆ ਨੂੰ ਹਾਈਕੋਰਟ ਨੇ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ। ਉਨ੍ਹਾਂ ਨੂੰ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਮਜੀਠੀਆ 12 ਜਨਵਰੀ ਨੂੰ ਪੁੱਛਗਿੱਛ ਲਈ ਐਸਆਈਟੀ ਸਾਹਮਣੇ ਪੇਸ਼ ਹੋਏ ਸਨ। ਉਨ੍ਹਾਂ ਹਾਈ ਕੋਰਟ ‘ਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ ਜੋ 24 ਜਨਵਰੀ ਨੂੰ ਰੱਦ ਕਰ ਦਿੱਤੀ ਗਈ ਸੀ।

admin

ShareTweetSend
Advertisement Advertisement Advertisement
ADVERTISEMENT
Previous Post

ਸਕੂਲ ਪ੍ਰਮਾਤਮਾ ਵੱਲੋਂ ਦਿੱਤੇ ਜੀਵਨ ਨੂੰ ਸੰਵਾਰਨ ਦਾ ਕੰਮ ਕਰਦੇ ਹਨ: ਮਨੋਜ ਗੁਪਤਾ।

Next Post

ਮਨਪ੍ਰੀਤ ਬਾਦਲ ਦੇ ਹੱਕ ‘ਚ ਪਤਨੀ ਦਾ ਚੋਣ ਪ੍ਰਚਾਰ, ਕਿਹਾ- ਬਠਿੰਡੇ ਦਾ ਕਾਫੀ ਵਿਕਾਸ ਕਰਵਾਇਆ..

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)