ਮੂਨਕ (ਨਰੇਸ ਤਨੇਜਾ)ਯੂਨੀਵਰਸਿਟੀ ਕਾਲਜ ਮੂਨਕ (ਸੰਗਰੂਰ) ਵਿਖੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਸਬ-ਡਵੀਜ਼ਨ ਮੂਨਕ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਕਾਲਜ ਦੇ ਐਨ.ਐਨ.ਐਸ. ਵਿਭਾਗ ਵੱਲੋਂ ਮਿਤੀ 25 ਜਨਵਰੀ 2022 ਨੂੰ ਰਾਸ਼ਟਰੀ ਵੋਟਰ ਦਿਵਸ ਦੇ ਤੌਰ ਤੇ ਮਨਾਇਆ ਗਿਆ। ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵੋਟ ਦੀ ਮਹਤੱਤਾ ਨੂੰ ਸਮਝਦੇ ਹੋਏ ਸਹੁੰ ਚੁੱਕੀ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਾਲਜ ਪ੍ਰਿੰਸੀਪਲ ਡਾ. ਰਾਜਿੰਦਰ ਸਿੰਘ ਨੇ ਵੋਟ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਨਿਰਪੱਖ ਹੋ ਕੇ ਵੋਟ ਪਾਉਣ ਦੀ ਸਹੁੰ ਚੁਕਵਾਈ। ਉਨ੍ਹਾਂ ਨੇ ਭਾਰਤ ਦੀ ਲੋਕਤੰਤਰ ਪ੍ਰਣਾਲੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ।ਇਸ ਮੌਕੇ ਯੂਨੀਵਰਸਿਟੀ ਕਾਲਜ, ਮੂਨਕ (ਸੰਗਰੂਰ) ਦਾ ਸਮੂਹ ਸਟਾਫ ਹਾਜ਼ਰ ਰਿਹਾ ।
ਫੋਟੋ ਕੈਪਸ਼ਨ :- ਵੋਟਰ ਦਿਵਸ ਮੌਕੇ ਅਧਿਆਪਕ ਅਤੇ ਵਿਦਿਆਰਥੀ ਸਹੁੰ ਚੁੱਕਦੇ ਹੋਏ।