ਚੰਡੀਗੜ੍ਹ: OMICRON: ਦੇਸ਼ ਅਤੇ ਪੰਜਾਬ ਭਰ ਵਿੱਚ ਤੇਜ਼ੀ ਨਾਲ ਸਾਹਮਣੇ ਆਏ ਰਹੇ ਕੋਵਿਡ-19 (Corona Cases in Punjab) ਦੇ ਤੇਜ਼ੀ ਨਾਲ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ (Punjab Government) ਨੇ ਸੂਬੇ ਦੇ ਸਮੂਹ ਵਿਦਿਅਕ ਅਦਾਰਿਆਂ ਨੂੰ 1 ਫਰਵਰੀ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਪੰਜਾਬ ਸਰਕਾਰ ਵੱਲੋਂ ਇਹ ਹੁਕਮ ਸਹਾਇਕ ਡਾਇਰੈਕਟਰ (ਸੈ.ਸਿ.) ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਤੀਜੀ ਵਾਰੀ ਸਕੂਲ ਬੰਦ ਰੱਖ ਦੇ ਹੁਕਮ ਜਾਰੀ ਕੀਤੇ ਗਏ ਹਨ।ਇਸਤੋਂ ਪਹਿਲਾਂ 15 ਜਨਵਰੀ ਤੱਕ ਅਤੇ ਫਿਰ 25 ਜਨਵਰੀ ਤੱਕ ਸਕੂਲ ਬੰਦ ਰੱਖਣ ਦੀਆਂ ਪਾਬੰਦੀਆਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ।
ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਇਹ ਪਾਬੰਦੀਆਂ ਬੁੱਧਵਾਰ 26 ਜਨਵਰੀ ਤੋਂ 1 ਫਰਵਰੀ ਤੱਕ ਵਧਾਈਆਂ ਗਈਆਂ ਹਨ। ਨੋਟੀਫਿਕੇਸ਼ਨ ਵਿੱਚ ਰਾਤ ਦਾ ਕਰਫਿਊ ਪਹਿਲਾਂ ਵਾਂਗ ਹੀ ਜਾਰੀ ਰਹੇਗਾ।