ਮੂਨਕ (ਨਰੇਸ ਤਨੇਜਾ)ਬਾਬੂ ਬ੍ਰਿਸ਼ ਭਾਨ ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੂਨਕ ਵਿੱਚ ਪ੍ਰਿੰਸੀਪਲ ਸ੍ਰੀ ਸੰਜੀਵ ਸ਼ਰਮਾ ਜੀ ਦੀ ਯੋਗ ਅਗਵਾਈ ਹੇਠ ਗਣਤੰਤਰ ਦਿਵਸ ਬੜੀ ਧੂਮ -ਧਾਮ ਨਾਲ ਮਨਾਇਆ ਗਿਆ।ਇਸ ਪ੍ਰੋਗਰਾਮ ਵਿੱਚ ਸਕੂਲ ਦੇ ਸਾਰੇ ਸਟਾਫ ਮੈਂਬਰ ਸ਼ਾਮਲ ਸਨ। ਸਭ ਤੋਂ ਪਹਿਲਾਂ ਪ੍ਰਿੰਸੀਪਲ ਸਾਹਿਬ ਜੀ ਦੁਆਰਾ ਰਾਸ਼ਟਰੀ ਝੰਡਾ ਲਹਿਰਾਇਆ ਗਿਆ ਅਤੇ ਰਾਸ਼ਟਰੀ ਗਾਣ ਨਾਲ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਸਮੇਂ ਸ੍ਰੀ ਸੰਜੀਵ ਸਿੰਗਲਾ ਜੀ ਦੁਆਰਾ ਸੰਵਿਧਾਨ ਤੇ ਚਾਨਣਾ ਪਾਇਆ ਗਿਆ ।ਇਸ ਤੋਂ ਇਲਾਵਾ ਸਕੂਲ ਦੇ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਤੋਂ ਗਣਤੰਤਰ ਦਿਵਸ ਨਾਲ ਸਬੰਧਤ ਆਨਲਾਈਨ ਅਲੱਗ-ਅਲੱਗ ਗਤੀਵਿਧੀਆਂ ਕਰਵਾਈਆਂ ਗਈਆ। ਪ੍ਰਿੰਸੀਪਲ ਸਾਹਿਬ ਜੀ ਨੇ ਸਾਰਿਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਅਤੇ ਦੇਸ਼ ਦੀ ਸੇਵਾ ਤੇ ਰੱਖਿਆ ਲਈ ਹਰ ਸਮੇਂ ਤਨ,ਮਨ,ਤੇ ਧਨ ਨਾਲ ਤਿਆਰ ਰਹਿਣ ਲਈ ਪ੍ਰੇਰਿਤ ਕੀਤਾ।