ਖਰੜ ਤੋਂ ਮੌਜੂਦਾ ਕਾਂਗਰਸ ਵਿਧਾਇਕ ਜਗਮੋਹਨ ਸਿੰਘ ਕੰਗ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚ ਇੰਚਾਰਜ ਰਾਘਵ ਚੱਢਾ ਮਿਲੇ ਹਨ।
ਕਾਂਗਰਸ ਆਗੂ ਜਗਮੋਹਨ ਸਿੰਘ ਕੰਗ ਵਿਧਾਨ ਸਭਾ ਚੋਣਾਂ ਲਈ ਪਾਰਟੀ ਵੱਲੋਂ ਟਿਕਟ ਨਾ ਦਿੱਤੇ ਜਾਂ ਤੋਂ ਨਾਰਾਜ਼ ਹਨ।
ਖਰੜ ਤੋਂ ਕਾਂਗਰਸ ਨੇ ਵਿਜੇ ਕੁਮਾਰ ਟਿੰਕੂ ਨੂੰ ਟਿਕਟ ਦਿੱਤੀ ਹੈ।
ਮੀਡੀਆ ਨਾਲ ਗੱਲਬਾਤ ਵਿੱਚ ਜਗਮੋਹਨ ਕੰਗ ਨੇ ਕਿਹਾ, ”ਪਾਰਟੀ ਨੇ ਮੈਨੂੰ ਬਹੁਤ ਕੁਝ ਦਿੱਤਾ ਹੈ। ਇਸ ਵਾਰ ਵੀ ਮੇਰੀ ਟਿਕਟ ‘ਤੇ ਸ਼੍ਰੀਮਤੀ ਸੋਨੀਆ ਗਾਂਧੀ ਜੀ ਸਮੇਤ ਸਾਰੀ ਹਾਈ ਕਮਾਂਡ ਮੇਰੇ ਨਾਲ ਸੀ।”
ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਵੀ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਰਾਘਵ ਚੱਢਾ ਵੱਲੋਂ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦੀ ਪੇਸ਼ਕਸ਼ ਕੀਤੀ ਗਈ ਹੈ।