ਮੂਣਕ, 27 ਜਨਵਰੀ(ਨਰੇਸ ਤਨੇਜਾ)
‘ਪੰਜਾਬ ਵਿਚ ਅਕਾਲੀ-ਬਸਪਾ ਸਰਕਾਰ ਆਉਣ ‘ਤੇ ਵਿਧਾਨ ਸਭਾ ਹਲਕਾ ਲਹਿਰਾ ਨੂੰ ਪੰਜਾਬ ਦਾ ਮਾਡਲ ਹਲਕਾ ਬਣਾਇਆ ਜਾਵੇਗਾ। ਇਸ ਹਲਕੇ ਵਿਚ ਸਿਹਤ, ਸਿੱਖਿਆ ਅਤੇ ਰੁਜ਼ਗਾਰ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ।’ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਅਕਾਲੀ-ਬਸਪਾ ਉਮੀਦਵਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ। ਭਾਈ ਲੌੰਗੋਵਾਲ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਇਆਂ ਪੌਣੀ ਸਦੀ ਤੋਂ ਉਪਰ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਵਿਧਾਨ ਸਭਾ ਹਲਕਾ ਲਹਿਰਾ ਦੇ ਪਿੰਡਾਂ-ਕਸਬਿਆਂ ਵਿਚ ਗਲੀਆਂ,ਨਾਲੀਆਂ ਤੇ ਸੜਕਾਂ ਦਾ ਵਿਕਾਸ ਹੀ ਪੂਰਾ ਨਹੀੰ ਹੋਇਆ। ਉਨ੍ਹਾਂ ਕਿਹਾ ਕਿ ਮੂਣਕ ਵਿਚ ਸਰਕਾਰੀ ਹਸਪਤਾਲ ਦਾ ਬੁਰਾ ਹਾਲ ਹੈ। ਉਚੇਰੀ ਸਿੱਖਿਆ ਲਈ ਕੋਈ ਸਰਕਾਰੀ ਸੰਸਥਾ ਨਾ ਹੋਣ ਕਾਰਨ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਪੜ੍ਹਾਈ ਵਾਸਤੇ ਦੂਰ-ਦੂਰਾਡੇ ਭੇਜਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਸ ਹਲਕੇ ਤੋਂ ਪੰਜ ਵਾਰ ਵਿਧਾਇਕ ਬਣੀ ਬੀਬੀ ਰਜਿੰਦਰ ਕੌਰ ਭੱਠਲ ਨੇ ਕਦੇ ਵੀ ਇਸ ਹਲਕੇ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਤੋਂ ਇਸ ਹਲਕੇ ਦੀ ਨੁਮਾਇੰਦਗੀ ਕਰ ਰਹੇ ਪਰਮਿੰਦਰ ਸਿੰਘ ਢੀਂਡਸਾ ਨੇ ਵੀ ਕਿਸਾਨ ਵਿਰੋਧੀ ਭਾਜਪਾ ਨਾਲ ਸਾਂਝ ਪਾ ਕੇ ਆਪਣੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਬਸਪਾ ਸਰਕਾਰ ਆਉਣ ‘ਤੇ ਲਹਿਰਾ ਹਲਕੇ ਵਿਚ ਵਿਕਾਸ ਦੀ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਨਿਰਮਲ ਸਿੰਘ ਕੜੈਲ ਸਾਬਕਾ ਚੇਅਰਮੈਨ, ਭਗਵੰਤ ਸਿੰਘ ਮੰਡਵੀ, ਬਰੌਕ ਗੋਲੂ, ਰੋਬਿਨ ਮਾਂਗਟ, ਸੰਨੀ ਮਲਾਣਾ, ਗੋਰੂ ਮਲਾਣਾ, ਜੌਨ, ਸੋਨੂੰ, ਗਾਸ਼ੀ, ਮਨਜੀਤ, ਅਮਨ, ਰਿੰਕੂ ਸੈਣੀ, ਰਘੂ ਸੈਣੀ, ਰਾਜੂ ਵਰਮਾ, ਅੰਕਿਤ ਮਲਾਣਾ, ਮਨਜੀਤ ਸੈਣੀ, ਮੋਨੂੰ ਸੈਣੀ, ਸੋਨੂੰ, ਹੈਪੀ ਕਲੇਰ ਅਤੇ ਕੁਲਜੀਤ ਸਿੰਘ ਆਦਿ ਵੀ ਹਾਜ਼ਰ ਸਨ।