ਕਾਂਗਰਸ ਪਾਰਟੀ ਦੇ ਸੋਸ਼ਲ
ਮੂਣਕ, (ਨਰੇਸ ਤਨੇਜਾ)
ਕਾਂਗਰਸ ਪਾਰਟੀ ਦੇ ਸੋਸ਼ਲ ਮੀਡੀਆ ਵਿੰਗ ਦੇ ਪੰਜਾਬ ਸਕੱਤਰ ਬਲਜਿੰਦਰ ਸਿੰਘ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨੇ ਵਿਧਾਨ ਸਭਾ ਹਲਕਾ ਲਹਿਰਾ ਤੋਂ ਅਕਾਲੀ-ਬਸਪਾ ਉਮੀਦਵਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਸਮਰਥਨ ਦੇਣ ਦਾ ਦਾਅਵਾ ਕਰਦਿਆਂ ਆਖਿਆ ਕਿ ਕਾਂਗਰਸ ਪਾਰਟੀ ਨੂੰ ਅੰਦਰੂਨੀ ਧੜੇਬੰਦੀ ਨੇ ਖ਼ਤਮ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਆਪਸੀ ਕਾਟੋ-ਕਲੇਸ਼ ਕਾਰਨ ਪੰਜਾਬ ਦਾ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਭਲੇ ਲਈ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ ਅਤੇ ਉਹ ਲਹਿਰਾ ਹਲਕੇ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਣਗੇ। ਇਸ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਉਹ ਪਾਰਟੀ ਵਿਚ ਸ਼ਾਮਲ ਹੋਣ ਵਾਲੀ ਹਰੇਕ ਸ਼ਖ਼ਸੀਅਤ ਦਾ ਸਵਾਗਤ ਕਰਨਗੇ ਅਤੇ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦੇਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਬਲਜਿੰਦਰ ਸਿੰਘ ਨੂੰ ਜਲਦ ਹੀ ਪਾਰਟੀ ਵਿਚ ਚੰਗਾ ਅਹੁਦਾ ਦਿਵਾਇਆ ਜਾਵੇਗਾ।