ਬਾਬਾ ਬਕਾਲਾ ਸਾਹਿਬ ਚੋਣਾਂ ਦਾ ਮਹੌਲ ਪੂਰੀ ਤਰਾਂ ਨਾਲ ਗਰਮਾਇਆ ਹੋਇਆ ਹੈ ਅਤੇ ਪਾਰਟੀ ਦੀ ਟਿਕਟ ਕਟਨ ਤੋਂ ਨਰਾਜ਼ ਸਾਬਕਾ ਵਿਧਾਇਕ ਪਾਰਟੀ ਨੂੰ ਅਲਵਿਦਾ ਕਹਿ ਕੇ ਦੂਜਿਆਂ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ।
ਗੱਲ ਕਰੀਏ ਸ਼੍ਰੋਮਣੀ ਅਕਾਲੀ ਦਲ ਦੇ ਹਲਕੇ ਬਾਬਾ ਬਕਾਲਾ ਸਾਹਿਬ ਦੀ ਤੇ ਇਥੋਂ ਦੇ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਸ ਮਨਜੀਤ ਸਿੰਘ ਮੰਨਾ ਅੱਜ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਬੀ ਜੇ ਪੀ ਵਿੱਚ ਸ਼ਾਮਲ ਹੋ ਗਏ। ਜਾਣਕਾਰੀ ਅਨੁਸਾਰ ਅੱਜ ਉਹ ਜਲੰਧਰ ਵਿੱਚ ਭਾਰਤੀ ਜਨਤਾ ਪਾਰਟੀ ਦੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਅਗਵਾਈ ਵਿੱਚ ਆਪਣੇ ਸਾਥੀਆਂ ਸਮੇਤ ਸ਼ਾਮਲ ਹੋਏ ਹਨ ਅਤੇ ਉਹ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਵੀ ਹੋ ਸਕਦੇ ਹਨ। ਇਹ ਗੱਲ ਪੱਕੀ ਹੈ ਕਿ ਆਉਣ ਵਾਲੇ ਸਮੇ ਵਿੱਚ ਹਲਕੇ ਦਾ ਮੁਕਾਬਲਾ ਦਿਲਚਸਪ ਹੁੰਦਾ ਦਿਖਾਈ ਦੇ ਰਿਹਾ ਹੈ ਅਤੇ ਵਿਧਾਇਕ ਮੰਨਾ ਵੀ ਹੁਣ ਚੋਣ ਮੈਦਾਨ ਵਿੱਚ ਖੁੱਲ ਕੇ ਨਿਤਰ ਆਏ ਹਨ ਅਤੇ ਆਪਣੀ ਜਿੱਤ ਦਾ ਦਾਅਵਾ ਕਰ ਰਹੇ ਹਨ