ਹੁਸ਼ਿਆਰਪੁਰ,ਆਦਮਪੁਰ 28 ਜਨਵਰੀ (ਰਣਜੀਤ ਸਿੰਘ ਬੈਂਸ)- ਅੱਜ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਨੇ ਆਪਣੇ ਭਾਰੀ ਇਕੱਠ ਨਾਲ ਨਾਮਜ਼ਦਗੀ ਪੇਪਰ ਰਿਟਰਨਿੰਗ ਅਫ਼ਸਰ ਹੁਸ਼ਿਆਰਪੁਰ ਵਿਖੇ ਦਾਖ਼ਲ ਕੀਤੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਇਆ ਕਿਹਾ ਕਿ ਵਿਧਾਨ ਸਭਾ ਹਲਕਾ ਚੱਬੇਵਾਲ ਦਾ ਵਿਕਾਸ ਪਹਿਲ ਦੇ ਆਧਾਰ ਤੇ ਹੋਵੇਗਾ ਅਤੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੁਣ ਕਾਂਗਰਸ ਅਤੇ ਆਮ ਆਦਮੀ ਪਾਰਟੀ ਲੋਕਾਂ ਨੂੰ ਮਿੱਠੀਆਂ ਗੋਲੀਆਂ ਦੇ ਰਹੀ ਹੈ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਾਲੇ ਪੰਜਾਬ ਦੀਆਂ ਔਰਤਾਂ ਨੂੰ ਇੱਕ ਇੱਕ ਹਜਾਰ ਰੁਪਏ ਦੇਣ ਦਾ ਜੋ ਲਾਲਚ ਦੇ ਰਹੇ ਹਨ ਉਹਨਾ ਨੂੰ ਪੁੱਛਿਆ ਜਾਵੇ ਕਿ ਇਹ ਸਕੀਮ ਤੁਸੀਂ ਦਿੱਲੀ ਵਿੱਚ ਅੱਜ ਤਕ ਕਿਉਂ ਨਹੀਂ ਲਾਗੂ ਕੀਤੀ। ਲੋਕ ਹੁਣ ਇਨ੍ਹਾਂ ਦੀਆਂ ਲੂੰਬੜ ਚਾਲਾਂ ਵਿਚ ਨਹੀਂ ਆਉਣਗੇ ਅਤੇ ਇਨ੍ਹਾਂ ਨੂੰ ਮੂੰਹ ਤੋੜ ਜਵਾਬ ਦੇਣਗੇ । ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਤਾਂ ਆਪਣੀ ਹੀ ਕਾਟੋ ਕਲੇਸ਼ ਬਹੁਤ ਚੱਲ ਰਹੀ ਹੈ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦਾ ਭਲਾ ਪਹਿਲਾਂ ਤਾਂ ਕੀਤਾ ਨਹੀਂ ਹੁਣ ਕੀ ਕਰਨਗੇ । ਸੋਹਣ ਸਿੰਘ ਠੰਡਲ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੀ ਸਰਕਾਰ ਬਣਾਉਣਾ ਚਾਹੁੰਦੇ ਹਨ ਅਤੇ ਉਹ ਹੁਣ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੀ ਸਰਕਾਰ ਜ਼ਰੂਰ ਲੈ ਕੇ ਆਉਣਗੇ । ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਜੋ ਕਿਹਾ ਉਹ ਕੀਤਾ ਜੋ ਕਹਾਂਗੇ ਉਹ ਕਰਾਂਗੇ । ਪੰਜਾਬ ਨੂੰ ਮੁੜ ਖੁਸ਼ਹਾਲੀ ਵੱਲ ਲੈ ਕੇ ਜਾਵਾਂਗੇ।