ਹੁਸ਼ਿਆਰਪੁਰ,ਆਦਮਪੁਰ 28 ਜਨਵਰੀ (ਰਣਜੀਤ ਸਿੰਘ ਬੈਂਸ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ, ਭਾਰਤੀ ਜਨਤਾ ਪਾਰਟੀ ਅਤੇ ਲੋਕ ਪੰਜਾਬ ਕਾਂਗਰਸ ਦੇ ਸਾਂਝੇ ਉਮੀਦਵਾਰ ਸ. ਦੇਸਰਾਜ ਧੁੱਗਾ ਦੀ ਹਲਕਾ ਸ਼ਾਮਚੁਰਾਸੀ ਵਿਖੇ ਭਰਵੇ ਇਕੱਠ ਦੀ ਮੀਟਿੰਗ ਹੋਈ।ਜਿਸ ਵਿੱਚ ਉਨ੍ਹਾਂ ਨੇ ਬੇਰੁਜ਼ਗਾਰੀ ਨੂੰ ਦੂਰ ਕਰਨ ਲਈ ਸਥਾਨਿਕ ਉਦਯੋਗ ਵਿੱਚ ਰਾਖਵਾਂਕਰਨ ਦਾ ਮੁੱਦਾ ਚੁੱਕਿਆ। ਇਸ ਤੋਂ ਇਲਾਵਾ ਉਨ੍ਹਾਂ ਹਿੰਦੂ ਸਿੱਖ ਭਾਈਚਾਰਕ ਸਾਂਝ ਨੂੰ ਭੰਗ ਕਰਨ ਵਾਲੀਆਂ ਪਾਰਟੀਆਂ ਦੀਆਂ ਦੋਗਲੀਆਂ ਨੀਤੀਆਂ ਤੋਂ ਬੱਚ ਕੇ ਰਹਿਣ ਲਈ ਕਿਹਾ। ਇਸ ਮੌਕੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਸੈਣੀ ਨੇ ਯੂਥ ਨੂੰ ਵੱਧ ਚੜ ਕੇ ਇਨ੍ਹਾਂ ਚੋਣਾਂ ਵਿਚ ਦੇਸ ਰਾਜ ਧੁੱਗਾ ਦਾ ਸਮਰਥਨ ਦੇਣ ਨੂੰ ਕਿਹਾ । ਉਨ੍ਹਾਂ ਕਿਹਾ ਕਿ ਪੰਜਾਬ ਦਾ ਵਿਕਾਸ ਕੇਂਦਰ ਸਰਕਾਰ ਨਾਲ ਮਿਲ ਕੇ ਹੀ ਹੋ ਸਕਦਾ ਹੈ। ਲੋਕਾਂ ਨੂੰ ਵੋਟ ਦੀ ਅਹਮੀਅਤ ਨੂੰ ਸਮਝਣ ਦੀ ਲੋੜ ਹੈ ਅਤੇ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਦੀ ਲੋੜ ਹੈ। ਇਸ ਮੌਕੇ ਸ਼ਾਮ ਚੌਰਾਸੀ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਸੁਖਵੀਰ ਸਿੰਘ, ਦੀਪਕ ਸ਼ਰਮਾ, ਸ਼ਿਵ ਕੁਮਾਰ, ਰਾਜਬੀਰ ਸਿੰਘ, ਅੰਮ੍ਰਿਤ ਪਾਲ ਯੂਥ ਆਗੂ ਅਤੇ ਹਲਕਾ ਸ਼ਾਮਚੌਰਾਸੀ ਦੇ ਵਸਨੀਕ ਹਾਜ਼ਰ ਸਨ।