ਮੂਣਕ, 29 ਜਨਵਰੀ
ਵਿਧਾਨ ਸਭਾ ਹਲਕਾ ਲਹਿਰਾ ਤੋਂ ਅਕਾਲੀ-ਬਸਪਾ ਉਮੀਦਵਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਹੱਕ ਵਿਚ ਅੱਜ ਉਨ੍ਹਾਂ ਦੇ ਪੁੱਤਰ ਕਾਕਾ ਨਵਇੰਦਰਪ੍ਰੀਤ ਸਿੰਘ ਲੌਂਗੋਵਾਲ ਨੇ ਮਕੋਰੜ ਸਾਹਿਬ ਵਿਚ ਘਰ-ਘਰ ਜਾ ਕੇ ਵੋਟਾਂ ਮੰਗੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਅਕਾਲੀ-ਬਸਪਾ ਸਰਕਾਰ ਆਉਣ ‘ਤੇ ਲਹਿਰਾ ਹਲਕੇ ਵਿਚ ਪੀਣ ਵਾਲੇ ਸਾਫ ਪਾਣੀ, ਸੜਕਾਂ, ਸਿੱਖਿਆ ਅਤੇ ਸਿਹਤ ਸੇਵਾਵਾਂ ਦੀ ਹਾਲਤ ਦਰੁਸਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਕਾਲੀ-ਬਸਪਾ ਗਠਜੋੜ ਵਲੋਂ 13 ਨੁਕਾਤੀ ਪੰਜਾਬ ਦਾ ਏਜੰਡਾ ਬਣਾਇਆ ਗਿਆ ਹੈ ਜਿਸ ਨੂੰ ਸਰਕਾਰ ਬਣਨ ‘ਤੇ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ-ਬਸਪਾ ਸਰਕਾਰ ਆਉਣ ‘ਤੇ ਹਰੇਕ ਲਈ 10 ਲੱਖ ਰੁਪਏ ਸਿਹਤ ਬੀਮਾ ਯੋਜਨਾ ਤਹਿਤ ਸਰਕਾਰੀ ਤੇ ਨਿੱਜੀ ਹਸਪਤਾਲਾਂ ਵਿਚ ਇਲਾਜ, ਦਵਾਈਆਂ ਤੇ ਮੈਡੀਕਲ ਟੈਸਟ ਮੁਫਤ ਹੋਣਗੇ। ਉਨ੍ਹਾਂ ਕਿਹਾ ਕਿ ਹਰ ਘਰ ਨੂੰ ਹਰ ਮਹੀਨੇ 400 ਯੂਨਿਟ ਬਿਜਲੀ ਬਿਲਕੁਲ ਮੁਫਤ ਦਿੱਤੀ ਜਾਵੇਗੀ। ਉਨ੍ਹਾਂ ਅਪੀਲ ਕੀਤੀ ਕਿ ਵਿਧਾਨ ਸਭਾ ਹਲਕਾ ਲਹਿਰਾ ਤੋਂ ਅਕਾਲੀ-ਬਸਪਾ ਉਮੀਦਵਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ। ਇਸ ਮੌਕੇ ਨਵਜੋਤ ਸਿੰਘ ਪ੍ਰਧਾਨ ਐਸ.ਓ.ਆਈ., ਜਥੇਦਾਰ ਬਾਰੂ ਸਿੰਘ, ਸੁਖਦੇਵ ਸਿੰਘ ,ਨਿਧਾਨ ਸਿੰਘ, ਨਰਸੀ ਸਿੰਘ ਵਾਰਡ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਗੁਰਿੰਦਰਪਾਲ ਸਿੰਘ ਸਰਕਲ ਪ੍ਰਧਾਨ ਐਸ.ਸੀ. ਵਿੰਗ ਅਤੇ ਜਥੇਦਾਰ ਫੂਲਾ ਸਿੰਘ ਆਦਿ ਵੀ ਹਾਜ਼ਰ ਸਨ।