ਵਿਧਾਨ ਸਭਾ ਚੋਣਾਂ ਦੇ ਚਲਦਿਆਂ ਅੱਜ ਹਲਕਾ ਬਾਬਾ ਬਕਾਲਾ ਸਾਹਿਬ (025) ਤੋਂ ਇੰਡੀਅਨ ਨੈਸ਼ਨਲ ਕਾਂਗਰਸ ਦੇ ਪਾਰਟੀ ਉਮੀਦਵਾਰ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਐੱਸ.ਡੀ.ਐੱਮ-ਕਮ ਰਿਟਰਨਿੰਗ ਅਫਸਰ ਬਾਬਾ ਬਕਾਲਾ ਸਾਹਿਬ ਦੇ ਕੋਲ ਜਮ੍ਹਾਂ ਕਰਵਾਏ ਗਏ। ਇਸ ਮੌਕੇ ਉਨ੍ਹਾਂ ਦੇ ਨਾਲ ਚੇਅਰਮੈਨ ਬਲਕਾਰ ਸਿੰਘ ਬੱਲ ਤੇ ਪਿੰਦਰਜੀਤ ਸਿੰਘ ਸਰਲੀ ਹਾਜ਼ਰ ਸਨ। ਇਸੇ ਤਰਾ ਹੀ ਇਸ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਤੇ ਚੋਣ ਲੜਣ ਵਾਲੇ ਪਾਰਟੀ ਉਮੀਦਵਾਰ ਦਲਬੀਰ ਸਿੰਘ ਟੌਂਗ ਵੱਲੋਂ ਵੀ ਆਪਣੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ ਦੇ ਕੋਲ ਜਮ੍ਹਾਂ ਕਰਵਾਏ ਗਏ ਕੈਪਸ਼ਨ:- ਵਿਧਾਇਕ ਭਲਾਈਪੁਰ ਤੇ
ਆਪ` ਦੇ ਉਮੀਦਵਾਰ ਟੌਂਗ ਨਾਮਜ਼ਦਗੀ ਪੱਤਰ ਦਾਖਲ ਕਰਵਾਉਦੇ ਹੋਏ।