ਬਲਾਕ ਪ੍ਰਧਾਨ ਵਿਸ਼ਾਲ ਵਾਲੀਆ ਦੇ ਨਾਲ ਚਲਾਈ ਡੋਰ-ਟੂ-ਡੋਰ ਮੁਹਿਮ
ਫਗਵਾੜਾ ਜਨਵਰੀ ( ਰੀਤ ਪ੍ਰੀਤ ਪਾਲ ਸਿੰਘ ) ਸ਼ਹਿਰ ਦੇ ਵਾਰਡ ਨੰਬਰ 8 ‘ਚ ਹਲਕਾ ਵਿਧਾਨਸਭਾ ਫਗਵਾੜਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਜੋਗਿੰਦਰ ਸਿੰਘ ਮਾਨ ਦੀ ਸਪੁੱਤਰੀ ਡਾ. ਕਿਰਨਜੋਤ ਕੌਰ ਨੇ ਅੱਜ ਵੋਟਰਾਂ ਨਾਲ ਰਾਬਤਾ ਕੀਤਾ ਅਤੇ 20 ਫਰਵਰੀ ਨੂੰ ਵੋਟਾਂ ਵਾਲੇ ਦਿਨ ‘ਝਾੜੂ’ ਦੇ ਚੋਣ ਨਿਸ਼ਾਨ ਵਾਲਾ ਬਟਨ ਦਬਾਉਣ ਦੀ ਅਪੀਲ ਕੀਤੀ। ਇਸ ਦੌਰਾਨ ਉਹਨਾਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਵਿਸ਼ਾਲ ਵਾਲੀਆ ਦੇ ਨਾਲ ਡੋਰ-ਟੂ-ਡੋਰ ਪ੍ਰਚਾਰ ਕਰਦਿਆਂ ਪਾਰਟੀ ਦੀਆਂ ਨੀਤੀਆਂ ਅਤੇ ਜੋਗਿੰਦਰ ਸਿੰਘ ਮਾਨ ਵਲੋਂ ਫਗਵਾੜਾ ਲਈ ਕਰਵਾਏ ਵਿਕਾਸ ਕਾਰਜਾਂ ਨਾਲ ਜਾਣੂ ਕਰਵਾਇਆ। ਡਾ. ਕਿਰਨਜੋਤ ਕੌਰ ਨੇ ਕਿਹਾ ਕਿ ਜਿਸ ਤਰ੍ਹਾਂ ਦਿੱਲੀ ਵਿਚ ਆਪ ਦੀ ਸਰਕਾਰ ਨੇ ਲੋਕਾਂ ਨੂੰ ਫਰੀ ਇਲਾਜ, ਬਿਜਲੀ, ਪਾਣੀ ਤੇ ਵਿਦਿਆ ਵਰਗੀਆਂ ਸਹੂਲਤਾਂ ਦਿੱਤੀਆਂ ਹਨ ਉਸੇ ਤਰ੍ਹਾਂ ਪੰਜਾਬ ਵਿਚ ਆਪ ਦੀ ਸਰਕਾਰ ਬਣਨ ਤੇ ਦਿੱਲੀ ਵਾਲੀਆਂ ਸੁਵਿਧਾਵਾਂ ਪੰਜਾਬੀਆਂ ਨੂੰ ਦਿੱਤੀਆਂ ਜਾਣਗੀਆਂ। ਬਲਾਕ ਪ੍ਰਧਾਨ ਵਿਸ਼ਾਲ ਵਾਲੀਆ ਨੇ ਕਿਹਾ ਕਿ 20 ਫਰਵਰੀ ਨੂੰ ਸਮੂਹ ਵਾਰਡ ਵਾਸੀ ਝਾੜੂ ਦੇ ਨਿਸ਼ਾਨ ਵਾਲਾ ਬਟਨ ਦਬਾਅ ਕੇ ਜੋਗਿੰਦਰ ਸਿੰਘ ਮਾਨ ਦੀ ਜਿੱਤ ਨੂੰ ਯਕੀਨੀ ਬਨਾਉਣਗੇ।
ਤਸਵੀਰ -1 ਸਮੇਤ।
ਫਗਵਾੜਾ ਦੇ ਪਿੰਡ ਠੱਕਰਕੀ , ਜਗਤ ਪੁਰ ਜੱਟਾਂ ਅਤੇ ਨਾਨਕ ਨਗਰੀ ਵਿਖੇ ਕਾਂਗਰਸੀ ਤੇ ਅਕਾਲੀ ਵਰਕਰ ‘ਆਪ’ ‘ਚ ਸ਼ਾਮਲ