


ਹੁਸ਼ਿਆਰਪੁਰ,ਆਦਮਪੁਰ, ਮੇਹਟੀਆਣਾ 29 ਜਨਵਰੀ (ਰਣਜੀਤ ਸਿੰਘ ਬੈਂਸ)- ਹੁਸ਼ਿਆਰਪੁਰ ਦੇ ਕਸਬਾ ਮੇਹਟੀਆਣਾ ਦੇ ਨਜ਼ਦੀਕੀ ਪਿੰਡ ਭੁੰਗਰਨੀ ਵਿਖੇ ਸੱਤਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪਵਿੱਤਰ ਇਤਿਹਾਸਕ ਅਸਥਾਨ ਤੇ ਉਹਨਾਂ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰੂ ਜੀ ਦੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਇਸ ਨਗਰ ਕੀਰਤਨ ਦੌਰਾਨ ਭਾਈ ਗੁਰਦਿਆਲ ਸਿੰਘ ਜੀ ਦੇ ਢਾਡੀ ਜਥੇ ਨੇ ਢਾਡੀ ਵਾਰਾਂ ਸੁਣਾ ਕੇ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ।ਸੰਗਤਾਂ ਵੱਲੋਂ ਨਗਰ ਕੀਰਤਨ ਦਾ ਵੱਖ ਵੱਖ ਪੜਾਵਾਂ ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਨਗਰ ਕੀਰਤਨ ਉਪਰੰਤ ਸਜਾਇ ਧਾਰਮਿਕ ਦੀਵਾਨ ਵਿਚ ਰਾਗੀ ਅਤੇ ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਢਾਡੀ ਵਾਰਾਂ ਨਾਲ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਪ੍ਰਬੰਧਕਾਂ ਵੱਲੋਂ ਆਏ ਹੋਏ ਮਹਿਮਾਨਾਂ ਅਤੇ ਸਹਿਯੋਗੀ ਸੰਗਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸੁਰਜੀਤ ਸਿੰਘ ਮਸੂਤਾ, ਜੋਗਾ ਸਿੰਘ, ਬਲਬੀਰ ਸਿੰਘ ਫੁਗਲਾਣਾ, ਸਤਵੰਤ ਸਿੰਘ ਭੁੰਗਰਨੀ, ਜਗਤਾਰ ਸਿੰਘ ਭੁੰਗਰਨੀ, ਮਨੀ ਬਨਵੈਤ, ਜਗਤਾਰ ਸਿੰਘ ਭੂੰਗਰਨੀ ,ਭਾਈ ਕੁਲਦੀਪ ਸਿੰਘ ਭਾਈ ਪ੍ਰਸ਼ੋਤਮ ਸਿੰਘ, ਭੁਪਿੰਦਰ ਸਿੰਘ, ਭਾਈ ਸੁਖਚੈਨ ਸਿੰਘ ਹੈੱਡ ਗ੍ਰੰਥੀ ਅਤੇ ਗੁਰਪ੍ਰੀਤ ਗੋਪੀ ਸਮੇਤ ਬਹੁਤ ਸਾਰੀਆਂ ਸੰਗਤਾਂ ਹਾਜਰ ਸਨ।