ਚੰਡੀਗੜ੍ਹ: Punjab News: ਡਰੱਗ ਕੇਸ (Drug Case) ਵਿੱਚ ਫਸੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਪੰਜਾਬ ਚੋਣਾਂ ਦੇ ਮੱਦੇਨਜ਼ਰ ਸੋਮਵਾਰ ਸੁਪਰੀਮ ਕੋਰਟ (Supreme Court) ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਮਜੀਠੀਆ ਦੀ ਗ੍ਰਿਫ਼ਤਾਰੀ (Stay Arrest) ‘ਤੇ 23 ਫਰਵਰੀ ਤੱਕ ਰੋਕ ਲਾ ਦਿੱਤੀ ਹੈ। ਪੰਜਾਬ ਪੁਲਿਸ ਹੁਣ ਚੋਣਾਂ ਹੋਣ ਤੱਕ ਅਕਾਲੀ ਆਗੂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗੀ।
ਸੁਪਰੀਮ ਕੋਰਟ ਨੇ ਮਜੀਠੀਆ ਦੀ ਅਰਜ਼ੀ ‘ਤੇ ਸੁਣਵਾਈ ਕਰਦਿਆਂ ਚੋਣ ਪ੍ਰਚਾਰ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਮੌਕੇ ਸੀਜੇਆਈ ਰਮਨਾ ਨੇ ਕਿਹਾ ਕਿ ਅਫਸੋਸ ਹੈ ਕਿ ਪੰਜਾਬ ਚੋਣਾਂ ਤੋਂ ਪਹਿਲਾਂ ਅਜਿਹੇ ਕੇਸ ਸਾਹਮਣੇ ਆ ਰਹੇ ਹਨ।
ਜ਼ਿਕਰਯੋਗ ਹੈ ਕਿ ਇਸਤੋਂ ਪਹਿਲਾਂ ਸੁਪਰੀਮ ਕੋਰਟ ਨੇ ਡਰੱਗ ਮਾਮਲੇ ਵਿੱਚ ਅਗਾਊਂ ਜ਼ਮਾਨਤ ‘ਤੇ ਸੁਣਵਾਈ ਲਈ ਮਨਜੂਰੀ ਦੇ ਦਿੱਤੀ ਸੀ ਅਤੇ ਸੁਣਵਾਈ ਕਰਦੇ ਹੋਏ 31 ਜਨਵਰੀ ਤੱਕ ਮਜੀਠੀਆ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਸੀ ਅਤੇ ਅੱਜ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਝਟਕਾ ਦਿੰਦਿਆਂ ਅਕਾਲੀ ਆਗੂ ਨੂੰ ਚੋਣਾਂ ਤੋਂ ਬਾਅਦ 23 ਫਰਵਰੀ ਤੱਕ ਰਾਹਤ ਦੇ ਦਿੱਤੀ ਹੈ। ਕੋਰਟ ਨੇ ਇਸ ਨਾਲ ਹੀ ਪੰਜਾਬ ਸਰਕਾਰ ਨੂੰ ਜਦੋਂ ਤੱਕ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਨਹੀਂ ਹੋ ਜਾਂਦੀ, ਉਦੋਂ ਤੱਕ ਕੋਈ ਵੀ ਕਾਰਵਾਈ ਨਾ ਕਰਨ ਲਈ ਕਿਹਾ ਹੈ।