ਮੂਨਕ, 31 ਜਨਵਰੀ (Kanwal jit Singh Padda ) – ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਰਿੰਦਰ ਗੋਇਲ ਐਡਵੋਕੇਟ ਨੇ ਵੱਖ-ਵੱਖ ਪਿੰਡਾਂ ਵਿਚ ਲੱਡੂਆਂ ਨਾਲ ਤੋਲਿਆ ਗਿਆ।ਸ੍ਰੀ ਗੋਇਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਭੱਠਲ ਤੇ ਢੀਂਡਸਾ ਪਰਿਵਾਰ ਨੇ ਰਲ ਕੇ ਲਹਿਰਾਗਾਗਾ ਦੇ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾਇਆ ਹੈ।
ਉਨ੍ਹਾਂ ਕਿਹਾ ਕਿ ਲੋਕ ਚੰਗੀਆਂ ਸਿਹਤ ਤੇ ਸਿੱਖਿਆ ਸਹੂਲਤਾਂ ਲਈ ‘ਆਪ’ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ ਕਿਉਂਕਿ ਉਹ ਰਵਾਇਤੀ ਪਾਰਟੀਆਂ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਚੁੱਕੇ।ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਲਈ ਧੱਕੇ ਖਾਣੇ ਪੈ ਰਹੇ ਹਨ ਤੇ ਸੰਘਰਸ਼ ਕਰਦੇ ਦੇਖੇ ਜਾ ਸਕਦੇ ਹਨ।ਸ੍ਰੀ ਗੋਇਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ’ਤੇ ਸਿੱਖਿਆ, ਸਿਹਤ, ਰੁਜ਼ਗਾਰ ਵਰਗੇ ਬੁਨਿਆਦੀ ਮਸਲਿਆਂ ਨੂੰ ਪਹਿਲ ਦੇ ਆਧਾਰ ਉੱਪਰ ਨਜਿੱਠਣ ਲਈ ਯਤਨ ਕੀਤੇ ਜਾਣਗੇ ਤਾਂ ਜੋ ਇਕ ਨਵਾਂ ਸਮਾਜ ਸਿਰਜਿਆ ਜਾ ਸਕੇ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਪੰਜਾਬ ਨੂੰ ਖੁਸ਼ਹਾਲ ਬਣਾਉਣ ਦੀ ਸੋਚ ਨੂੰ ਘਰ-ਘਰ ਲਿਜਾ ਕੇ ਵੋਟਾਂ ਦੀ ਮੰਗ ਕਰ ਰਹੇ ਹਾਂ।ਇਸ ਮੌਕੇ ਆੜ੍ਹਤੀ ਐਸ਼ੋਸੀਏਸ਼ਨ ਦੇ ਪ੍ਰਧਾਨ ਜੀਵਨ ਕੁਮਾਰ ਰੱਬੜ, ਤਰਸੇਮ ਰਾਓ ਮੂਨਕ, ਵਿਕਰਮ ਜੈਨ, ਡਾ. ਹਰਭਜਨ ਸਿੰਘ ਸਿੱਧੂ, ਦੀਪਕ ਜੈਨ, ਮੈਡਮ ਕਾਂਤਾ ਗੋਇਲ, ਐਡਵੋਕੇਟ ਗੌਰਵ ਗੋਇਲ, ਸੀਸਪਾਲ ਆਨੰਦ, ਬਲਵੀਰ ਸਿੰਘ ਵੀਰਾ ਕੌਂਸਲਰ ਮੌਜੂਦ ਸਨ।
ਕੈਪਸ਼ਨ – ਬਰਿੰਦਰ ਗੋਇਲ ਐਡਵੋਕੇਟ ਨੂੰ ਲੱਡੂਆਂ ਨਾਲ ਤੋਲੇ ਜਾਣ ਦਾ ਦ੍ਰਿਸ਼।