1 ਫਰਵਰੀ (ਨਰੇਸ ਤਨੇਜਾ) ਕਿਸਾਨੀ ਸੰਘਰਸ਼ ਦੌਰਾਨ ਕਿਸਾਨਾਂ ਨੂੰ ਹੋਈਆਂ ਤਕਲੀਫ਼ਾਂ ਲਈ ਅਤੇ ਮੁਸੀਬਤਾਂ ਲਈ ਭਾਜਪਾ ਜ਼ਿੰਮੇਵਾਰ ਹੈ ਜਿੱਥੇ ਸਾਢੇ ਸੱਤ ਸੌ ਦੇ ਕਰੀਬ ਕਿਸਾਨ ਸ਼ਹੀਦ ਹੋ ਗਏ ਸਨ ਉਸ ਨੂੰ ਕਿਸਾਨ ਕਦੇ ਨਹੀਂ ਭੁੱਲਣਗੇ ਉਨ੍ਹਾਂ ਕਿਹਾ ਕਿ ਭਾਜਪਾ ਨਾਲ ਰਲੇਵਾਂ ਕਰਨ ਵਾਲੇ ਵਿਧਾਨ ਸਭਾ ਚੋਣਾਂ ਵਿੱਚ ਖੜ੍ਹੇ ਉਮੀਦਵਾਰਾਂ ਨੂੰ ਲੋਕ ਮੂੰਹ ਨਹੀਂ ਲਗਾਉਣਗੇ ਉਨ੍ਹਾਂ ਕਿਹਾ ਕਿ ਭਾਜਪਾ ਉਮੀਦਵਾਰਾਂ ਨੂੰ ਵੋਟਾਂ ਦੇਣਾ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀਆਂ ਸਿਰਾਂ ਤੇ ਪੈਰ ਰੱਖਣ ਦੇ ਬਰਾਬਰ ਹੋਵੇਗਾ ਇਹ ਵਿਚਾਰ ਹਲਕਾ ਲਹਿਰਾਗਾਗਾ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਰਾਜਿੰਦਰ ਕੌਰ ਭੱਠਲ ਜੀ ਦੇ ਸਪੁੱਤਰ ਰਾਹੁਲਇੰਦਰ ਸਿੰਘ ਸਿੱਧੂ ਨੇ ਮੂਨਕ ਵਿਖੇ ਕਾਂਗਰਸ ਪਾਰਟੀ ਦੇ ਚੋਣ ਦਫ਼ਤਰ ਦਾ ਉਦਘਾਟਨ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ ਉਨ੍ਹਾਂ ਕਿਹਾ ਕਿ ਬੀਬੀ ਰਾਜਿੰਦਰ ਕੌਰ ਭੱਠਲ ਜੀ ਨੇ ਆਪਣੇ ਕਾਰਜਕਾਲ ਦੌਰਾਨ ਇਸ ਹਲਕੇ ਵਿੱਚ ਅਨੇਕਾਂ ਹੀ ਵਿਕਾਸ ਦੇ ਕੰਮ ਕੀਤੇ ਹਨ ਜੋ ਲੋਕਾਂ ਨੂੰ ਅੱਜ ਵੀ ਯਾਦ ਹਨ ਜਿਵੇਂ ਕਿ ਵੱਖ ਵੱਖ ਪਿੰਡਾਂ ਵਿੱਚ ਪੁਲ ਬਣਾਏ ਬਿਜਲੀ ਦੇ ਗਰਿੱਡ ਬਣਵਾਏ ਮੂਨਕ ਨੂੰ ਸਬ ਡਿਵੀਜ਼ਨ ਦਾ ਦਰਜਾ ਦਿਵਾਇਆ ਇਹੋ ਜਿਹੇ ਅਨੇਕਾਂ ਹੀ ਵੱਡੇ ਵੱਡੇ ਕੰਮ ਜੋ ਅੱਜ ਵੀ ਲੋਕ ਯਾਦ ਕਰ ਰਹੇ ਹਨ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੀ ਇੱਕ ਖ਼ਾਸ ਆਦਮੀ ਪਾਰਟੀ ਬਣ ਕੇ ਰਹਿ ਗਈ ਹੈ ਜੋ ਕਿ ਪੈਸਿਆਂ ਵਾਲਿਆਂ ਦੀ ਪਾਰਟੀ ਬਣ ਕੇ ਰਹਿ ਗਈ ਹੈ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਪਾਰਟੀ ਦਾ ਸਾਥ ਦੇਣਗੇ ਕਿਉਂਕਿ ਇਨ੍ਹਾਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ ਇਸ ਮੌਕੇ ਤੇ ਨਗਰ ਪੰਚਾਇਤ ਮੂਨਕ ਦੇ ਪ੍ਰਧਾਨ ਜਗਦੀਸ਼ ਗੋਇਲ , ਚੇਅਰਮੈਨ ਭੱਲਾ ਸਿੰਘ ਕੜੈਲ, ਵਕੀਲ ਸਿੰਘ ਮਸ਼ਾਲ, ਪੋਲੋਜੀਤ ਸਿੰਘ ਮਕੋਰੜ, ਰਾਜਵਿੰਦਰ ਸਿੰਘ ਬਾਦਲਗੜ੍ਹ , ਸਨਮੀਕ ਹੈਨਰੀ , ਦੀਪਕ ਸਿੰਗਲਾ, ਕੈਲਾ ਦੇਵੀ ਮੂਨਕ , ਪ੍ਰਸ਼ੋਤਮ ਸਿੰਗਲਾ, ਸੁਖਵਿੰਦਰ ਸਿੰਘ ਸਰਪੰਚ ਗਨੌਟਾ ਆਦਿ ਮੌਜੂਦ ਸਨ