
ਆਦਮਪੁਰ 02 ਫ਼ਰਵਰੀ (ਰਣਜੀਤ ਸਿੰਘ ਬੈਂਸ)- ਵਿਧਾਨ ਸਭਾ ਹਲਕਾ ਆਦਮਪੁਰ ਤੋਂ ਅਕਾਲੀ ਬਸਪਾ ਦੇ ਸਾਂਝੇ ਉਮੀਦਵਾਰ ਪਵਨ ਕੁਮਾਰ ਟੀਨੂੰ ਵਲੋਂ ਕੂਪੁਰ ਅੱਡਾ ਕਠਾਰ ਵਿਖੇ ਚੋਣ ਦਫ਼ਤਰ ਦਾ ਉਦਘਾਟਨ ਰਿਬਨ ਕੱਟ ਕੇ ਕੀਤਾ ਗਿਆ। ਉਦਘਾਟਨ ਮੌਕੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਉਮੀਦਵਾਰ ਪਵਨ ਕੁਮਾਰ ਟੀਨੂੰ ਨੇ ਦੱਸਿਆ ਕਿ ਹਲਕਾ ਆਦਮਪੁਰ ਦੇ ਵਿੱਚ ਕਾਂਗਰਸ ਪਾਰਟੀ ਨੇ ਕੋਈ ਵਿਕਾਸ ਨਹੀਂ ਕੀਤਾ । ਉਹਨਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਕੀਤੇ ਵਿਕਾਸ ਕੰਮਾਂ ਉੱਤੇ ਕਾਂਗਰਸ ਨੇ ਆਪਣੇ ਨੀਂਹ ਪੱਥਰ ਲਗਾ ਦਿੱਤੇ ਤੇ ਸਿਆਸਤ ਕਰਨੀ ਸ਼ੁਰੂ ਕਰ ਦਿੱਤੀ। ਪਵਨ ਟੀਨੂੰ ਨੇ ਦੱਸਿਆ ਕਿ ਕਾਂਗਰਸ ਦੇ ਕਾਰਜਕਾਲ ਦੌਰਾਨ ਹਲਕਾ ਇੰਚਾਰਜ ਵੱਲੋਂ ਨੀਂਹ ਪੱਥਰ ਰੱਖੇ ਗਏ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਐਲਾਨ ਕੀਤੇ ਜੋ ਝੂਠੇ ਸਾਬਤ ਹੋਏ । ਲੋਕਾਂ ਨੂੰ ਭਰਮਾਉਣ ਲਈ ਨਵਾਂ ਚਿਹਰਾ ਸੁਖਵਿੰਦਰ ਕੋਟਲੀ ਨੂੰ ਉਮੀਦਵਾਰ ਬਣਾ ਦਿੱਤਾ । ਉਨ੍ਹਾਂ ਕਿਹਾ ਕਿ ਆਦਮਪੁਰ ਦੇ ਲੋਕ ਕਦੇ ਵੀ ਕਾਂਗਰਸ ਨੂੰ ਮੂੰਹ ਨਹੀਂ ਲਾਉਣਗੇ ਤੇ ਪੰਜਾਬ ਵਿੱਚ ਅਕਾਲੀ ਬਸਪਾ ਦੀ ਸਰਕਾਰ ਬਣੇਗੀ । ਇਸ ਮੌਕੇ ਸਮੂਹ ਅਕਾਲੀ ਬਸਪਾ ਵਰਕਰ ਹਾਜ਼ਰ ਹੋਏ ।