ਮੂਣਕ, 3 ਫਰਵਰੀ( ਨਰੇਸ ਤਨੇਜਾ)
‘ ਪੰਜਾਬ ਵਿਚ ਅਕਾਲੀ-ਬਸਪਾ ਸਰਕਾਰ ਆਉਣ ‘ਤੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਲਈ ਵਿਆਜ ਮੁਕਤ ਕਰਜ਼ੇ ਦਿੱਤੇ ਜਾਣਗੇ। ਇਸ ਤੋਂ ਇਲਾਵਾ ਇਕ ਲੱਖ ਸਰਕਾਰੀ ਨੌਕਰੀਆਂ ਅਤੇ ਦਸ ਲੱਖ ਨਿੱਜੀ ਉਦਯੋਗਾਂ ਵਿਚ ਨੌਕਰੀਆਂ ਦਿੱਤੀਆਂ ਜਾਣਗੀਆਂ।’ ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਲਹਿਰਾ ਤੋਂ ਅਕਾਲੀ-ਬਸਪਾ ਉਮੀਦਵਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਹੱਕ ‘ਚ ਅੱਜ ਇੱਥੋਂ ਨੇੜਲੇ ਪਿੰਡ ਰਾਮਪੁਰ ਗੁਜਰਾਂ ਵਿਚ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਨਵਇੰਦਰਪ੍ਰੀਤ ਸਿੰਘ ਲੌਂਗੋਵਾਲ ਨੇ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਘਰ-ਘਰ ਸਰਕਾਰੀ ਨੌਕਰੀ ਦੇਣ ਦੇ ਝੂਠੇ ਵਾਅਦੇ ਨਾਲ ਪੰਜ ਸਾਲ ਰਾਜ ਕਰਨ ਤੋਂ ਬਾਅਦ ਸੂਬੇ ਦੇ ਲੋਕ ਠੱਗੇ ਹੋਏ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪਹਿਲਾਂ ਵੀ ਪੰਦਰਾਂ ਸਾਲ ਸੂਬੇ ਵਿਚ ਸਰਕਾਰ ਦੌਰਾਨ ਜੋ ਕਿਹਾ ਉਹ ਕਰਕੇ ਵਿਖਾਇਆ ਸੀ ਅਤੇ ਹੁਣ ਵੀ ਜੋ ਕਿਹਾ ਜਾਵੇਗਾ ਉਹ ਕੀਤਾ ਵੀ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ-ਬਸਪਾ ਸਰਕਾਰ ਬਣਨ ‘ਤੇ ਬੇਰੁਜ਼ਗਾਰੀ ਨੂੰ ਦੂਰ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲਹਿਰਾ ਹਲਕੇ ਵਿਚ ਵਿਕਾਸ ਦੇ ਵੱਡੇ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਜੇਤੂ ਬਣਾਉਣ ਲਈ ਵੱਧ ਤੋਂ ਵੱਧ ਵੋਟਾਂ ਪਾਈਆਂ ਜਾਣ। ਇਸ ਮੌਕੇ ਉਨ੍ਹਾਂ ਦੇ ਨਾਲ ਬੀਬੀ ਦਲਜੀਤ ਕੌਰ ਸਾਬਕਾ ਚੇਅਰਮੈਨ, ਜਥੇਦਾਰ ਦਿਆਲ ਸਿੰਘ ਕੁਦਨੀ, ਜਥੇਦਾਰ ਵਰਿਆਮ ਸਿੰਘ ਕੁਦਨੀ, ਬਲਦੇਵ ਸਿੰਘ, ਮੱਲਾ ਰਾਮ, ਅਮਰੀਕ ਸਿੰਘ, ਜਾਨਾ ਰਾਮ, ਪੱਪੂ ਰਾਮ, ਗੁਰਚਰਨ ਸਿੰਘ, ਕਸ਼ਮੀਰ ਸਿੰਘ, ਕਰਮਾ, ਸੁਖਚੈਨ ਸਿੰਘ, ਜਗਸੀਰ ਸਿੰਘ ਅਤੇ ਜਗਰਾਜ ਸਿੰਘ ਭੂਟਾਲ ਖੁਰਦ ਵੀ ਹਾਜ਼ਰ ਸਨ।