ਸੰਯੁਕਤ ’ਚ ਹੋਏ ਸ਼ਾਮਲ
ਮੂਨਕ/ਖਨੌਰੀ, 3 ਫਰਵਰੀ ( ਨਰੇਸ ਤਨੇਜਾ )-ਸ਼੍ਰੋਮਣੀ ਅਕਾਲੀ ਦਲ ਸੰਯੁਕਤ, ਭਾਜਪਾ ਅਤੇ ਪੰਜਾਬ ਲੋਕ
ਕਾਂਗਰਸ ਦੇ ਸਾਂਝੇ ਉਮੀਦਵਾਰ ਸ੍ਰ. ਪਰਮਿੰਦਰ ਸਿੰਘ ਢੀਂਡਸਾ ਦੀ ਪਿਛਲੇ ਪੰਜ ਸਾਲਾਂ ਦੀ
ਕਾਰਗੁਜਾਰੀ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਸੰਯੁਕਤ ਵਿੱਚ ਸ਼ਾਮਲ ਹੋਣ ਵਾਲਿਆਂ ਦਾ
ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਪਿੰਡ ਕਰੋਂਦਾ ਅਤੇ ਰਾਮਗੜ੍ਹ
ਗੁੱਜਰਾਂ ਵਿੱਚ ਵੀ ਵੱਡੀ ਗਿਣਤੀ ਪਰਿਵਾਰਾਂ ਨੇ ਕਾਂਗਰਸ ਅਤੇ ਬਾਦਲ ਦਲ ਨੂੰ ਅਲਵਿਦਾ
ਆਖ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸ਼ਾਮਲ ਹੋਏ
ਪਰਿਵਾਰਾਂ ਨੇ ਹੱਥ ਖੜ੍ਹੇ ਕਰਕੇ ਸ੍ਰ. ਢੀਂਡਸਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਘਰ-ਘਰ
ਜਾ ਕੇ ਖੁਦ ਉਨ੍ਹਾਂ ਦੀ ਚੋਣ ਮੁਹਿੰਮ ਦੀ ਵਾਗਡੋਰ ਸੰਭਾਲਣਗੇ।
ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਦਾ ਤਹਿ ਦਿਲੋਂ ਸਵਾਗਤ ਕਰਦਿਆਂ ਸ੍ਰ. ਢੀਂਡਸਾ ਨੇ
ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਪਾਰਟੀ ਅੰਦਰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ
ਸਾਰਿਆਂ ਦੇ ਕੰਮ ਪਹਿਲ ਦੇ ਆਧਾਰ ’ਤੇ ਕਰਵਾਏ ਜਾਣਗੇ। ਇਸ ਉਪਰੰਤ ਭਰਵੇਂ ਇਕੱਠ ਨੂੰ
ਸੰਬੋਧਨ ਕਰਦਿਆਂ ਸ੍ਰ. ਢੀਂਡਸਾ ਨੇ ਕਿਹਾ ਕਿ ਕਾਂਗਰਸ ਪਾਰਟੀ ਤੇ ਬਾਦਲ ਦਲ ਆਪਣਾ
ਭਰੋਸਾ ਗੁਆ ਚੁੱਕੀਆਂ। ਹਲਕੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਲੋਕ ਅਕਾਲੀ ਦਲ ਸੰਯੁਕਤ ਨਾਲ
ਲਗਾਤਾਰ ਜੁੜ ਰਹੇ ਹਨ।
ਪਿੰਡ ਰਾਮਗੜ੍ਹ ਗੁੱਜਰਾਂ ਵਿਖੇ ਨੈਬ ਸਿੰਘ, ਬੰਤਾ ਸਿੰਘ, ਵਿਨੋਦ ਸਿੰਘ, ਰਾਮਚੰਦਰ
ਸਿੰਘ, ਲੀਲਾ ਸਿੰਘ, ਗੁਲਾਬ ਡਾਕਟਰ, ਗੁਰਜੀਤ ਸਿੰਘ, ਹਰਜੀਤ ਸਿੰਘ, ਗਗਨ ਸਿੰਘ, ਨਿਹਾਲ
ਸਿੰਘ, ਬਲਵੰਤ ਸਿੰਘ, �ਿਸ਼ਨ ਸਿੰਘ, ਮੇਵਾ ਸਿੰਘ ਅਜੀਤ ਕੁਮਾਰ ਸਮੇਤ ਵੱਡੀ ਗਿਣਤੀ
ਪਰਿਵਾਰ ਕਾਂਗਰਸ ਅਤੇ ਬਾਦਲ ਦਲ ਨੂੰ ਛੱਡ ਕੇ ਅਕਾਲੀ ਦਲ ਸੰਯੁਕਤ ਵਿੱਚ ਸ਼ਾਮਲ ਹੋਏ।
ਇਸੇ ਤਰ੍ਹਾਂ ਪਿੰਡ ਕਰੋਂਦਾ ਵਿਖੇ ਚੰਦਰਭਾਨ ਸਿੰਘ ਦੀ ਅਗਵਾਈ ਹੇਠ ਇੱਕ ਦਰਜਨ ਤੋਂ ਵੱਧ
ਪਰਿਵਾਰ ਕਾਂਗਰਸ ਛੱਡ ਕੇ ਅਕਾਲੀ ਦਲ ਸੰਯੁਕਤ ਵਿੱਚ ਸ਼ਾਮਲ ਹੋਏ, ਜਿਨ੍ਹਾਂ ਵਿੱਚ
ਚੰਦਰਭਾਨ ਸਿੰਘ ਤੋਂ ਇਲਾਵਾ ਦੇਵ ਸਿੰਘ, ਅਜੈਬ ਸਿੰਘ, ਰਾਮ ਨਿਵਾਸ ਸਿੰਘ, ਜਿਲੇ
ਸਿੰਘ, ਕਾਲਾ ਸਿੰਘ, ਮਨੋਜ ਕੁਮਾਰ, ਨਰੇਸ਼ ਕੁਮਾਰ ਕਲੱਬ ਪ੍ਰਧਾਨ, ਸੋਨੂੰ ਖਜਾਨਚੀ ਕਲੱਬ
, ਸਚਿਨ ਕੁਮਾਰ, ਸਰਿਤਾ, ਸੰਦੀਪ ਕੁਮਾਰ, ਰਾਕੇਸ਼ ਕੁਮਾਰ, ਸੰਦੀਪ ਕੁਮਾਰ ਦੀਪਾ, ਪਵਨ
ਕੁਮਾਰ ਸਮੇਤ ਵੱਡੀ ਗਿਣਤੀ ਪਰਿਵਾਰ ਸ਼ਾਮਲ ਸਨ। ਇਸ ਮੌਕੇ ਸ੍ਰ. ਢੀਂਡਸਾ ਦੇ ਨਾਲ ਵੱਡੀ
ਗਿਣਤੀ ਅਕਾਲੀ ਆਗੂ ਤੇ ਵਰਕਰਾਂ ਤੋਂ ਇਲਾਵਾ ਪਿੰਡ ਦੇ ਪਤਵੰਤੇ ਹਾਜਰ ਸਨ।
ਫੋਟੋ ਕੈਪਸ਼ਨ- ਪਿੰਡ ਰਾਮਗੜ੍ਹ ਗੁੱਜਰਾਂ ਵਿਖੇ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਏ
ਆਗੂ ਤੇ ਵਰਕਰ ਸ੍ਰ. ਪਰਮਿੰਦਰ ਸਿੰਘ ਢੀਂਡਸਾ ਦੇ ਨਾਲ।