ਮੂਣਕ, 3 ਫਰਵਰੀ(ਨਰੇਸ ਤਨੇਜਾ)
ਵਿਧਾਨ ਸਭਾ ਹਲਕਾ ਲਹਿਰਾ ਤੋਂ ਅਕਾਲੀ-ਬਸਪਾ ਉਮੀਦਵਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਚੋਣ ਮੁਹਿੰਮ ਨੂੰ ਅੱਜ ਉਸ ਵੇਲੇ ਤਕੜਾ ਹੁੰਗਾਰਾ ਮਿਲਿਆ ਜਦੋਂ ਪਿੰਡ ਰਾਮਗੜ੍ਹ ਸੰਧੂਆਂ ਵਿਚ ਵੱਡੀ ਗਿਣਤੀ ਕਾਂਗਰਸੀ ਤੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਦਾ ਸਨਮਾਨ ਕਰਦਿਆਂ ਆਖਿਆ ਕਿ ਹਰੇਕ ਮਿਹਨਤੀ ਤੇ ਸਮਰਪਿਤ ਵਰਕਰ ਨੂੰ ਪਾਰਟੀ ਵਿਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਕਾਲੀ-ਬਸਪਾ ਸਰਕਾਰ ਭਾਰੀ ਬਹੁਮਤ ਨਾਲ ਬਣੇਗੀ, ਜਿਸ ਨੂੰ ਵੇਖਦਿਆਂ ਪਾਰਟੀ ਨੂੰ ਵੋਟਰਾਂ ਵਿਚ ਵੱਡਾ ਸਮਰਥਨ ਮਿਲ ਰਿਹਾ ਹੈ। ਇਸ ਮੌਕੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਮਨਜੀਤ ਸਿੰਘ, ਵਤਨਪ੍ਰੀਤ ਸਿੰਘ, ਪਰਮਿੰਦਰ ਸਿੰਘ, ਨਿੰਮਾ ਸਿੰਘ, ਲਾਡੀ ਸਿੰਘ ਸੇਵਕੀ ਸਿੰਘ, ਗਗਨਦੀਪ ਸਿੰਘ, ਨਿਰਮਲ ਸਿੰਘ,ਗੁਰਪ੍ਰੀਤ ਸਿੰਘ, ਗੁਰਦੀਪ ਸਿੰਘ ਗੁਰਵਿੰਦਰ ਸਿੰਘ, ਸਤਿਗੁਰ ਸਿੰਘ, ਭੀਮਾ ਸਿੰਘ, ਆੜੂ ਸਿੰਘ, ਜੋਰਾ ਸਿੰਘ, ਤੇਜ ਕੌਰ, ਪਾਲ ਸਿੰਘ, ਕੁਲਦੀਪ ਸਿੰਘ ਮਿਸਤਰੀ ਅਤੇ ਸੁਰਜੀਤ ਸਿੰਘ ਆਦਿ ਵੀ ਮੌਜੂਦ ਸਨ।