ਚੰਡੀਗੜ੍ਹ- ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate ) ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ਭੂਪੇਂਦਰ ਹਨੀ ਨੂੰ ਬੀਤੇ ਦੇਰ ਰਾਤ ਗ੍ਰਿਫਤਾਰ ਕਰ ਲਿਆ ਸੀ। ਉਸ ਤੋਂ ਬਾਅਦ ਹੀ ਕਾਂਗਰਸ ਵੱਲੋਂ ਭਾਜਪਾ ਉਤੇ ਸ਼ਬਦੀ ਹਮਲੇ ਜਾਰੀ ਹਨ।
ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ (Harish Choudhry) ਨੇ ਸ਼ੁੱਕਰਵਾਰ ਬਿਕਰਮ ਸਿੰਘ ਮਜੀਠੀਆ ਦੇ ਬਿਆਨ ‘ਤੇ ਪਲਟਵਾਰ ਕਰਦੇ ਹੋਏ ਕਿਹਾ ਹੈ ਕਿ ਭਾਜਪਾ ਨੂੰ ਆਪਣੀ ਹਾਰ ਨਜ਼ਰ ਆਉਂਦੀ ਹੈ, ਉਥੇ ਇਹ ਕੇਂਦਰੀ ਏਜੰਸੀਆਂ ਦੀ ਰੇਡ ਰਾਹੀਂ ਪ੍ਰੇਸ਼ਾਨ ਕਰਦੀ ਹਨ। ਇਥੇ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਭਾਂਜੇ ਭੁਪਿੰਦਰ ਸਿੰਘ ਹਨੀ ਦੀ ਗ੍ਰਿਫਤਾਰੀ ਬਾਰੇ ਕਿਹਾ ਕਿ ਜਦੋਂ ਜਿਹੜੇ ਸੂਬੇ ਵਿਚ ਭਾਜਪਾ ਨੂੰ ਆਪਣੀ ਹਾਰ ਨਜ਼ਰ ਆਉਂਦੀ ਹੈ, ਉਥੇ ਇਹ ਕੇਂਦਰੀ ਏਜੰਸੀਆਂ ਦੀ ਰੇਡ ਰਾਹੀਂ ਪ੍ਰੇਸ਼ਾਨ ਕਰਦੀ ਹਨ।
ਸ੍ਰੀ ਚੌਧਰੀ ਨੇ ਅੱਗੇ ਕਿਹਾ ਕਿ ਰਾਹੁਲ ਗਾਂਧੀ 6 ਫਰਵਰੀ ਨੂੰ ਦੁਪਹਿਰ ਬਾਅਦ 2 ਵਜੇ ਲੁਧਿਆਣਾ ਆ ਰਹੇ ਹਨ ਅਤੇ ਇਸ ਦੌਰਾਨ ਉਹ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਕਰਨਗੇ। ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਵਿੱਚ ਮੁੱਖ ਮੰਤਰੀ ਚਿਹਰੇ ‘ਤੇ ਸਿਆਸਤ ਭਖੀ ਹੋਈ ਹੈ। ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਦੋਵੇਂ ਉਮੀਦਵਾਰ ਦੀ ਦੌੜ ਵਿੱਚ ਹਨ। ਚੰਨੀ ਨੂੰ ਤਾਂ ਕਾਂਗਰਸ ਪਾਰਟੀ ਦੋ ਟਿਕਟਾਂ ਤੋਂ ਚੋਣ ਲੜਾ ਰਹੀ ਹੈ, ਜਿਸ ਨੂੰ ਸੀਐਮ ਚਿਹਰੇ ਦੇ ਸਬੰਧ ਵਿੱਚ ਵੇਖਿਆ ਜਾ ਰਿਹਾ ਹੈ। ਇਸਤੋਂ ਇਲਾਵਾ ਪਾਰਟੀ ਦੇ ਕਈ ਵੱਡੇ ਆਗੂ ਵੀ ਚੰਨੀ ਨੂੰ ਅਗਲਾ ਮੁੱਖ ਮੰਤਰੀ ਐਲਾਨਣ ਬਾਰੇ ਕਹਿ ਚੁੱਕੇ ਹਨ। ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਮੁੱਖ ਮੰਤਰੀ ਹੋਣ ਬਾਰੇ ਤਾਲ ਠੋਕ ਚੁੱਕੇ ਹਨ।