ਗੜ੍ਹੀ ਦੀ ਜਿੱਤ ਨੂੰ ਯਕੀਨੀ ਬਣਾਏਗਾ ਸ੍ਰੋ.ਅ.ਦ. ਯੂਥ ਵਿੰਗ – ਇੰਦਰਜੀਤ ਬਸਰਾ
ਫਗਵਾੜਾ 4 ਫਰਵਰੀ ( ਰੀਤ ਪ੍ਰੀਤ ਪਾਲ ਸਿੰਘ ) ਸ੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸੀਨੀਅਰ ਵਰਕਰ ਇੰਦਰਜੀਤ ਸਿੰਘ ਬਸਰਾ ਦੀ ਅਗਵਾਈ ਹੇਠ ਅਕਾਲੀ-ਬਸਪਾ ਗਠਜੋੜ ਦੇ ਫਗਵਾੜਾ ਵਿਧਾਨਸਭਾ ਹਲਕੇ ਤੋਂ ਸਾਂਝੇ ਉਮੀਦਵਾਰ ਸ੍ਰ. ਜਸਵੀਰ ਸਿੰਘ ਗੜ੍ਹੀ ਦੇ ਹੱਕ ‘ਚ ਗਰੀਨ ਮਾਡਲ ਟਾਊਨ ‘ਤੇ ਫਰੈਂਡਜ ਕਲੋਨੀ ਵਿਖੇ ਡੋਰ-ਟੂ-ਡੋਰ ਪ੍ਰਚਾਰ ਮੁਹਿਮ ਚਲਾਈ ਗਈ। ਇਸ ਮੌਕੇ ਗੱਲਬਾਤ ਕਰਦਿਆਂ ਇੰਦਰਜੀਤ ਸਿੰਘ ਬਸਰਾ ਨੇ ਕਿਹਾ ਕਿ ਯੂਥ ਵਿੰਗ ਵਲੋਂ ਫਗਵਾੜਾ ਹਲਕੇ ਤੋਂ ਗੜ੍ਹੀ ਦੀ ਸ਼ਾਨਦਾਰ ਜਿੱਤ ਨੂੰ ਯਕੀਨੀ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਵੋਟਰਾਂ ਦਾ ਅਕਾਲੀ-ਬਸਪਾ ਗਠਜੋੜ ਨੂੰ ਭਾਰੀ ਸਮਰਥਨ ਪ੍ਰਾਪਤ ਹੋ ਰਿਹਾ ਹੈ ਕਿਉਂਕਿ ਲੋਕ ਜਾਣਦੇ ਹਨ ਕਿ ਕਾਂਗਰਸ ਪਾਰਟੀ ਨੇ ਪਿਛਲੇ ਪੰਜ ਸਾਲ ਦੇ ਕਾਰਜਕਾਲ ਦਰਮਿਆਨ ਆਪਣਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ। ਪੰਜਾਬ ‘ਚ ਰੇਤ ਮਾਫੀਆ, ਡਰੱਗ ਮਾਫੀਆ, ਸ਼ਰਾਬ ਮਾਫੀਆ ਦਾ ਬੋਲਬਾਲਾ ਹੈ। ਕਾਂਗਰਸ ਪਾਰਟੀ ਵਲੋਂ ਚੋਣਾਂ ‘ਚ ਗੈਂਗਸਟਰਾਂ ਨੂੰ ਵੀ ਉਮੀਦਵਾਰ ਬਣਾ ਲਿਆ ਹੈ। ਇੱਥੋਂ ਤੱਕ ਕਿ ਮੁੱਖ ਮੰਤਰੀ ਦੇ ਨਜਦੀਕੀ ਰਿਸ਼ਤੇਦਾਰ ਵੀ ਭ੍ਰਿਸ਼ਟਾਚਾਰ ‘ਚ ਸ਼ਾਮਲ ਹਨ। ਦੂਸਰੇ ਪਾਸੇ ਅਰਵਿੰਦ ਕੇਜਰੀਵਾਲ ਨੂੰ ਸਿਰਫ ਚੋਣਾਂ ਸਮੇਂ ਹੀ ਪੰਜਾਬ ਦੀ ਯਾਦ ਆਉਂਦੀ ਹੈ, ਇਹ ਪਾਰਟੀ ਪੰਜਾਬੀਆਂ ਦੇ ਮਸਲਿਆਂ ਨੂੰ ਹਲ ਨਹੀਂ ਕਰ ਸਕਦੀ ਜਦਕਿ ਸ੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਹੱਕਾਂ ਤੇ ਡੱਟ ਕੇ ਪਹਿਰਾ ਦਿੱਤਾ ਹੈ। ਕਿਸਾਨ ਅੰਦੋਲਨ ਨੂੰ ਸਮਰਥਨ ਅਤੇ ਕਿਸਾਨਾਂ ਦੇ ਹਿਤ ਨੂੰ ਤਰਜੀਹ ਦਿੰਦੇ ਹੋਏ ਦਿੱਲੀ ਦੀ ਕੁਰਸੀ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਠੁਕਰਾਇਆ ਜਾਣਾ ਇਸਦਾ ਪ੍ਰਤੱਖ ਪ੍ਰਮਾਣ ਹੈ। ਇਸ ਮੌਕੇ ਝਿਰਮਿਲ ਸਿੰਘ ਭਿੰਡਰ, ਮੱਖਣ ਸਿੰਘ, ਚਰਨਜੀਤ ਸਿੰਘ, ਰਸ਼ਪਾਲ ਸਿੰਘ, ਨਰੇਸ਼ ਪਾਲ ਕੈਲੇ, ਰਿੰਕੂ ਪ੍ਰੇਮਪੁਰਾ, ਦਲਜੀਤ ਸਿੰਘ ਜੀਤਾ ਆਦਿ ਵੀ ਉਹਨਾਂ ਦੇ ਨਾਲ ਸਨ।
ਤਸਵੀਰ ਸਮੇਤ।