ਚੋਣਾਂ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਲਈ b01871-240036 ਅਤੇ 88470-73851 ਨੰਬਰਾਂ ’ਤੇ ਕੀਤੀ ਜਾ ਸਕਦੀ ਹੈ ਕਾਲ
ਬਟਾਲਾ, (ਰਛਪਾਲ ਸਿੰਘ) – ਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਬਟਾਲਾ ਦੇ ਵੋਟਰਾਂ ਅਤੇ ਉਮੀਦਵਾਰਾਂ ਦੀ ਸਹੂਲਤ ਲਈ ਐੱਸ.ਡੀ.ਐੱਮ. ਦਫ਼ਤਰ ਬਟਾਲਾ ਵਿਖੇ ਇੱਕ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਬਟਾਲਾ ਦੇ ਰਿਟਰਨਿੰਗ ਅਫ਼ਸਰ ਸ੍ਰੀ ਰਾਮ ਸਿੰਘ ਨੇ ਦੱਸਿਆ ਕਿ ਇਸ ਕੰਟਰੋਲ ਰੂਮ ਦੇ ਨੰਬਰਾਂ 01871-240036 ਅਤੇ 88470-73851 ’ਤੇ ਚੋਣਾਂ ਸਬੰਧੀ ਕੋਈ ਵੀ ਜਾਣਕਾਰੀ ਲੈਣ ਲਈ ਵੋਟਰ ਅਤੇ ਚੋਣਾਂ ’ਚ ਭਾਗ ਲੈ ਰਹੇ ਉਮੀਦਵਾਰ ਰਾਬਤਾ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚੋਣ ਜ਼ਾਬਤੇ ਦੀ ਉਲੰਘਣਾਂ ਦੀਆਂ ਸ਼ਿਕਾਇਤਾਂ ਸਬੰਧੀ ਚੋਣ ਕਮਿਸ਼ਨ ਵੱਲੋਂ ਸੀ-ਵਿਜ਼ਲ ਐਪ ਚਲਾਈ ਜਾ ਰਹੀ ਹੈ ਜਿਸ ਉੱਪਰ ਕੋਈ ਵੀ ਵਿਅਕਤੀ ਆਪਣੀ ਸ਼ਿਕਾਇਤ ਦਰਜ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਐੱਸ.ਡੀ.ਐੱਮ. ਦਫ਼ਤਰ ਬਟਾਲਾ ਵਿਖੇ ਸਥਾਪਤ ਕੀਤਾ ਵਿਸ਼ੇਸ਼ ਕੰਟਰੋਲ ਰੂਮ ਹਫ਼ਤੇ ਦੇ ਸਾਰੇ ਦਿਨ ਕੰਮ ਕਰੇਗਾ ਅਤੇ ਚੋਣਾਂ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਲਈ ਉਪਰੋਕਤ ਨੰਬਰਾਂ ’ਤੇ ਕਾਲ ਕੀਤੀ ਜਾ ਸਕਦੀ ਹੈ।