ਫਗਵਾੜਾ, 5 ਫਰਵਰੀ ( ਰੀਤ ਪ੍ਰੀਤ ਪਾਲ ਸਿੰਘ ) – ਇਥੋਂ ਦੀ ਸਬਜੀ ਮੰਡੀ ਵਿਚ ਅੱਜ ਵਿਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਵਿਜੈ ਸਾਂਪਲਾ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ 50 ਦੈ ਕਰੀਬ ਕਾਂਗਰਸੀ ਵਰਕਰਾਂ ਨੇ ਸ਼੍ਰੀ ਸਾਂਪਲਾ ਨੂੰ ਹਮਾਇਤ ਦੇਣ ਅਤੇ ਉਨ੍ਹਾਂ ਦੇ ਪੱਖ ਵਿੱਚ ਪ੍ਰਚਾਰ ਕਰਨ ਦਾ ਐਲਾਨ ਕਰ ਦਿੱਤਾ। ਸ਼ਾਮਿਲ ਹੋਏ ਇਨ੍ਹਾਂ ਕਾਂਗਰਸੀ ਵਰਕਰਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਐਸ ਸੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਸੰਸਦ ਗਰੀਬ ਲੋਕਾਂ ਦੀ ਬਾਂਹ ਫੜਨ ਵਾਲੇ ਨੇਕ ਇਨਸਾਨ ਹਨ।
ਇਸ ਮੌਕੇ ਭਾਜਪਾ ਉਮੀਦਵਾਰ ਵਿਜੈ ਸਾਂਪਲਾ ਨੇ ਕਿਹਾ ਕਿ ਸੂਬੇ ਵਿੱਚ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਬਣਨ ‘ਤੇ ਫਗਵਾੜਾ ਦੇ ਸਬਜ਼ੀ ਵਿਕਰੇਤਾਵਾਂ ਨੂੰ ਦਰਪੇਸ਼ ਮੁਸ਼ਕਲਾਂ ਪਹਿਲ ਦੇ ਅਧਾਰ ਉੱਤੇ ਹੱਲ ਕੀਤੀਆਂ ਜਾਣਗੀਆਂ। ਉਨ੍ਹਾਂ ਭਾਜਪਾ ਵਿੱਚ ਸ਼ਾਮਿਲ ਹੋਏ ਕਾਂਗਰਸੀ ਵਰਕਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੀ ਮੁਸ਼ਕਲ ਵਿਚ ਉਨ੍ਹਾਂ ਦਾ ਸਾਥ ਦੇਣਗੇ। ਭਾਜਪਾ ਆਗੂਆਂ ਰਜਨੀ ਬਾਲਾ, ਸੰਜੀਵ ਤਲਵਾੜਾ, ਮੁਕੇਸ਼ ਗੋਇਲ, ਰਾਜੀਵ ਪੂਰੀ, ਅਨਿਲ ਕੌਸ਼ਲ ਦੀ ਹਾਜ਼ਰੀ ਵਿੱਚ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਸੰਜੀਵ ਸੋਂਧੀ, ਸਮੀਰ ਸੋਂਧੀ, ਦੀਪਕ ਸੋਂਧੀ, ਬਬੂ ਖੁਰਾਣਾ, ਓਮ ਪ੍ਰਕਾਸ਼ ਸੋਂਧੀ, ਸ਼ਿਵ ਰਾਜ, ਪੰਕਜ ਚਾਵਲਾ, ਨਿਸ਼ਾਂਤ ਸੋਂਧੀ ਅਤੇ ਹੋਰ ਸ਼ਾਮਿਲ ਸਨ।