ਮੂਣਕ, 5 ਫਰਵਰੀ (ਨਰੇਸ ਤਨੇਜਾ)
ਵਿਧਾਨ ਸਭਾ ਹਲਕਾ ਲਹਿਰਾ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਹੱਕ ਵਿਚ ਅੱਜ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਨਵਇੰਦਰਪ੍ਰੀਤ ਸਿੰਘ ਲੌਂਗੋਵਾਲ ਨੇ ਪਿੰਡ ਪਾਪੜਾ ‘ਚ ਨੁੱਕੜ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਕਾਲੀ-ਬਸਪਾ ਨੂੰ ਜਿਤਾਉਣ ਲਈ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਤੋਂ ਪੰਜਾਬ ਵਿਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਹੈ। ਕਾਂਗਰਸ ਦੇ ਆਗੂ ਪਿਛਲੇ ਪੰਜ ਸਾਲ ਤੋਂ ਆਪਸ ਵਿਚ ਲੜੀ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਤੋਂ ਲੋਕ ਤੰਗ ਆ ਚੁੱਕੇ ਹਨ, ਜਿਸ ਕਾਰਨ ਇਸ ਵਾਰ ਅਕਾਲੀ-ਬਸਪਾ ਗਠਜੋੜ ਸਰਕਾਰ ਬਣਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਬਣਨ ‘ਤੇ ਲਹਿਰਾ ਹਲਕੇ ਦਾ ਵਿਕਾਸ ਕਰਵਾਇਆ ਜਾਵੇਗਾ ਅਤੇ ਹਰੇਕ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਠੱਗਾਂ ਦਾ ਟੋਲਾ ਹੈ ਜਦੋਂਕਿ ਸੰਯੁਕਤ ਅਕਾਲੀ ਦਲ ਨੇ ਭਾਜਪਾ ਨਾਲ ਸਾਂਝ ਪਾ ਕੇ ਪੰਜਾਬ ਵਿਰੋਧੀ ਸੋਚ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਲਹਿਰਾ ਹਲਕੇ ਦੇ ਸਰਬਪੱਖੀ ਵਿਕਾਸ ਲਈ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਜੇਤੂ ਬਣਾਉਣ ਲਈ ਵੱਧ ਤੋਂ ਵੱਧ ਵੋਟਾਂ ਪਾਈਆਂ ਜਾਣ।
ਇਸ ਮੌਕੇ ਉਨ੍ਹਾਂ ਦੇ ਨਾਲ ਜਥੇਦਾਰ ਦਿਆਲ ਸਿੰਘ ਕੁਦਨੀ, ਜਥੇਦਾਰ ਵਰਿਆਮ ਸਿੰਘ ਕੁਦਨੀ, ਬਲਦੇਵ ਸਿੰਘ, ਮੱਲਾ ਰਾਮ, ਅਮਰੀਕ ਸਿੰਘ, ਜਾਨਾ ਰਾਮ, ਪੱਪੂ ਰਾਮ, ਗੁਰਚਰਨ ਸਿੰਘ, ਕਸ਼ਮੀਰ ਸਿੰਘ, ਕਰਮਾ, ਸੁਖਚੈਨ ਸਿੰਘ, ਜਗਸੀਰ ਸਿੰਘ ਅਤੇ ਜਗਰਾਜ ਸਿੰਘ ਭੂਟਾਲ ਖੁਰਦ ਵੀ ਹਾਜ਼ਰ ਸਨ।