ਸੰਤ ਬਾਬਾ ਗੋਬਿੰਦ ਦਾਸ ਦੇ ਬਰਸੀ ਸਮਾਗਮ ‘ਚ ਸ਼ਾਮਲ ਹੋਏ ਜਸਵੀਰ ਸਿੰਘ ਗੜ੍ਹੀ
ਫਗਵਾੜਾ 7 ਫਰਵਰੀ (ਰੀਤ ਪ੍ਰੀਤ ਪਾਲ ਸਿੰਘ ) ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਫਗਵਾੜਾ ਵਿਧਾਨਸਭਾ ਹਲਕੇ ਤੋਂ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਅੱਜ ਮੁਹੱਲਾ ਗੋਬਿੰਦਪੁਰਾ ਵਿਖੇ ਬ੍ਰਹਮਲੀਨ 108 ਸੰਤ ਬਾਬਾ ਗੋਬਿੰਦ ਦਾਸ ਜੀ ਦੇ 54ਵੇਂਂ ਬਰਸੀ ਸਮਾਗਮ ਮੌਕੇ ਡੇਰਾ ਸੰਤ ਬਾਬਾ ਗੋਬਿੰਦ ਦਾਸ ਅਸਥਾਨ ਵਿਖੇ ਨਤਮਸਤਕ ਹੋਏ। ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਸ਼੍ਰੀ ਦੇਸ ਰਾਜ ਜੀ ਵੱਲੋਂ ਜਸਵੀਰ ਸਿੰਘ ਗੜ੍ਹੀ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰਪਾਓ ਪਾ ਕੇ ਸਨਮਾਨਤ ਕੀਤਾ ਗਿਆ।
ਤਸਵੀਰ – ਗੋਬਿੰਦਪੁਰਾ।