ਜਲੰਧਰ/ਆਦਮਪੁਰ, 07 ਫਰਵਰੀ (ਕਰਮਵੀਰ ਸਿੰਘ, ਰਣਜੀਤ ਸਿੰਘ ਬੈਂਸ)-: ਆਮ ਆਦਮੀ ਪਾਰਟੀ ਹਲਕਾ ਕੈਂਟ ਤੋਂ ਉਮੀਦਵਾਰ ਸੁਰਿੰਦਰ ਸਿੰਘ ਸੋਢੀ ਨੇ ਅੱਜ ਆਪਣੇ ਹਲਕੇ ਦੇ ਪਿੰਡਾਂ ਚ ਤੂਫਾਨੀ ਦੌਰਾ ਕੀਤਾ ਗਿਆ ਜਿਸ ਵਿੱਚ ਕਾਦੀਆ, ਧੀਣਾ ,ਜਮਸੇਰ, ਲਤੀਫਪੁਰਾ, ਦੀਪ ਨਗਰ ਅਤੇ ਮਾਡਲ ਟਾਊਨ ਵਿਖੇ ਡੋਰ ਟੂ ਡੋਰ ਪ੍ਰਚਾਰ ਕੀਤਾ ਗਿਆ। ਇਸ ਮੌਕੇ ਤੇ ਹਲਕਾ ਦੇ ਲੋਕਾ ਵਲੋ ਵੀ ਸਰਦਾਰ ਸੁਰਿੰਦਰ ਸਿੰਘ ਸੋਢੀ ਨੂੰ ਭਰਮਾ ਹੁੰਗਾਰਾ ਦਿੱਤਾ ਗਿਆ। ਸਰਦਾਰ ਸੁਰਿੰਦਰ ਸਿੰਘ ਸੋਢੀ ਵੱਲੋ ਘਰ-ਘਰ ਜਾ ਕੇ ਪ੍ਰਚਾਰ ਕਰਨ ਲਈ ਹਰ ਵਰਗ ਦੇ ਲੋਕਾਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ। ਲੋਕਾਂ ਨੇ ਸੁਰਿੰਦਰ ਸਿੰਘ ਸੋਢੀ ਨੂੰ ਮੁਹਿੰਮ ਦੌਰਾਨ ਇਲਾਕੇ ‘ਚ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਸਰਦਾਰ ਸੁਰਿੰਦਰ ਸਿੰਘ ਸੋਢੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਹਲਕਾ ਕੈਂਟ ਦੀ ਸੀਟ ਜਿੱਤਣ ਤੋਂ ਬਾਅਦ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ ਕਿਉਂਕਿ ਸਾਡਾ ਮੁੱਖ ਕੰਮ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਹੈ। ਸੁਰਿੰਦਰ ਸਿੰਘ ਸੋਢੀ ਨੇ ਕਿਹਾ ਕਿ ਸਿਰਫ ਕੇਜਰੀਵਾਲ ਅਤੇ ਭਗਵੰਤ ਮਾਨ ਹੀ ਹਨ। ਜੋ ਪੰਜਾਬ ਨੂੰ ਖੁਸ਼ ਕਰਨ ਲਈ ਚੰਗਾ ਸੋਚ ਰਹੇ ਹਨ।ਸੁਵਿਧਾਵਾਂ ਪ੍ਰਦਾਨ ਕਰਨਗੇ ਤਾਂ ਜੋ ਹਰ ਘਰ ਨੂੰ ਫਾਇਦਾ ਮਿਲੇ ਅਤੇ ਹਰ ਘਰ ਦਾ ਗੁਜ਼ਾਰਾ ਆਸਾਨੀ ਨਾਲ ਹੋ ਸਕੇਗਾ ਲੋਕਾਂ ਨੂੰ ਰੁਜ਼ਗਾਰ ਮਿਲੇਗਾ। ਸੁਰਿੰਦਰ ਸਿੰਘ ਸੋਢੀ ਨੇ ਕਿਹਾ ਕਿ ਪਾਰਟੀ ਦੀ ਹਰ ਨੀਤੀ ਨੂੰ ਘਰ-ਘਰ ਪਹੁੰਚਾਉਣਾ ਉਨ੍ਹਾਂ ਦਾ ਪਹਿਲਾ ਫਰਜ਼ ਹੈ। ਜੋ ਪਾਰਟੀ ਦੇ ਪ੍ਰਚਾਰ ਲਈ ਘਰ-ਘਰ ਜਾ ਕੇ ਆਪਣੀ ਡਿਊਟੀ ਕਰ ਰਹੇ ਹਨ। ਲੋਕਾਂ ਨੇ ਇਸ ਵਾਰ ਮਨ ਬਣਾ ਲਿਆ ਹੈ ਕਿ ਉਹ ਹਲਕਾ ਕੈਂਟ ਦੀ ਸੀਟ ਨੂੰ ਭਾਰੀ ਵੋਟਾਂ ਨਾਲ ਜਿੱਤ ਕੇ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਾਉਣਗੇ।












