ਚੰਡੀਗੜ੍ਹ: Punjab Election 2022: ਆਮ ਆਦਮੀ ਪਾਰਟੀ (Aam Aadmi Party) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ (Harpal Singh Cheema) ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Cheema question to sidhu) ਨੂੰ ਸਵਾਲ ਪੁੱਛਿਆ, ”ਕੀ ਸਿੱਧੂ ਹੁਣ ਮਾਫੀਆ ਨਾਲ ਖੜੇ ਹੋਣਗੇ ਅਤੇ ਉਨ੍ਹਾਂ ਲਈ ਪ੍ਰਚਾਰ ਕਰਨਗੇ? ਕੀ ਉਹ ਪੰਜਾਬ ਦੇ ਲੋਕਾਂ ਨੂੰ ਮਾਫੀਆ ਨੂੰ ਵੋਟ ਦੇਣ ਲਈ ਕਹਿਣਗੇ? ਸਿੱਧੂ ਇਸ ਸੰਬੰਧੀ ਆਪਣਾ ਰੁੱਖ ਸਪੱਸ਼ਟ ਕਰਨ।” ਚੀਮਾ ਨੇ ਕਿਹਾ ਕਿ ਪੰਜਾਬ ਦਾ ਹਰ ਵਿਅਕਤੀ ਜਾਣਦਾ ਹੈ ਕਿ ਸਿੱਧੂ ਕਿਸੇ ਦੇ ਦੋਸਤ ਨਹੀਂ ਹਨ। ਉਹ ਹਮੇਸ਼ਾ ਸੱਤਾ ਦੇ ਹੱਕ ਵਿੱਚ ਰਹੇ ਹਨ ਅਤੇ ਹਰ ਪਾਰਟੀ ਦੀ ਸੱਤਾ ਵਿੱਚ ਕਿਸੇ ਨਾ ਕਿਸੇ ਰੂਪ ਵਿੱਚ ਸ਼ਾਮਲ ਰਹੇ ਹਨ। ਸਿੱਧੂ ਕਦੇ ਵੀ ਪੰਜਾਬ ਦੇ ਲੋਕਾਂ ਨਾਲ ਨਹੀਂ ਖੜੇ ਹੋਏ।
ਸੋਮਵਾਰ ਨੂੰ ਇੱਥੇ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ, ”2004 ਤੋਂ 2016 ਤੱਕ ਨਵਜੋਤ ਸਿਧੂ ਭਾਰਤੀ ਜਨਤਾ ਪਾਰਟੀ ਦੇ ਆਗੂ ਸਨ ਅਤੇ ਪੰਜਾਬ ਵਿੱਚ ਉਸ ਸਮੇਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਸਾਂਝੀ ਸਰਕਾਰ ਸੀ। ਉਸ ਤੋਂ ਬਾਅਦ 2017 ਤੋਂ ਬਾਅਦ ਉਹ ਕਾਂਗਰਸ ਦੇ ਵਿਧਾਇਕ ਹਨ ਅਤੇ ਕੈਪਟਨ ਸਰਕਾਰ ਵਿੱਚ ਮੰਤਰੀ ਬਣੇ। ਅੱਜ ਪੰਜਾਬ ਦੀ ਜਨਤਾ ਦੇ ਮਨ ਵਿੱਚ ਨਵਜੋਤ ਸਿੱਧੂ ਬਾਰੇ ਬੱਸ ਇੱਕ ਹੀ ਸਵਾਲ ਹੈ ਕਿ 15 ਸਾਲ ਸੱਤਾ ਵਿੱਚ ਰਹਿੰਦਿਆਂ ਉਨ੍ਹਾਂ ਪੰਜਾਬ, ਪੰਜਾਬ ਦੀ ਜਨਤਾ ਅਤੇ ਆਪਣੇ ਚੋਣ ਖੇਤਰ ਅੰਮ੍ਰਿਤਸਰ ਦੇ ਲੋਕਾਂ ਲਈ ਕੀ ਕੀਤਾ?
ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਨਵਜੋਤ ਸਿੰਘ ਸਿੱਧੂ ਦੇ ਗੈਰ ਜ਼ਿੰਮੇਵਾਰੀ ਵਾਲੇ ਸੁਭਾਅ ਤੋਂ ਚੰਗੀ ਤਰਾਂ ਵਾਕਿਫ਼ ਹੈ। ਅਸੀਂ ਸਾਰੇ ਜਾਣਦੇ ਹਾਂ ਕਿ ਉਹ ਸਿਰਫ਼ ਗੱਲਾਂ ਹੀ ਕਰਦੇ ਹਨ। ਆਪਣੀ ਕਹੀ ਗੱਲ ‘ਤੇ ਕੋਈ ਅਮਲ ਨਹੀਂ ਕਰਦੇ। ਪਿਛਲੇ 15 ਸਾਲਾਂ ਤੋਂ ਸੱਤਾਧਾਰੀ ਸਰਕਾਰ ਦਾ ਹਿੱਸਾ ਹੋਣ ਦੇ ਬਾਵਜੂਦ ਵੀ ਉਨਾਂ ਸਿਰਫ ਗੱਲਾਂ ਹੀ ਕੀਤੀਆਂ ਹਨ। ਚੀਮਾ ਨੇ ਸਿੱਧੂ ਨੂੰ ਚੁਣੌਤੀ ਦਿੱਤੀ ਕਿ ਸਮੇਂ ਸਮੇਂ ‘ਤੇ ਉਨਾਂ ਮਾਫੀਆ ਵਿਰੋਧੀ, ਭ੍ਰਿਸ਼ਟਾਚਾਰ ਵਿਰੋਧੀ ਅਤੇ ਪੰਜਾਬ ਸਮਰਥਕ ਹੋਣ ਦਾ ਦਾਅਵਾ ਕੀਤਾ ਹੈ। ਜੇ ਉਹ ਸੱਚ ਵਿਚ ਪੰਜਾਬ ਵਿਚਲੇ ਮਾਫੀਆ ਅਤੇ ਭ੍ਰਿਸ਼ਟਾਚਾਰ ਵਿਰੋਧੀ ਹਨ ਤਾਂ ਮਾਫੀਆ ਨੂੰ ਸੁਰੱਖਿਆ ਦੇਣ ਵਾਲੇ ਅਤੇ ਚਲਾਉਣ ਵਾਲੇ ਕਾਂਗਰਸੀ ਮੰਤਰੀਆਂ ਦੇ ਨਾਂਅ ਜਨਤਕ ਕਰਨ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੋਕ ਨਵਜੋਤ ਸਿੰਘ ਸਿੱਧੂ ‘ਤੇ ਇਸ ਲਈ ਭਰੋਸਾ ਨਹੀਂ ਕਰਦੇ, ਕਿਉਂਕਿ ਇੱਕ ਦਿਨ ਉਹ ਕਹਿੰਦੇ ਹਨ ਕਿ ਉਹ ਪੰਜਾਬ ਦੇ ਲੋਕਾਂ ਲਈ ਲੜਨਗੇ ਅਤੇ ਮਾਫੀਆ ਨੂੰ ਪੰਜਾਬ ਨੂੰ ਰਾਜ ਨਹੀਂ ਕਰਨ ਦੇਣਗੇ। ਅਗਲੇ ਦਿਨ ਉਹ ਭ੍ਰਿਸ਼ਟਾਚਾਰ ਤੇ ਮਾਫੀਆ ਦੇ ਦੋਸ਼ਾਂ ਨਾਲ ਘਿਰੇ ਕਾਂਗਰਸੀਆਂ ਨਾਲ ਸਟੇਜ ਸਾਂਝੀ ਕਰ ਰਹੇ ਹੁੰਦੇ ਹਨ ਅਤੇ ਉਸੇ ਮਾਫੀਆ ਲਈ ਪ੍ਰਸੰਸਾਂ ਦੇ ਗੀਤ ਗਾ ਰਹੇ ਹੁੰਦੇ ਹਨ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੋਕ ਨਵਜੋਤ ਸਿੰਘ ਸਿੱਧੂ ‘ਤੇ ਇਸ ਲਈ ਭਰੋਸਾ ਨਹੀਂ ਕਰਦੇ, ਕਿਉਂਕਿ ਇੱਕ ਦਿਨ ਉਹ ਕਹਿੰਦੇ ਹਨ ਕਿ ਉਹ ਪੰਜਾਬ ਦੇ ਲੋਕਾਂ ਲਈ ਲੜਨਗੇ ਅਤੇ ਮਾਫੀਆ ਨੂੰ ਪੰਜਾਬ ਨੂੰ ਰਾਜ ਨਹੀਂ ਕਰਨ ਦੇਣਗੇ। ਅਗਲੇ ਦਿਨ ਉਹ ਭ੍ਰਿਸ਼ਟਾਚਾਰ ਤੇ ਮਾਫੀਆ ਦੇ ਦੋਸ਼ਾਂ ਨਾਲ ਘਿਰੇ ਕਾਂਗਰਸੀਆਂ ਨਾਲ ਸਟੇਜ ਸਾਂਝੀ ਕਰ ਰਹੇ ਹੁੰਦੇ ਹਨ ਅਤੇ ਉਸੇ ਮਾਫੀਆ ਲਈ ਪ੍ਰਸੰਸਾਂ ਦੇ ਗੀਤ ਗਾ ਰਹੇ ਹੁੰਦੇ ਹਨ।