ਮੂਨਕ, 8 ਫਰਵਰੀ (ਤਨੇਜਾ,ਪਰਕਾਸ ) – ਆਮ ਆਦਮੀ ਪਾਰਟੀ ਦੇ ਹਲਕਾ ਲਹਿਰਾਗਾਗਾ ਤੋਂ ਉਮੀਦਵਾਰ ਬਰਿੰਦਰ ਗੋਇਲ ਐਡਵੋਕੇਟ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਿਲਆ ਜਦੋਂ ਉਨ੍ਹਾਂ ਦੀ ਭਰਜਾਈ ਨੈਸ਼ਨਲ ਐਵਾਰਡੀ ਕਾਂਤਾ ਗੋਇਲ ਤੇ ਕੁਲਜਿੰਦਰ ਸਿੰਘ ਢੀਂਡਸਾ ਨੇ ਇਲਾਕੇ ਦੇ ਪਿੰਡ ਬੱਲਰਾਂ, ਦੇਹਲਾਂ, ਪਾਪੜਾ, ਮੂਨਕ ਅੰਦਰ ਵੱਡੀ ਗਿਣਤੀ ਵਿਚ ਵਿਅਕਤੀਆਂ ਨੂੰ ‘ਆਪ’ ਪਾਰਟੀ ਵਿਚ ਸ਼ਾਮਲ ਕਰਨ ਉਪਰੰਤ ਸੰਬੋਧਨ ਕਰਦਿਆਂ ਅਕਾਲੀ ਦਲ ਅਤੇ ਕਾਂਗਰਸ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਇਨ੍ਹਾਂ ਦੋਵੇਂ ਪਾਰਟੀਆਂ ਨੇ ਕਦੇ ਵੀ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਦੀ ਗੱਲ ਨਹੀਂ ਕੀਤੀ ਸਗੋਂ ਲੋਕਾਂ ਨੂੰ ਲੁੱਟਣ ਅਤੇ ਕੁੱਟਣ ਵਾਲੀਆਂ ਨੀਤੀਆਂ ਹੀ ਜਾਰੀ ਕੀਤੀਆਂ ਹਨ।ਉਨ੍ਹਾਂ ਕਿਹਾ ਕਿ ਅੱਜ ਸੂਬੇ ਦਾ ਬੁਰਾ ਹਾਲ ਹੈ, ਲੋਕਾਂ ਨੂੰ ਆਪਣਾ ਇਲਾਜ ਕਰਵਾਉਣ ਲਈ ਪੰਜਾਬ ਤੋਂ ਬਾਹਰਲੇ ਰਾਜਾਂ ਜਾ ਪ੍ਰਾਈਵੇਟ ਹਸਪਤਾਲਾਂ ਵਿਚ ਜਾ ਕੇ ਮਹਿੰਗੇ ਭਾਅ ਇਲਾਜ ਕਰਵਾਉਣੇ ਪੈ ਰਹੇ ਹਨ।ਉਨ੍ਹਾਂ ਦਾਅਵਾ ਕੀਤਾ ਹੈ ਕਿ ਇਸ ਵਾਰ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਇਨ੍ਹਾਂ ਦੋਵੇਂ ਪਾਰਟੀਆਂ ਤੋਂ ਖੜ੍ਹਾ ਛੁਡਾ ਕੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣੀ ਹੈ ਅਤੇ ਪੰਜਾਬ ਨੂੰ ਵਿਧੀਆ ਪ੍ਰਸ਼ਾਸ਼ਨ ਅਤੇ ਭ੍ਰਿਸ਼ਟਾਚਾਰ ਮੁਕਤ ਬਣਾਉਣਾ ਹੈ।ਉਨ੍ਹਾਂ ਕਿਹਾ ਕਿ 2022 ਵਿਚ ਬਨਣ ਵਾਲੀ ‘ਆਪ’ ਸਰਕਾਰ ਮਾਫੀਆ ਰਾਜ ਨੂੰ ਖਤਮ ਕਰਕੇ ਪੰਜਾਬ ਦਾ ਖਾਲੀ ਖਜ਼ਾਨਾ ਭਰੇਗੀ, ਲੋਕਾਂ ਨੂੰ ਮੁਫ਼ਤ ਚੰਗੀ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੋਵੇਗੀ।‘ਆਪ’ ਦੀ ਸਰਕਾਰ ਆਉਣ ’ਤੇ ਹਰ ਵਿਅਕਤੀ ਨੂੰ ਰੁਜ਼ਗਾਰ ਦਿੱਤਾ ਜਾਵੇਗਾ ਅਤੇ ਜੋ ਵੀ ਵਾਅਦੇ ਸੂਬੇ ਦੇ ਲੋਕਾਂ ਨਾਲ ਕੀਤੇ ਹਨ ਉਹ ਪਹਿਲ ਦੇ ਆਧਾਰ ’ਤੇ ਪੂਰੇ ਕੀਤੇ ਜਾਣਗੇ।ਇਸ ਮੌਕੇ ਅਰੁਣ ਜ਼ਿੰਦਲ ਮੂਨਕ, ਵਿਕਰਮ ਜੈਨ, ਤਰਸੇਮ ਰਾਓ ਮੂਨਕ, ਜੀਵਨ ਕੁਮਾਰ ਰੱਬੜ, ਦੀਪਕ ਜੈਨ, ਗੁਰਪਿਆਰ ਸਿੰਘ ਕਾਲਬੰਜਾਰਾ ਮੌਜੂਦ ਸਨ।