(ਕਾਂਗਰਸ ਜਿਤਾਓ -ਪੰਜਾਬ ਬਚਾਓ)
ਮੂਨਕ 08 ਫਰਵਰੀ ( ਤਨੇਜਾ ਪ੍ਰਕਾਸ਼):– ਪੰਜਾਬ ਅੰਦਰ ਕਾਂਗਰ ਇੱਕੋ ਇੱਕ ਅਜਿਹੀ ਪਾਰਟੀ ਹੈ ਜੋ ਪੰਜਾਬ ਦਾ ਵਿਕਾਸ ਤੇ ਅਮਨ ਸ਼ਾਂਤੀ ਸਥਾਪਤ ਕਰ ਸਕਦੀ ਹੈ, ਦੂਜੇ ਪਾਸੇ ਕਾਂਗਰਸ ਵਿਰੋਧੀ ਪਾਰਟੀਆਂ ਪੰਜਾਬ ਲਈ ਨੁਕਸਾਨਦੇਹ ਹਨ ,ਇਸ ਗੱਲ ਦਾ ਪ੍ਰਗਟਾਵਾ ਸੂਬਾ ਕਾਂਗਰਸ ਦੇ ਮੀਡੀਆ ਪਨੈਲਿਸਟ ਅਤੇ ਕਾਂਗਰਸੀ ਉਮੀਦਵਾਰ, ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਬੇਟੇ ਰਾਹੁਲਇੰਦਰ ਸਿੰਘ ਸਿੱਧੂ ਨੇ ਵੱਖ ਵੱਖ ਥਾਵਾਂ ਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ , ਉਨ੍ਹਾਂ ਕਿਹਾ ਕਿ ਬਾਦਲ ਦਲ ਨੂੰ ਸੂਬੇ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਭਾਜਪਾ ਨੂੰ ਸੱਤ ਸੌ ਕਿਸਾਨਾਂ ਦੀਆਂ ਸ਼ਹੀਦੀਆਂ ਲੈ ਬੈਠਣਗੀਆਂ ਅਤੇ ਆਮ ਆਦਮੀ ਪਾਰਟੀ ਵਾਲੇ ਤਾਂ ਪੰਜਾਬ ਦਾ ਪੈਸਾ ਤੇ ਪਾਣੀ ਦਿੱਲੀ ਵਿਚ ਲੈ ਜਾਣਗੇ, ਜਿਸ ਦੇ ਚੱਲਦੇ ਉਕਤ ਪਾਰਟੀਆਂ ਦੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋਣੀਆਂ ਤੈਅ ਹੈ ,ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਹਰ ਵਰਗ ਦੀ ਬਿਹਤਰੀ ਲਈ ਤਰ੍ਹਾਂ ਤਰ੍ਹਾਂ ਦੀਆਂ ਸਕੀਮਾਂ ਬਣਾਈਆਂ , ਜੋ ਵਿਰੋਧੀ ਪਾਰਟੀਆਂ ਨੂੰ ਰਾਸ ਨਹੀਂ ਆ ਰਹੀਆਂ, ਸ.ਸਿੱਧੂ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਤੇ ਖੁਸ਼ਹਾਲੀ ਲਈ ਕਾਂਗਰਸੀ ਉਮੀਦਵਾਰਾਂ ਨੂੰ ਜਿਤਾਉਣਾ ਸਮੇਂ ਦੀ ਜ਼ਰੂਰਤ ਹੈ,ਵਿਰੋਧੀ ਪਾਰਟੀਆਂ ਦੇ ਗੱਠਜੋੜ ਵਿਕਾਸ ਲਈ ਨਹੀਂ, ਬਲਕਿ ਖ਼ੁਦਗਰਜ਼ੀ ਦੇ ਗੱਠਜੋੜ ਹਨ,ਜਿਨ੍ਹਾਂ ਨੂੰ ਪੰਜਾਬ ਦੇ ਸੂਝਵਾਨ ਵੋਟਰ ਤਾਰ ਤਾਰ ਕਰ ਦੇਣਗੇ ।